Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਖੇਡਾਂ ਵਤਨ ਪੰਜਾਬ ਦੀਆਂ : ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਮੱਲਾਂ ਮਾਰੀਆਂ

Sports News, Punjab Khed Mela 2022, Khedan Watan Punjab Diyanm, Mansa

Web Admin

Web Admin

5 Dariya News

ਮਾਨਸਾ , 13 Sep 2022

Last updated on: Sep 13, 2022, 00:00 IST

ਪੰਜਾਬ ਸਰਕਾਰ ਵੱਲੋ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਜ਼ਿਲ੍ਹਾ ਮਾਨਸਾ ਵਿਚ ਕਰਵਾਏ  ਜਾ ਰਹੇ ਜਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਉਪਰੰਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਜ਼ਿਲ੍ਹੇ ਦੇ ਵੱਖ ਮੈਦਾਨਾਂ ਵਿਚ ਖਿਡਾਰੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ।

ਦੂਜੇ ਦਿਨ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਬਾਕਸਿੰਗ-ਅੰਡਰ 14 ਲੜਕੀਆਂ ਦੇ ਵੇਟ 28-30 ਕਿਲੋ ਵਿਚ ਸਿਮਰਨ ਕੌਰ, ਬੁਢਲਾਡ ਨੇ ਪਹਿਲਾ ਅਤੇ ਪ੍ਰਭਲੀਨ ਕੌਰ, ਬੁਢਲਾਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵੇਟ 34-36 ਕਿਲੋ ਵਿਚ ਕਿਰਨ ਕੌੌਰ ਬੁਢਲਾਡਾ ਨੇ ਪਹਿਲਾ, ਵੇਟ 38-40 ਕਿਲੋ ਵਿਚ ਜੋਤੀ ਕੌੌਰ ਬੁਢਲਾਡਾ ਨੇ ਪਹਿਲਾ ਅਤੇ ਦਿਪਾਂਸੂ, ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਵੇਟ 60-63 ਕਿਲੋ ਵਿਚ ਨਵਦੀਪ ਕੋਰ, ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵੇਟ ਦੇ 44-46 ਕਿਲੋ ਵਿਚ ਅਰਸ਼ਦੀਪ ਕੌਰ, ਭੀਖੀ ਨੇ ਪਹਿਲਾ ਅਤੇ ਅਮਨਜੋਤ ਕੌਰ ਜੋਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਫੁੱਟਬਾਲ ਅੰਡਰ-14 ਲੜਕੀਆਂ ਵਿਚ ਜੋਗਾ ਲੜਕੀਆਂ (ਬਲਾਕ ਭੀਖੀ) ਨੇ ਪਹਿਲਾ ਅਤੇ ਸ੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ , ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਵਿਚ ਡੀ.ਏ.ਵੀ ਪਬਲਿਕ ਸਕੁੂਲ ਬੁਢਲਾਡਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਕਬੱਡੀ ਨੈਸਨਲ ਸਟਾਇਲ ਅੰਡਰ-14  ਲੜਕੀਆਂ ਵਿਚ ਮਾਡਲ ਸਕੂਲ ਕੁਲਰੀਆਂ ਨੇ ਪਹਿਲਾ ਅਤੇ ਸਮਾਰਟ ਸਕੂਲ ਕੁਲਰੀਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਵਿਚ ਸਮਾਰਟ ਸਕੂਲ ਕੁਲਰੀਆਂ ਨੇ ਪਹਿਲਾ ਅਤੇ ਮਾਡਲ ਸਕੂਲ ਦਾਤੇਵਾਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੀਆਂ ਵਿਚ ਸ.ਸ.ਸ. ਕੁਸਲਾ ਨੇ ਪਹਿਲਾ ਅਤੇ ਸ.ਹ.ਸ. ਬੀਰ ਹੋਡਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਵਿਚ ਸ.ਸ.ਸ. ਦਾਤੇਵਾਸ ਨੇ ਪਹਿਲਾ ਅਤੇ ਸ.ਸ.ਸ. ਕੋਟੜਾ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਖੋਹ-ਖੋਹ ਅੰਡਰ-14 ਲੜਕਿਆਂ ਵਿਚ  ਸ.ਮ.ਸ. ਟਾਹਲੀਆਂ ਨੇ ਪਹਿਲਾ ਅਤੇ ਡੀ.ਏ.ਵੀ.ਸਕੂਲ ਬੁਢਲਾਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿਚ ਸ.ਹ.ਸ ਚਕੇਰੀਆਂ ਨੇ ਪਹਿਲਾ ਸਥਾਨ ਅਤੇ ਐਸ.ਜੇ.ਐਸ.ਪੀ.ਐਸ. ਕੋਟਧਰਮੂ ਨੇ ਦੁਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬਾਸਕਿਟਬਾਲ ਅੰਡ-14 ਲੜਕਿਆ ਵਿਚ ਸਰਦੂਲਗੜ੍ਹ ਨੇ ਪਹਿਲਾ ਅਤੇ ਪਿੰਡ ਠੂਠਿਆਂਵਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 

ਅੰਡਰ-14 ਲੜਕੀਆਂ ਵਿਚ ਠੂਠਿਆਂ ਵਾਲੀ ਨੇ ਪਹਿਲਾ ਅਤੇ ਵਿਦਿਆ ਭਾਰਤੀ ਭੀਖੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੂਡੋ- ਅੰਡਰ 14 ਲੜਕੀਆਂ 28 ਕਿਲੋ ਵਿਚ ਰਮਨੀਤ ਕੌਰ ਵਿਦਿਆ ਭਾਰਤ ਮਾਨਸਾ ਨੇ ਪਹਿਲਾ ਅਤੇ ਸਿਮਰਨ ਕੌੌਰ ਸ.ਸ.ਸ.ਸਕੂਲ ਭੀਖੀ ਨੇ ਦੂਜੇ ਸਥਾਨ ਪ੍ਰਾਪਤ ਕੀਤਾ। ਅੰਡਰ-17 ਦੇ 40 ਕਿਲੋ ਵਿਚ ਸੋਮਾ ਕੌਰ ਜੀ.ਐਸ.ਐਸ.ਐਸ.ਨੰਗਲ ਕਲਾਂ ਨੇ ਪਹਿਲਾ ਅਤੇ ਜਸਪ੍ਰੀਤ ਕੋਰ ਸ.ਸ.ਸ ਭੀਖੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

 

Tags: Sports News , Punjab Khed Mela 2022 , Khedan Watan Punjab Diyanm , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD