Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਪੰਜਾਬ 21 ਸਤੰਬਰ ਨੂੰ ਆਰੀਅਨਜ਼ ਦੇ ਪਹਿਲੇ ਹੈਲਥ ਕੇਅਰ ਜੌਬ ਫੈਸਟ ਦਾ ਉਦਘਾਟਨ ਕਰਨਗੇ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aryans Group of Colleges , Aryan College, Rajpura, Aryans Group of Colleges Rajpura, Dr. Parveen Kataria, Dr. Anshu Kataria

Web Admin

Web Admin

5 Dariya News

ਮੋਹਾਲੀ , 14 Sep 2022

Last updated on: Sep 14, 2022, 00:00 IST

ਚੇਤਨ ਸਿੰਘ ਜੌੜਾਮਾਜਰਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ  21 ਸਤੰਬਰ ਨੂੰ ਆਰੀਅਨਜ਼ ਦੇ ਪਹਿਲੇ ਹੈਲਥ ਕੇਅਰ ਜੌਬ ਫੈਸਟ ਦਾ ਉਦਘਾਟਨ ਕਰਨਗੇ। ਇਹ ਫੈਸਟ ਆਰੀਅਨਜ਼ ਗਰੁੱਪ ਆਫ਼ ਕਾਲਜ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾਵੇਗਾ। ਸਿਹਤ ਮੰਤਰੀ ਵੱਲੋਂ ਅੱਜ ਜੌਬ ਫੈਸਟ ਦਾ ਪੋਸਟਰ ਵੀ ਲਾਂਚ ਕੀਤਾ ਗਿਆ। ਡਾ. ਅੰਸ਼ੂ ਕਟਾਰੀਆ,ਚੇਅਰਮੈਨ, ਆਰੀਅਨਜ਼ ਗਰੁੱਪ ਨੇ ਦੱਸਿਆ ਕਿ 20 ਤੋਂ ਵੱਧ ਪ੍ਰਮੁੱਖ ਕੰਪਨੀਆਂ ਫਾਰਮੇਸੀ, ਨਰਸਿੰਗ, ਪੈਰਾਮੈਡੀਕਲ ਲਾਅ ਅਤੇ ਮੈਨੇਜਮੈਂਟ ਸਮੇਤ ਵੱਖ-ਵੱਖ ਹੈਲਥਕੇਅਰ ਸਟ੍ਰੀਮਜ਼ ਵਿੱਚ ਲਗਭਗ 500 ਨੌਕਰੀਆਂ ਦੀ ਪੇਸ਼ਕਸ਼ ਕਰਨਗੀਆਂ।

ਜੌਬ ਫੈਸਟ ਦਾ ਪੋਸਟਰ ਜਾਰੀ ਕਰਦੇ ਹੋਏ ਜੌੜਾਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਨਾਲ ਸਸ਼ਕਤ ਕਰਨ ਅਤੇ ਸਮੁੱਚੇ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਹੈਲਥ ਸੈਕਟਰ ਲਈ ਪਹਿਲੇ ਜੌਬ ਫੈਸਟ ਦਾ ਆਯੋਜਨ ਕਰਨ ਲਈ ਆਰੀਅਨਜ਼ ਗਰੁੱਪ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਫੈਸਟ ਵਿੱਚ ਪ੍ਰਮੁੱਖ ਫਾਰਮਾ ਕੰਪਨੀਆਂ ਅਤੇ ਪ੍ਰਮੁੱਖ ਹਸਪਤਾਲਾਂ ਦੀ ਭਾਗੀਦਾਰੀ 'ਤੇ ਵੀ ਆਪਣੀ ਤਸੱਲੀ ਪ੍ਰਗਟ ਕੀਤੀ।

ਨੌਕਰੀ ਦੇ ਮੌਕਿਆਂ ਦਾ ਲਾਭ ਲੈਣ ਦੇ ਚਾਹਵਾਨ ਵਿਦਿਆਰਥੀ www.aryans.edu.in 'ਤੇ ਆਨਲਾਈਨ ਅਪਲਾਈ ਕਰਕੇ ਰਜਿਸਟਰ ਕਰਵਾ ਸਕਦੇ ਹਨ। ਇਹ ਫੈਸਟ ਸਿਰਫ਼ ਆਰੀਅਨਜ਼ ਦੇ ਵਿਦਿਆਰਥੀਆਂ ਲਈ ਹੀ ਨਹੀਂ ਹੈ ਬਲਕਿ ਹੋਰ ਕਾਲਜਾਂ ਦੇ ਵਿਦਿਆਰਥੀ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਫਾਰਮਾਸਿਸਟ, ਨਰਸਿੰਗ ਕੇਅਰ, ਮਾਰਕੀਟਿੰਗ, ਮੈਨੂਫੈਕਚਰਿੰਗ, ਡਰੱਗ ਸੇਫਟੀ, ਕੁਆਲਿਟੀ ਐਸ਼ੋਰੈਂਸ, ਕੁਆਲਿਟੀ ਕੰਟਰੋਲ, ਹੈਲਥ ਵਰਕਰ, ਪੈਰਾਮੈਡੀਕਲ ਸਟਾਫ, ਕਾਨੂੰਨੀ ਪ੍ਰਬੰਧਕ ਆਦਿ ਵਰਗੇ ਵੱਖ-ਵੱਖ ਖੇਤਰਾਂ ਵਿੱਚ ਨੌਕਰੀਆਂ ਉਪਲਬਧ ਹਨ। 

ਫੋਰਟਿਸ, ਅਲੇਮਬਿਕ, ਮੈਕਲੀਓਡਸ, ਕੈਡਿਲਾ, ਅਲਕੇਮ, ਮੇਅਰ, ਮੈਨਕਾਇਨਡ, ਹਿਮਾਲਿਆ, ਪਲੈਨੇਟ ਆਯੁਰਵੇਦ, ਯੁਕਤੀ ਹਰਬਸ, ਡਾਬਰ, ਮੇਂਟਸ, ਕੇਪਲਰ, ਵਰਸੋਏ ਹੈਲਥਕੇਅਰ, ਅਜ਼ੈਂਸੀਆ ਆਦਿ ਵਰਗੀਆਂ ਕੰਪਨੀਆਂ ਨੌਕਰੀ ਮੇਲੇ ਵਿੱਚ ਆਉਣਗੀਆਂ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aryans Group of Colleges , Aryan College , Rajpura , Aryans Group of Colleges Rajpura , Dr. Parveen Kataria , Dr. Anshu Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD