Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਸਰਕਾਰ ਸੂਬੇ ਦੇ ਸਿਹਤ ਢਾਂਚੇ ਵਿੱਚ ਲਿਆਵੇਗੀ ਵੱਡੇ ਸੁਧਾਰ : ਚੇਅਰਮੈਨ ਰਮਨ ਬਹਿਲ

ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਨੀਕੀ ਬਣਾਇਆ ਜਾਵੇਗਾ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਗੁਰਦਾਸਪੁਰ , 14 Sep 2022

Last updated on: Sep 14, 2022, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਨਵੀਆਂ ਪਹਿਲਕਦਮੀਆਂ ਕਰਦੇ ਹੋਏ ਨਵੇਂ ਆਮ ਆਦਮੀ ਕਲੀਨਿਕ ਬਣਾਉਣ ਦੇ ਨਾਲ ਪਹਿਲਾਂ ਚੱਲ ਰਹੇ ਸਰਕਾਰੀ ਹਸਤਪਤਾਲਾਂ, ਡਿਸਪੈਂਸਰੀਆਂ ਅਤੇ ਹੋਰ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਸਿਹਤ ਵਰਗੇ ਅਹਿਮ ਖੇਤਰ ਨੂੰ ਜਾਣਬੁੱਝ ਕੇ ਅਣਗੌਲਿਆਂ ਕੀਤਾ ਹੋਇਆ ਸੀ ਜਿਸਦਾ ਨਤੀਜਾ ਇਹ ਹੋਇਆ ਕਿ ਸਰਕਾਰੀ ਹਸਪਤਾਲ ਸਿਰਫ ‘ਰੈਫਰ ਹਸਪਤਾਲ’ ਹੀ ਬਣ ਕੇ ਰਹਿ ਗਏ ਸਨ। 

ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਨਾਮ ਨਾਲੋਂ ‘ਰੈਫਰ ਹਸਪਤਾਲਾਂ’ ਦਾ ਟੈਗ ਲਾਹ ਕੇ ਇਨ੍ਹਾਂ ਨੂੰ ਇਲਾਜ ਕਰਨ ਵਾਲੇ ਹਸਪਤਾਲਾਂ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਤੇ ਪਿੰਡ ਪੱਧਰ ਦੀਆਂ ਡਿਸਪੈਂਸਰੀਆਂ ਤੱਕ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਹਸਪਤਾਲ ਵਿੱਚ ਇਲਾਜ ਲਈ ਆਏ ਮਰੀਜ਼ ਓਥੋਂ ਰਾਜ਼ੀ ਹੋ ਕੇ ਆਪਣੇ ਘਰਾਂ ਨੂੰ ਜਾਣ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ ਅਤੇ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚੋਂ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਮਿਲਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਦੀ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਇਸ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਇਸਦੇ ਨਾਲ ਹੀ ਇਥੇ ਜੱਚਾ-ਬੱਚਾ ਵਾਰਡ ਨੂੰ ਵੀ ਚਾਲੂ ਕੀਤਾ ਜਾਵੇਗਾ ਤਾਂ ਜੋ ਗਰਭਵਤੀ ਮਹਿਲਾਵਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਬਣਨ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲੇ ਹੁਕਮ  ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸ਼ੁਰੂ ਕਰਨ ਬਾਰੇ ਹੀ ਕੀਤੇ ਹਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD