Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਸ਼ੀਸ਼ ਮਹਿਲ ਰੋਡ 'ਤੇ 85 ਲੱਖ ਰੁਪਏ ਦੀ ਲਾਗਤ ਨਾਲ ਬਣੇ ਰਾਜਮਾਤਾ ਮਹਿੰਦਰ ਕੌਰ ਯਾਦਗਾਰੀ ਪਾਰਕ ਦਾ ਕੀਤਾ ਉਦਘਾਟਨ

ਮਰਹੂਮ ਰਾਜਮਾਤਾ ਸਾਹਿਬ ਦੇ 100ਵੇਂ ਜਨਮ ਦਿਨ ਮੌਕੇ ਪਾਰਕ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ

Parneet Kaur, Preneet Kaur, Punjab Pradesh Congress Committee, Congress, Punjab Congress, Patiala, Rajmata Mohinder Kaur Memorial Park, Jai Inder Kaur

Web Admin

Web Admin

5 Dariya News

ਪਟਿਆਲਾ , 14 Sep 2022

ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਬੀਬਾ ਜੈ ਇੰਦਰ ਕੌਰ ਨਾਲ ਅੱਜ ਸ਼ੀਸ਼ ਮਹਿਲ ਰੋਡ (ਮੱਛੀ ਤਲਾਅ) ਵਿਖੇ 85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਵੇਂ 28 ਸੌ ਫੁੱਟ ਲੰਬੇ ਅਤੇ 90 ਫੁੱਟ ਚੌੜੇ ਰਾਜਮਾਤਾ ਮਹਿੰਦਰ ਕੌਰ ਯਾਦਗਾਰੀ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕੇ ਦੇ ਲੋਕਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਰਾਜਮਾਤਾ ਮਹਿੰਦਰ ਕੌਰ ਜੀ ਦੀ 100ਵੀਂ ਜਨਮ ਵਰ੍ਹੇਗੰਢ ਦੇ ਵਿਸ਼ੇਸ਼ ਮੌਕੇ 'ਤੇ ਅੱਜ ਇਸ ਪਾਰਕ ਨੂੰ ਲੋਕਾਂ ਨੂੰ ਸਮਰਪਿਤ ਕਰਨਾ ਮੇਰੇ ਲਈ ਖੁਸ਼ੀ ਦੀ ਗੱਲ ਹੈ। 

ਰਾਜਮਾਤਾ ਜੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ ਅਤੇ ਇੱਕ ਬਹੁਤ ਹੀ ਹਮਦਰਦ ਵਿਅਕਤੀ ਜਿਨ੍ਹਾਂ ਨੇ ਆਪਣਾ ਜੀਵਨ ਪਟਿਆਲਾ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।" ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੇ ਕਾਰਜਕਾਲ ਦੌਰਾਨ ਪਟਿਆਲਾ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਬਹੁਤ ਸਾਰੇ ਨਵੇਂ ਪਾਰਕ ਅਤੇ ਖੇਡ ਮੈਦਾਨ ਵੀ ਵਿਕਸਤ ਕੀਤੇ ਗਏ ਸਨ। ਇਹ ਜਗ੍ਹਾ ਪਹਿਲਾਂ ਮੱਛੀ ਤਲਾਅ ਹੁੰਦੀ ਸੀ ਅਤੇ ਇੱਥੋਂ ਦੇ ਵਸਨੀਕ ਬਹੁਤ ਦੁਖੀ ਸਨ। 

ਇਲਾਕੇ ਵਿੱਚ ਫੈਲੇ ਕੂੜੇ ਕਾਰਨ ਬਿਮਾਰੀਆਂ ਨਾਲ ਲੋਕ ਜੂਝ ਰਹੇ ਸਨ, ਪਰ ਹੁਣ ਇਸ ਪਾਰਕ ਦੇ ਵਿਕਾਸ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਸਗੋਂ ਪਟਿਆਲਾ ਸ਼ਹਿਰ ਸਮੁੱਚੇ ਸੁੰਦਰੀਕਰਨ ਵੱਲ ਇੱਕ ਹੋਰ ਕਦਮ ਪੁੱਟੇਗਾ। ਪਾਰਕ ਬਾਰੇ ਗੱਲ ਕਰਦਿਆਂ ਬੀਬਾ ਜੈ ਇੰਦਰ ਕੌਰ ਨੇ ਦੱਸਿਆ ਕਿ ਸ਼ੀਸ਼ ਮਹਿਲ ਕਲੋਨੀ, ਨਿਊ ਸ਼ੀਸ਼ ਮਹਿਲ ਕਲੋਨੀ, ਪਾਠਕ ਵਿਹਾਰ, ਸੰਜੇ ਕਲੋਨੀ ਬਲਾਕ-1, 2, 3, ਸੱਤਿਆ ਐਨਕਲੇਵ, ਕੇਸਰ ਬਾਗ ਕਲੋਨੀ, ਜੋਤੀ ਐਨਕਲੇਵ, ਸੰਜੇ ਕਲੋਨੀ ਵਿੱਚ ਹਜ਼ਾਰਾਂ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਇਸ ਪਾਰਕ ਦਾ ਫਾਇਦਾ ਹੋਵੇਗਾ ਕਿਉਂਕਿ ਉਹ ਸੁੰਦਰੀਕਰਨ ਦਾ ਮਜ਼ਾ ਲੈਣ ਦੇ ਨਾਲ ਨਾਲ, ਇੱਥੇ ਕਸਰਤ ਵੀ ਕਰ ਸਕਣਗੇ।"

ਇਸ ਮੌਕੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਡਿਪਟੀ ਮੇਅਰ ਵਿਨਤੀ ਸੰਗਰ, ਪੀ.ਆਰ.ਟੀ.ਸੀ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ.ਮਲਹੋਤਰਾ, ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਕੇ.ਕੇ.ਸ਼ਰਮਾ, ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ, ਪਵਨ ਭੂਮਕ, ਦਰਸ਼ਨ ਬਾਬਾ, ਕੌਂਸਲਰ ਸੰਦੀਪ ਮਲਹੋਤਰਾ, ਨਿਖਿਲ ਬਾਤਿਸ਼ ਸ਼ੇਰੂ, ਹਰੀਸ਼ ਨਾਗਪਾਲ, ਸੋਨੂੰ ਸੰਗਰ, ਸ਼ੰਮੀ ਡੈਂਟਰ, ਲੀਲਾ ਰਾਣੀ, ਪ੍ਰੋਮਿਲਾ ਮਹਿਤਾ, ਨੱਥੂ ਰਾਮ, ਰਜਿੰਦਰ ਸ਼ਰਮਾ, ਹਰੀਸ਼ ਕਪੂਰ, ਸੰਜੇ ਸ਼ਰਮਾ, ਗੋਪੀ ਰੰਗੀਲਾ, ਨੌਜਵਾਨ ਆਗੂ ਅਨੁਜ ਖੋਸਲਾ ਸਮੇਤ ਵੱਡੀ ਗਿਣਤੀ ਵਿੱਚ ਪੀ.ਐਲ.ਸੀ ਸਮਰਥਕ ਹਾਜ਼ਰ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala , Rajmata Mohinder Kaur Memorial Park , Jai Inder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD