Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ : ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Arshdeep Singh

Web Admin

Web Admin

5 Dariya News

ਚੰਡੀਗੜ੍ਹ , 15 Sep 2022

Last updated on: Sep 15, 2022, 00:00 IST

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ। 

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। 

ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਦੀਪ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Arshdeep Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD