Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਡਿਪਟੀ ਕਮਿਸ਼ਨਰ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

DC Kapurthala, Vishesh Sarangal, Deputy Commissioner Kapurthala, Kapurthala, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਕਪੂਰਥਲਾ , 13 Sep 2022

Last updated on: Sep 13, 2022, 00:00 IST

ਸੂਬੇ ਭਰ ਦੇ ਨੌਜਵਾਨਾਂ ਅਤੇ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸ਼ਾਰੰਗਲ ਵਲੋਂ ਕਰਵਾਈ ਗਈ।ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖਿਡਾਰੀਆਂ ਨਾਲ ਗੱਲਬਾਤ  ਕੀਤੀ ਗਈ। 

ਉਨ੍ਹਾਂ ਖਿਡਾਰੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੀ ਖੇਡ ਸੱਭਿਆਚਾਰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਸਾਬਿਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦਾ ਭਵਿਖ ਖੇਡਾਂ ਦੇ ਮਾਮਲੇ ਵਿੱਚ ਬਹੁਤ ਸੁਨਹਿਰਾ ਹੈ ਆਉਣ ਵਾਲੇ ਸਮੇਂ ਵਿਚ ਪੰਜਾਬ ਖੇਡਾਂ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕਰਕੇ ਦੇਸ਼ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀ ਦੇਵੇਗਾ।

ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦੀ ਰਹੇਗੀ।ਇਸ ਮੌਕੇ ਅਥਲੈਟਿਕਸ,ਬਾਸਕਿਟਬਾਲ,ਖੋ-ਖੋ,ਕਬੱਡੀ,ਹਾਕੀ ਅਤੇ ਵਾਲੀਬਾਲ ਦੇ ਮੁਕਾਬਲੇ ਸ਼ੁਰੂ ਹੋਏ ਜੋਕਿ ਗੁਰੂ ਨਾਨਕ ਸਟੇਡੀਅਮ ਵਿਖੇ 15 ਸਤੰਬਰ ਤੱਕ ਚਲਣਗੇ।

ਇਸ ਮੌਕੇ ਉਪਿੰਦਰਜੀਤ ਕੌਰ ਬਰਾੜ ਸਹਾਇਕ ਕਮਿਸ਼ਨਰ,ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਮੰਜੂ ਰਾਣਾ, ਲਲਿਤ ਸੁਕਲਾਨੀ ਪ੍ਰਧਾਨ ਜਿਲਾ ਕਪੂਰਥਲਾ ਆਪ , ਗੁਰਪਾਲ ਸਿੰਘ ਇੰਡੀਅਨ, ਪਰਮਿੰਦਰ ਸਿੰਘ ਢੋਟ, ਕੰਵਰਇਕਬਾਲ ਸਿੰਘ,ਰਣਜੀਤ ਸਿੰਘ ,ਜ਼ਿਲ੍ਹਾ ਖੇਡ ਅਫ਼ਸਰ ਪ੍ਰਦੀਪ ਕੁਮਾਰ , ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ , ਡੀ ਐਮ ਸਪੋਰਟਸ ਸ੍ਰੀ ਸੁਖਿਵੰਦਰ ਸਿੰਘ ,ਬਲਦੇਵ ਸਿੰਘ ਟੀਟਾ ,ਸ ਸੁਰਜੀਤ ਸਿੰਘ, ਸ ਜਗੀਰ ਸਿੰਘ ,ਕੁਲਬੀਰ ਸਿੰਘ ਕਾਲੀ, ਅਜੀਤਪਾਲ ਸਿੰਘ , ਸ ਬਲਕਾਰ ਸਿੰਘ ਅੰਤਰਰਾਸਟਰੀ ਕੱਬਡੀ ਖਿਡਾਰੀ , ਰਿਪੁਦਮਨ ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: DC Kapurthala , Vishesh Sarangal , Deputy Commissioner Kapurthala , Kapurthala , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD