Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਵਨਾਵਾਂ ਦੇ ਪ੍ਰਗਟਾਵੇ ਲਈ ਭਾਸ਼ਾ ’ਤੇ ਪਕੜ ਜ਼ਰੂਰੀ : ਮਾਧਵੀ ਕਟਾਰੀਆ

ਭਾਸ਼ਾ ਵਿਭਾਗ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ, ਨਾਟਕ ਵਾਲਾ ਗਰੁੱਪ ਨੇ 'ਸਵਾ ਸੇਰ ਗੇਹੂੰ' ਨਾਟਕ ਖੇਡਿਆ

Culture, Madhavi Kataria, Sawa Ser Gehun, Patiala

Web Admin

Web Admin

5 Dariya News

ਪਟਿਆਲਾ , 14 Sep 2022

Last updated on: Sep 14, 2022, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਮੁੱਖ ਦਫਤਰ ਵਿਖੇ ਹਰ ਸਾਲ ਦੀ ਤਰ੍ਹਾਂ ਹਿੰਦੀ ਦਿਵਸ ਮਨਾਇਆ ਗਿਆ। ਇਸ ਸਮਾਗਮ ਦੌਰਾਨ ਮਾਧਵੀ ਕਟਾਰੀਆ ਆਈ.ਏ.ਐਸ. ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਾਧਵੀ ਕਟਾਰੀਆ ਨੇ ਕਿਹਾ ਕਿ ਹਰੇਕ ਭਾਸ਼ਾ ਆਪਣੇ ਆਪ 'ਚ ਸਮਰੱਥ ਤੇ ਸੰਪੂਰਨ ਹੁੰਦੀ ਹੈ। ਇਸ ਕਰਕੇ ਹਰ ਵਿਅਕਤੀ ਨੂੰ ਕਿਸੇ ਨਾ ਕਿਸੇ ਭਾਸ਼ਾ 'ਚ ਪ੍ਰਪੱਕ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਭਾਵਨਾਵਾਂ ਤੇ ਵਿਚਾਰ ਹੋਰਨਾਂ ਨਾਲ ਸੰਪੂਰਨ ਰੂਪ 'ਚ ਸਾਂਝੇ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਵਿਦਵਾਨਾਂ ਦੇ ਕਥਨ ਅਨੁਸਾਰ ਜਿੰਨ੍ਹੀ ਕਿਸੇ ਭਾਸ਼ਾ ਦੀ ਸੀਮਾ ਹੋਵੇਗੀ, ਉਨ੍ਹੀ ਹੀ ਸੰਸਾਰ ਦੀ ਸੰਚਾਰ ਕਰਨ 'ਚ ਸੀਮਾ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਆਧੁਨਿਕ ਸੰਚਾਰ ਸਾਧਨਾਂ ਦੀ ਅੰਨ੍ਹੀ ਵਰਤੋਂ ਕਰਨ ਦੌਰਾਨ ਆਪਣੀ ਭਾਸ਼ਾ ਹੀ ਨਹੀਂ ਸਗੋਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਤੋਂ ਵੀ ਵਿਹੂਣੀ ਹੋ ਰਹੀ ਹੈ। ਡਾ. ਨੀਰਜ ਜੈਨ, ਪ੍ਰੋਫੈਸਰ ਹਿੰਦੀ ਵਿਭਾਗ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 'ਹਿੰਦੀ ਕੇਵਲ ਭਾਸ਼ਾ ਨਹੀਂ ਭਾਰਤੀਯ ਜਨਮਾਨਸ ਕੀ ਅਭਿਵਿਅਕਤੀ ਹੈ' ਵਿਸ਼ੇ 'ਤੇ ਵਿਸ਼ੇਸ਼ ਤੌਰ 'ਤੇ ਆਪਣੇ ਵਿਚਾਰ ਪੇਸ਼ ਕੀਤੇ। 

ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਦੀਆਂ ਵੱਖ-ਵੱਖ ਭਾਸ਼ਾਵਾਂ ਨੂੰ ਪ੍ਰਫੁੱਲਤ ਕਰਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤੇ ਸਰਗਰਮੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਨਾਮਵਰ ਵਿਦਵਾਨ ਡਾ. ਰਤਨ ਸਿੰਘ ਜੱਗੀ, ਡਾ. ਜਸਵਿੰਦਰ ਸਿੰਘ, ਡਾ. ਧਨਵੰਤ ਕੌਰ, ਡਾ. ਮਨਮੋਹਨ ਸਹਿਗਲ, ਡਾ. ਮਹੇਸ਼ ਗੌਤਮ ਸਮੇਤ ਬਹੁਤ ਸਾਰੇ ਸਾਹਿਤਕਾਰ ਮੌਜੂਦ ਸਨ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਮਾਧਵ ਕੌਸ਼ਿਕ ਮੀਤ ਪ੍ਰਧਾਨ ਸਾਹਿਤਯ ਅਕਾਦਮੀ ਦਿੱਲੀ ਨੇ ਕਿਹਾ ਕਿ ਭਾਰਤੀ ਭਾਸ਼ਾਵਾਂ ਮਿਸਾਲ ਵਜੋਂ ਪੰਜਾਬੀ, ਹਿੰਦੀ, ਮਰਾਠੀ ਤੇ ਬੰਗਾਲੀ ਆਦਿ ਉਨ੍ਹਾਂ ਭਾਸ਼ਾਵਾਂ 'ਚ ਸ਼ਾਮਲ ਹਨ ਜਿਨ੍ਹਾਂ 'ਚ ਰਚਿਆ ਸਾਹਿਤ ਪੜ੍ਹਨ ਲਈ ਹੋਰਨਾਂ ਭਾਸ਼ਾਵਾਂ ਵਾਲੇ ਲੋਕ ਉਕਤ ਭਾਸ਼ਾਵਾਂ ਸਿੱਖਦੇ ਆ ਰਹੇ ਹਨ। 

ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਿਛਲੇ 75 ਸਾਲਾਂ 'ਚ ਭਾਰਤੀ ਭਾਸ਼ਾਵਾਂ ਦੀ ਤਰੱਕੀ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਦੁਨੀਆ ਦੇ ਵੱਡੇ ਪਬਲਿਸ਼ਰ, ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਸੰਚਾਲਕ, ਭਾਰਤੀ ਭਾਸ਼ਾਵਾਂ 'ਚ ਆਪਣੇ ਕਾਰੋਬਾਰ ਕਰਨ ਲੱਗੇ ਹਨ। ਡਾ. ਮਾਧਵ ਨੇ ਕਿਹਾ ਕਿ ਜੋ ਮੌਲਿਕਤਾ ਵਿਅਕਤੀ ਦੀ ਮਾਤਭਾਸ਼ਾ 'ਚ ਹੁੰਦੀ ਹੈ ਉਹ ਹੋਰ ਕਿਸੇ ਭਾਸ਼ਾ 'ਚ ਨਹੀਂ ਹੁੰਦੀ। ਇਸ ਲਈ ਸਾਨੂੰ ਗਿਆਨ ਹਾਸਿਲ ਕਰਨ ਲਈ ਹੋਰ ਭਾਸ਼ਾ ਸਿੱਖਣ 'ਤੇ ਊਰਜਾ ਖਰਚ ਕਰਨ ਦੀ ਬਜਾਏ ਆਪਣੀ ਮਾਤਭਾਸ਼ਾ 'ਚ ਪ੍ਰਵੀਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਹਿਰ ਸਮੇਂ ਹਿੰਦੀ ਭਾਸ਼ਾ ਨੇ ਦੇਸ਼ ਦੇ ਹਰ ਖਿੱਤੇ ਦੇ ਦੇਸ਼ ਭਗਤਾਂ ਨੂੰ ਇੱਕ ਲੜੀ 'ਚ ਪ੍ਰੋਣ ਦੀ ਭੂਮਿਕਾ ਨਿਭਾਈ।

ਵਿਸ਼ੇਸ਼ ਬੁਲਾਰੇ ਡਾ. ਨੀਰਜ ਜੈਨ ਨੇ ਹਿੰਦੀ ਭਾਸ਼ਾ 'ਚ ਘੱਟ ਰਹੇ ਰੁਜ਼ਗਾਰ ਦੇ ਸਾਧਨਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਹਿੰਦੀ ਦੀ ਅਹਿਮੀਅਤ ਸਮਝਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੀ ਦੁਨੀਆ ਦੀ ਭਾਸ਼ਾ ਬਣ ਚੁੱਕੀ ਹੈ ਅਤੇ 160 ਯੂਨੀਵਰਸਿਟੀਆਂ 'ਚ ਪੜ੍ਹਾਈ ਜਾ ਰਹੀ ਹੈ।  ਇਸ ਮੌਕੇ 'ਨਾਟਕ ਵਾਲਾ' ਗਰੁੱਪ ਪਟਿਆਲਾ ਵੱਲੋਂ ਮੁਨਸ਼ੀ ਪ੍ਰੇਮ ਚੰਦ ਦੀ ਕਹਾਣੀ 'ਸਵਾ ਸਰ ਗੇਹੂੰ' 'ਤੇ ਅਧਾਰਿਤ ਨਾਟਕ, ਰਾਜੇਸ਼ ਸ਼ਰਮਾ ਦੀ ਨਿਰਦੇਸ਼ਨਾ 'ਚ ਖੇਡਿਆ ਗਿਆ। ਡਾ. ਜਸਪ੍ਰੀਤ ਫਲਕ ਨੇ ਹਿੰਦੀ ਕਵਿਤਾ ਅਤੇ ਸ਼ਕਤੀ ਨੇ ਹਿੰਦੀ ਗੀਤ ਪੇਸ਼ ਕੀਤਾ। ਸਮਾਗਮ ਦੇ ਅਖੀਰ 'ਚ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। 

ਇਸ ਮੌਕੇ ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਅਮਰਿੰਦਰ ਸਿੰਘ, ਪਰਵੀਨ ਕੁਮਾਰ, ਤੇਜਿੰਦਰ ਸਿੰਘ ਗਿੱਲ, ਸੁਰਿੰਦਰ ਕੌਰ, ਜਸਪ੍ਰੀਤ ਕੌਰ ਅਤੇ ਵੱਡੀ ਗਿਣਤੀ 'ਚ ਸਾਹਿਤ ਪ੍ਰੇਮੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ। ਅਖੀਰ ਵਿੱਚ ਸਾਰੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ।

 

Tags: Culture , Madhavi Kataria , Sawa Ser Gehun , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD