Saturday, 11 May 2024

 

 

ਖ਼ਾਸ ਖਬਰਾਂ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

ਸਰਕਾਰੀ ਸਕੀਮਾਂ ਅਧੀਨ ਕਰਜ਼ਿਆਂ ਦੀ ਦਰਖ਼ਾਸਤਾਂ ਦੇ ਸਮਾਂਬੱਧ ਨਿਬੇੜੇ ’ਤੇ ਜ਼ੋਰ

ਬਰਨਾਲਾ ਵਿਖੇ ਬੈਂਕਰਜ਼ ਦੀ ਜ਼ਿਲਾ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ

DC Barnala, Deputy Commissioner Barnala, Harish Nair, Barnala

Web Admin

Web Admin

5 Dariya News

ਬਰਨਾਲਾ , 15 Sep 2022

ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫਤਰ ਬਰਨਾਲਾ ਵੱਲੋਂ ਜ਼ਿਲੇ ਦੀ 62ਵੀਂ ਜੂਨ 2022 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲਾ ਸਲਾਹਕਾਰ ਸਮਿਤੀ, ਜ਼ਿਲਾ ਸਲਾਹਕਾਰ ਰੀਵਿਊ ਸਮਿਤੀ ਤੇ ਜ਼ਿਲਾ ਲੈਵਲ ਸਕਿਉਰਟੀ ਸਮਿਤੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2022-23 ਦੀ ਜੂਨ 2022 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਚਰਚਾ ਹੋਈ।

ਜ਼ਿਲਾ ਲੈਵਲ ਸਕਿਉਰਟੀ ਕਮੇਟੀ ਦੀ ਮੀਟਿੰਗ ’ਚ ਡਿਪਟੀ ਕਮਿਸ਼ਨਰ ਨੇ ਸਾਰੇ ਬੈਂਕਾਂ ਨੂੰ ਸੀਸੀਟੀਵੀ ਫੁਟੇਜ ਨੂੰ ਸੰਭਾਲ ਕੇ ਰੱਖਣ ਦੀ ਹਦਾਇਤ ਦਿੱਤੀ। ਸਕਿਉਰਟੀ ਅਫ਼ਸਰ ਐਸ.ਬੀ.ਆਈ ਮੇਜਰ ਦਿਲਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਬੈਂਕਾਂ ਦੀਆਂ ਬਰਾਂਚਾਂ ਆਰ.ਬੀ.ਆਈ ਦੀਆਂ ਹਦਾਇਤਾਂ ਮੁਤਾਬਿਕ 90 ਦਿਨ ਲਈ ਸੀ.ਸੀ.ਟੀ.ਵੀ ਫੁਟੇਜ ਸੰਭਾਲ ਕੇ ਰੱਖਦੀਆਂ ਹਨ। ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਬੈਂਕਾਂ ਦੀਆਂ ਸ਼ਹਿਰੀ ਅਤੇ ਪੇਂਡੂ ਸ਼ਾਖ਼ਾਵਾਂ ਵੱਲੋਂ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ।

ਲੀਡ ਡਿਸਟਿ੍ਰਕਟ ਮੈਨੇਜਰ, ਬਰਨਾਲਾ ਮਹਿੰਦਰਪਾਲ ਗਰਗ ਨੇ ਮੀਟਿੰਗ ਦਾ ਏਜੰਡਾ ਪੇਸ਼ ਕਰਦੇ ਹੋਏ ਦੱਸਿਆ ਕਿ 2022-23 ਦੀ ਯੋਜਨਾ ਅਧੀਨ ਬਰਨਾਲਾ ਜ਼ਿਲੇ ਵਿੱਚ ਬੈਂਕਾਂ ਨੇ ਜੂਨ 2022 ਦੀ ਖ਼ਤਮ ਹੋਣ ਵਾਲੀ ਤਿਮਾਹੀ ਤੱਕ ਤਰਜੀਹੀ ਖੇਤਰ ਵਿੱਚ 1255 ਕਰੋੜ ਰੁਪਏ ਦੇ ਕਰਜੇ ਵੰਡੇ, ਜਿਸ ਵਿੱਚ ਸਭ ਤੋਂ ਵੱਧ ਖੇਤੀਬਾੜੀ ਖੇਤਰ ਲਈ 933 ਕਰੋੜ ਰੁਪਏ ਦੇ ਕਰਜੇ ਵੰਡੇ।        

ਰਿਜ਼ਰਵ ਬੈਂਕ ਦੇ ਤੈਅ ਮਾਣਕਾਂ ਅਨੁਸਾਰ ਬੈਂਕਾਂ ਦੀ ਕਰਜਾਂ ਜਮਾਂ ਅਨੁਪਾਤ 60 ਪ੍ਰਤੀਸ਼ਤ ਹੋਣੀ ਜ਼ਰੂਰੀ ਹੈ। ਬਰਨਾਲਾ ਜ਼ਿਲੇ ਦੀ ਇਹ ਅਨੁਪਾਤ 71.48 ਪ੍ਰਤੀਸ਼ਤ ਹੈ। ਸ੍ਰੀ ਲੋਕੇਸ਼ ਬੈਹਲ ਏਜੀਐਮ ਆਰਬੀਆਈ ਨੇ ਸਰਕਾਰੀ ਬੈਂਕਾਂ ਦੀ ਘੱਟ ਕਰਜਾ ਜਮਾਂ ਅਨੁਪਾਤ ਉਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਉਨਾਂ ਨੂੰ ਜੇ.ਐਲ.ਬੀ ਵਰਗੀਆਂ ਸਕੀਮਾਂ ਵਿੱਚ ਜ਼ਿਆਦਾ ਲੋਨ ਦੀ ਵੰਡ ਕਰਨ ਨੂੰ ਕਿਹਾ। 

ਮਨੀਸ਼ ਗੁਪਤਾ ਡੀ.ਡੀ.ਐਮ ਨਾਬਾਰਡ ਨੇ ਦੱਸਿਆ ਕਿ ਜੈ.ਐਲ.ਜੀ ਸਕੀਮ ਦੇ ਅਧੀਨ ਕੋਆਰਪਰੇਟਿਵ, ਐਚ.ਡੀ.ਐਫ.ਸੀ ਅਤੇ ਗ੍ਰਾਮੀਣ ਬੈਂਕ ਹੀ ਲੋਨ ਕਰ ਰਹੇ ਹਨ ਤੇ ਬਾਕੀ ਬੈਂਕਾਂ ਨੂੰ ਇਸ ਸਕੀਮ ਅਧੀਨ ਵੀ ਲੋਨ ਕਰਨੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਵਿਭਾਗਾਂ ਦੀਆਂ ਬਕਾਇਆ ਕਰਜ਼ਿਆਂ ਦੀਆਂ ਦਰਖ਼ਾਸਤਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ।

ਉਨਾਂ ਨੇ ਬੈਂਕ ਅਧਿਕਾਰੀਆਂ ਨੂੰ ਛੋਟੇ ਕਰਜ਼ਿਆਂ ਲਈ ਜਿਵੇਂ ਕਿ ਪੀ.ਐਮ. ਸਵਾ ਨਿਧੀ ਅਤੇ ਮੁਦਰਾ ਲੋਨ ਜ਼ਿਆਦਾ ਤੋਂ ਜ਼ਿਆਦਾ ਗਾਹਕਾਂ ਨੂੰ ਬਿਨਾਂ ਦੇਰੀ ਤੋਂ ਦੇਣ ਲਈ ਕਿਹਾ।  ਇਸ ਮੌਕੇ ਡੀਡੀਐਮ ਨਾਬਾਰਡ ਮਨੀਸ਼ ਗੁਪਤਾ ਨੇ 2023-24 ਦੀ ਪੀ.ਐਲ.ਪੀ ਬਾਰੇ ਸਾਰੇ ਬੈਕਾਂ ਤੋਂ ਸੁਝਾਅ ਮੰਗੇ ਅਤੇ ਜੇ.ਐਲ.ਜੀ ਸਕੀਮ ਬਾਰੇ ਜਾਣੂ ਕਰਵਾਇਆ। 

ਲੀਡ ਡਿਸਟਿ੍ਰਕਟ ਮੈਨੇਜਰ ਮਹਿੰਦਰਪਾਲ ਗਰਗ ਨੇ ਦੱਸਿਆ ਕਿ ਪਿਛਲੇ ਦਿਨੀ ਐਸ.ਐਲ.ਬੀ.ਸੀ ਵੱਲੋਂ ਬਰਨਾਲਾ ਜ਼ਿਲੇ ਨੂੰ ਅਟਲ ਪੈਨਸ਼ਨ ਯੋਜਨਾ ਵਿੱਚ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤਾ ਹੈ। ਡਾਇਰੈਕਟਰ, ਪੇਂਡੂ ਸਵੈ-ਰੋਜ਼ਗਾਰ ਇੰਸਟੀਚਿਊਟ ਅਤੇ ਟਰੇਨਿੰਗ ਸੈਂਟਰ, ਬਰਨਾਲਾ ਧਰਮਪਾਲ ਬਾਂਸਲ ਨੇ ਵੀ ਜੂਨ 2022 ਦੀ ਤਿਮਾਹੀ ਦਾ ਡੀ.ਐਲ.ਆਰ.ਏ.ਸੀ ਮੀਟਿੰਗ ਦਾ ਏਜੰਡਾ ਪੇਸ਼ ਕੀਤਾ। ਇਸ ਮੀਟਿੰਗ ਵਿੱਚ ਉਮੇਸ਼ ਮਿੱਤਲ ਸੀ.ਐਮ, ਐਸ.ਬੀ.ਆਈ, ਚਰਨਜੀਤ ਸਿੰਘ, ਸਟੇਟ ਡਾਇਰੈਕਟਰ ਆਫ਼ ਆਰਸੇਟੀ ਤੇ ਵੱਖ ਵੱਖ ਅਧਿਕਾਰੀ ਮੌਜੂਦ ਸਨ।

 

Tags: DC Barnala , Deputy Commissioner Barnala , Harish Nair , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD