Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਜੀਸੀ ਲਾਂਡਰਾਂ ਨੇ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਨਾਲ ਇੰਜੀਨੀਅਰਜ਼ ਦਿਵਸ ਮਨਾਇਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Engineers Day

Web Admin

Web Admin

5 Dariya News

ਲਾਂਡਰਾਂ , 15 Sep 2022

Last updated on: Sep 15, 2022, 00:00 IST

ਇੰਜੀਨੀਅਰਜ਼ ਦਿਵਸ ਮੌਕੇ ਸੀਈਸੀ-ਸੀਜੀਸੀ ਲਾਂਡਰਾਂ ਵੱਲੋਂ ਅੱਜ ‘ਇਨੋਵੇਸ਼ਨਸ ਇਨ ਕਮਿਊਨੀਕੇਸ਼ਨ ਕੰਪਿਊਟਿੰਗ ਐਂਡ ਸਾਇੰਸਜ਼’ ਅਤੇ ‘ਕੰਟੈਂਪਰਰੀ ਐਡਵਾਂਸਿਜ਼ ਇਨ ਮਕੈਨੀਕਲ ਇੰਜੀਨੀਅਰਿੰਗ’ ਵਿਿਸ਼ਆਂ ’ਤੇ ਸਾਲਾਨਾ ਅੰਤਰਰਾਸ਼ਟਰੀ ਕਾਨਫਰੰਸ ਦੀ ਚੌਥੀ ਐਡੀਸ਼ਨ ਦਾ ਉਦਘਾਟਨ ਕੀਤਾ ਗਿਆ। ਅਦਾਰੇ ਦੇ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ (ਈਸੀਈ) ਅਤੇ ਮਕੈਨੀਕਲ ਇੰਜਨੀਅਰਿੰਗ (ਐਮਈ) ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਦੋ ਰੋਜ਼ਾ ਕਾਨਫਰੰਸਾਂ ਦਾ ਆਯੋਜਨ ਕੀਤਾ ਗਿਆ। 

ਇਸ ਕਾਨਫਰੰਸ ਦਾ ਮੁੱਖ ਉਦੇਸ਼ ਇੰਜੀਨੀਅਰਿੰਗ ਕਮਿਊਨਿਟੀ ਨਾਲ ਸੰਬੰਧਿਤ ਵਿਿਦਆਰਥੀਆਂ, ਉਦਯੋਗ ਮਾਹਰਾਂ, ਖੋਜਕਰਤਾਵਾਂ ਅਤੇ ਖੋਜਕਾਰਾਂ ਨੂੰ ਇਕੱਠੇ ਕਰਕੇ ਉਨ੍ਹਾਂ ਨੂੰ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ, ਸੰਬੰਧਿਤ ਵਿਿਸ਼ਆਂ ਬਾਰੇ ਨਵੀਨਤਮ ਖੋਜਾਂ ਅਤੇ ਤਕਨੀਕੀ ਤਰੱਕੀ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਦੇ ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਇਸ ਮੌਕੇ ਪਤਵੰਤਿਆਂ ਵੱਲੋਂ ਯਾਦਗਾਰੀ ਚਿੰਨ੍ਹ ਵੀ ਜਾਰੀ ਕੀਤਾ ਗਿਆ।

ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪ੍ਰੋ. ਡਾ.ਆਰਕੇ ਗਰਗ, ਹੈੱਡ, ਸੈਂਟਰ ਆਫ ਰਿਲੀਏਬਿਲਟੀ ਇੰਪਰੂਵਮੈਂਟ ਇਨ ਇੰਡਸਟਰੀ, ਐਨਆਈਟੀ, ਜਲੰਧਰ ਵੱਲੋਂ ਡਾ.ਸੰਜੇ ਸੂਦ, ਐਸੋਸੀਏਟ ਡਾਇਰੈਕਟਰ, ਸੀ-ਡੈਕ, ਮੋਹਾਲੀ ਅਤੇ ਪ੍ਰੋ. ਡਾ.ਇੰਦਰਦੀਪ ਸਿੰਘ, ਮੁਖੀ, ਡਿਜ਼ਾਈਨ ਵਿਭਾਗ, ਆਈਆਈਟੀ, ਰੁੜਕੀ ਆਦਿ ਮਹਿਮਾਨਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇੰਜੀਨੀਅਰਜ਼ ਦਿਵਸ ਮੌਕੇ ਹਾਜ਼ਰੀਨ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬੁਲਾਰਿਆਂ ਨੇ ਕਾਨਫਰੰਸ ਦੇ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ। 

ਉਨ੍ਹਾਂ ਨੇ ਇੰਜੀਨੀਅਰਿੰਗ ਭਾਈਚਾਰੇ ਵੱਲੋਂ ਰਾਸ਼ਟਰ ਨਿਰਮਾਣ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ। ਇੰਜੀਨੀਅਰਿੰਗ ਸਿੱਖਿਆ ਵਿੱਚ ਨਵੀਨਤਾ, ਅੰਤਰ-ਅਨੁਸ਼ਾਸਨੀ ਸਹਿਯੋਗੀ ਦ੍ਰਿਸ਼ਟੀਕੋਣ ਦੇ ਮਹੱਤਵ ’ਤੇ ਜ਼ੋਰ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਭਵਿੱਖ ਦੇ ਇੰਜੀਨੀਅਰਾਂ ਨੂੰ ਉਨ੍ਹਾਂ ਦੀ ਡਿਜ਼ਾਈਨ ਦੀ ਸਮਰੱਥਾ ਅਤੇ ਵਾਤਾਵਰਣ ’ਤੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਨਤਾਵਾਂ ਲਿਆਉਣ ਦੀ ਤਾਕੀਦ ਕੀਤੀ। 

ਇੰਜਨੀਅਰਿੰਗ ਸੰਕਲਪਾਂ ਵਿੱਚ ਨਵੀਨਤਾ ਦੀ ਮਹੱਤਤਾ ਨੂੰ ਸਹਿਸਬੰਧਤ ਕਰਦੇ ਹੋਏ, ਡਾ.ਸੂਦ ਨੇ ਸੀ-ਡੈਕ ਮੋਹਾਲੀ ਵਿਖੇ ਟੀਮ ਦੁਆਰਾ ਵਿਕਸਤ ਕੀਤੀ ਨੈਸ਼ਨਲ ਟੈਲੀਮੇਡੀਸਨ ਸਰਵਿਸ ‘ਈ-ਸੰਜੀਵਨੀ’ ਦੀ ਸਿਰਜਣਾ ਦੀ ਸਫਲਤਾ ਦੀ ਕਹਾਣੀ ਵੀ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਇਹੀ ਸਾਬਤ ਕੀਤਾ ਕਿ ਇਨੋਵੇਸ਼ਨ ਇੱਕ ਸੰਕਲਪ ਸੀ ਜੋ ਤਕਨਾਲੋਜੀ ਨੂੰ ਸਕੇਲ ਕਰਨ ਲਈ ਵਰਤਿਆ ਜਾਂਦਾ ਸੀ। 

ਹਾਈਬ੍ਰਿਡ ਮੋਡ (ਦੋਵੇਂ ਔਫਲਾਈਨ ਅਤੇ ਔਨਲਾਈਨ ਮੋਡ) ਵਿੱਚ ਆਯੋਜਿਤ ਕੀਤੀ ਜਾ ਰਹੀ ਕਾਨਫਰੰਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ ਮਾਹਿਰਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੇਗੀ। ਸਮਾਗਮ ਦੇ ਕੁਝ ਉੱਘੇ ਬੁਲਾਰਿਆਂ ਵਿੱਚ  ਮਿਸਟਰ ਮਾਈਕਲ ਕਾਹਲ, ਐਮਐਸ ਰੇਥ ਟੈਕਨਾਲੋਜੀ, ਐਮਸਟਰਡਮ, ਨੀਦਰਲੈਂਡ, ਜੋ ਕਿ ਨੈਨੋਫੈਬਰੀਕੇਸ਼ਨ ਫਾਰ ਕੁਆਂਟਮ ਕੰਪਿਊਟਿੰਗ ਵਿਸ਼ੇ ਉੱਤੇ ਆਪਣੇ ਵਿਚਾਰ ਰੱਖਣਗੇ।

ਇਸੇ ਤਰ੍ਹਾਂ ਪ੍ਰੋ. ਜੈਮਲ ਓਰਫੀ, ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਕਿੰਗ ਸਾਊਦ ਯੂਨੀਵਰਸਿਟੀ, ਪ੍ਰੋ. ਸੰਜੇ ਕੁਮਾਰ ਮੰਗਲ, ਮੁਖੀ, ਮਕੈਨੀਕਲ ਇੰਜਨੀਅਰਿੰਗ ਵਿਭਾਗ, ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਆਦਿ ਸ਼ਾਮਲ ਹੋਣਗੇ। ਕਾਨਫਰੰਸ ਵਿੱਚ ਰਜਿਸਟਰੇਸ਼ਨ ਅਤੇ ਪੇਸ਼ਕਾਰੀ ਲਈ 175 ਪੇਪਰਾਂ ਦੇ ਨਾਲ 400 ਤੋਂ ਵੱਧ ਪੇਪਰ ਰਜਿਸਟਰ ਕੀਤੇ ਗਏ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Engineers Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD