Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਅਨਸਰਾਂ ਖਿਲਾਫ ਫੈਸਲਾਕੁੰਨ ਜੰਗ : ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਮੋਡਿਊਲ ਦਾ ਇੱਕ ਹੋਰ ਕਾਰਕੁਨ ਖਰੜ ਤੋਂ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ 103 ਗ੍ਰਾਮ ਹੈਰੋਇਨ ਵੀ ਕੀਤੀ ਬਰਾਮਦ, - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਪੰਜਾਬ ਦੇ ਅਪਰਾਧ ਮੁਕਤ ਹੋਣ ਤੱਕ ਰਹੇਗੀ ਜਾਰੀ

Crime News Punjab, Punjab Police, Police, Crime News, Kharar, Gangster Lakhbir Singh Landa, Harvinder Singh Rinda, State Special Operation Cell, SSOC

Web Admin

Web Admin

5 Dariya News

ਚੰਡੀਗੜ੍ਹ , 13 Sep 2022

ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਆਈ.ਐਸ.ਆਈ. ਤੋਂ ਸਹਾਇਤਾ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਖਰੜ ਤੋਂ ਇਸ ਗਿਰੋਹ ਦੇ ਇਕ ਹੋਰ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਨਮੋਲਦੀਪ ਸੋਨੀ ਵਾਸੀ ਹਰੀਕੇ ਪੱਤਣ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ 103 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਇਸ ਗ੍ਰਿਫਤਾਰੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ, ਪੰਜਾਬ ਪੁਲਿਸ ਨੇ ਲੰਡਾ ਅਤੇ ਰਿੰਦਾ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਹਨਾਂ ਵਿੱਚ ਨਛੱਤਰ ਸਿੰਘ ਉਰਫ਼ ਮੋਤੀ ਵੀ ਸ਼ਾਮਲ ਹੈ, ਜੋ ਕਿ ਹਾਲ ਹੀ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਖੇਤਰ ਵਿੱਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਲਗਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਏ.ਆਈ.ਜੀ. ਐਸ.ਐਸ.ਓ.ਸੀ. ਵਰੁਣ ਸ਼ਰਮਾ ਨੇ ਦੱਸਿਆ ਕਿ ਸੋਨੀ, ਲਖਬੀਰ ਸਿੰਘ ਉਰਫ਼ ਲੰਡਾ ਮਾਡਿਊਲ ਦਾ ਸਰਗਰਮ ਮੈਂਬਰ ਹੈ ਜੋ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਹਾਰਡਵੇਅਰ ਅਤੇ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਕਰਨ ਤੋਂ ਇਲਾਵਾ ਮਾਡਿਊਲ ਦੇ ਮੈਂਬਰਾਂ ਨੂੰ ਲੁਕਣਗਾਹ ਪ੍ਰਦਾਨ ਕਰਦਾ ਸੀ। ਦੱਸਣਯੋਗ ਹੈ ਕਿ ਇਸ ਸਬੰਧੀ ਐਸ.ਐਸ.ਓ.ਸੀ. ਥਾਣਾ ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਬਾਕਸ: ਲੰਡਾ ਕੌਣ ਹੈ?

ਤਰਨਤਾਰਨ ਦਾ ਵਸਨੀਕ ਲੰਡਾ (33), ਜੋ ਕਿ ਸਾਲ 2017 ਵਿੱਚ ਕੈਨੇਡਾ ਭੱਜ ਗਿਆ ਸੀ, ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਅੱਤਵਾਦੀ ਹਮਲੇ ਦੀ ਸਾਜਿਸ਼ ਰਚੀ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ। ਉਸ ਨੂੰ ਪਾਕਿਸਤਾਨ ਆਧਾਰਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਹੱਥ ਮਿਲਾਉਣ ਵਾਲੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ।

 

Tags: Crime News Punjab , Punjab Police , Police , Crime News , Kharar , Gangster Lakhbir Singh Landa , Harvinder Singh Rinda , State Special Operation Cell , SSOC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD