Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹੇ ਵਿੱਚ ਕਰੀਬ 15 ਲੱਖ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਬਚਾਅ ਲਈ ਦਵਾਈ

DC Tarntaran, Monish Kumar, Tarntaran, Deputy Commissioner Tarntaran

Web Admin

Web Admin

5 Dariya News

ਤਰਨਤਾਰਨ , 15 Sep 2022

Last updated on: Sep 15, 2022, 00:00 IST

ਵਿਸ਼ਵ ਸਿਹਤ ਸੰਗਠਨ ਵੱਲੋਂ ਦੇਸ਼ ਵਾਸੀਆਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ 18 ਤੋਂ 20 ਸਤੰਬਰ ਤੱਕ ਚਲਾਈ ਜਾਣ ਵਾਲੀ ਮੁਹਿੰਮ ਲਈ ਅੱਜ ਪਲਸ ਪੋਲੀਓ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮੋਨੀਸ਼ ਕੁਮਾਰ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਮੁਖੀਆ ਨੇ ਸ਼ਮੂਲੀਅਤ ਕੀਤੀ ।

ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜੀ ਨੇ ਦੱਸਿਆ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਿਆ ਹੈ ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਂਡ ਚਲਾਏ ਜਾਂ ਰਹੇ ਹਨ। ਪਾਕਿਸਤਾਨ ਅਤੇ ਅਫ਼ਗਾਨਿਸਤਾਨ ਗਵਾਂਢੀ ਦੇਸ਼ਾਂ ਵਿੱਚ ਵਾਇਲਡ ਪੋਲੀਓ ਵਾਇਰਸ ਹੋਣ ਕਰਕੇ ਇਹ ਖ਼ਤਰਾ ਬਣਿਆ ਰਹਿੰਦਾ ਹੈ। 

ਇਸ ਲਈ ਸਮੇਂ ਸਮੇਂ ਤੇ ਇਹ ਰਾਊਂਡ ਚਲਾਏ ਜਾਂ ਰਹੇ ਹਨ। ਉਨ੍ਹਾਂ ਨੇ ਆਏ ਹੋਏ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਵਿੱਚ ਨਵ-ਜੰਮੇ ਬੱਚੇ ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਦੀ ਦੋ ਬੂੰਦਾਂ ਤੋਂ ਵਾਝਾ ਨਹੀਂ ਰਹਿਣਾ ਚਾਹੀਦਾ । ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ  ਨੇ ਕਿਹਾ ਕੇ ਇਹ ਰਾਊਂਡ ਜੋ ਕੇ ਮਿਤੀ :-18, 19, 20 ਸਤੰਬਰ ਨੂੰ ਚਲਾਇਆ ਜਾਂ ਰਿਹਾ ਹੈ । 

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕੇ ਇਸ ਵਾਰ ਲਗਭਗ 0 ਤੋਂ 5 ਸਾਲ ਦੇ 147,747 ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਜ਼ਿਲ੍ਹੇ ਵਿੱਚ ਕੁੱਲ 636 ਫਿਕਸ ਬੂਥ ਲਗਾਏ ਜਾਣਗੇ , 48 ਮੋਬਾਇਲ ਟੀਮਾਂ, ਹੋਣਗੀਆਂ । ਇਸ ਮੁਹਿੰਮ ਲਈ 2701 ਵੈਕਸੀਨੇਟਰ 131 ਸੁਪਰਵਾਈਜ਼ਰ ਲਗਾਏ ਗਏ ਹਨ। 

ਇਸ ਮੌਕੇ ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਦੇਵ ਸਿੰਘ ਪੱਖੋਕੇ ਨੇ ਸਮੂਹ ਪੰਚਾਇਤਾਂ, ਐੱਨ.ਜੀ.ਓ ਤੇ ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀ ਆਈ ਹੋਈ ਟੀਮਾਂ ਨੂੰ ਆਪਣੇ ਪੱਧਰ ਤੇ ਸਹਿਯੋਗ ਦਿੱਤਾ ਜਾਵੇ ਅਤੇ ਲੋਕਾਂ ਨੂੰ ਪ੍ਰੇਰਿਤ ਕਰਕੇ 0 ਤੋਂ 5 ਸਾਲ ਤੱਕ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਇਆ ਜਾਣ ਅਤੇ ਧਾਰਮਿਕ ਸੰਸਥਾਵਾਂ ਤੋਂ ਬੱਚਿਆਂ ਨੂੰ ਪੀਲੀਓ ਬੂੰਦਾ ਪਿਲਾਉਣ ਦਾ ਸੰਦੇਸ਼ ਦਿੱਤਾ ਜਾਵੇ।

 

Tags: DC Tarntaran , Monish Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD