Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਈ ਘਨੱਈਆ ਜੀ ਦੇ ਜੀਵਨ ਬਾਰੇ ਸੈਮੀਨਾਰ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਵੇਗੀ : ਵਧੀਕ ਡਿਪਟੀ ਕਮਿਸ਼ਨਰ

Additional Deputy Commissioner, Jalandhar, Major Amit Sarin, Bhai Ghanaiah Manav Seva Divas

Web Admin

Web Admin

5 Dariya News

ਜਲੰਧਰ , 15 Sep 2022

Last updated on: Sep 15, 2022, 00:00 IST

20 ਸਤੰਬਰ ਨੂੰ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮੌਕੇ ਪ੍ਰਸ਼ਾਸਨ ਵੱਲੋਂ ਸਥਾਨਕ ਮੇਹਰਚੰਦ ਪੋਲੀਟੈਕਨਿਕ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਜਾਵੇਗਾ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਸੈਮੀਨਾਰ ਕਰਵਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਵੇਗੀ।

ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਸਬੰਧਤ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕਰਦਿਆਂ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। 

ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਸੈਮੀਵਾਰ ਕਰਵਾਉਣ ਤੋਂ ਇਲਾਵਾ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਆਈ.ਟੀ.ਆਈ. ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ, ਜਿਨ੍ਹਾਂ ਨੂੰ ਨੇਤਰਦਾਨ ਅਤੇ ਸਰੀਰਦਾਨ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰੈਡ ਕਰਾਸ ਦੇ ਮਾਸਟਰ ਟ੍ਰੇਨਰ ਵੱਲੋਂ ਇਸ ਦੌਰਾਨ ਮੁੱਢਲੀ ਸਹਾਇਤਾ (ਫਸਟ ਏਡ) ਸਬੰਧੀ ਟ੍ਰੇਨਿੰਗ ਸੈਸ਼ਨ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਵਿਦਿਆਰਥੀਆਂ ਨੂੰ ਜ਼ਰੂਰਤ ਸਮੇਂ ਕਿਸੇ ਨੂੰ ਮੁੱਢਲੀ ਸਹਾਇਤਾ ਦੇਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਵ੍ਹੀਲ ਚੇਅਰਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੈਡੀਕਲ ਸੁਪਰਡੰਟ ਸਿਵਲ ਹਸਪਤਾਲ ਡਾ. ਰਾਜੀਵ ਸ਼ਰਮਾ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਸਕੱਤਰ ਰੈਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ ਮਿਨਹਾਸ, ਐਨ.ਡੀ.ਓ. ਦਿਸ਼ਾਦੀਪ ਤੋਂ ਲਾਇਨ ਸੁਰਿੰਦਰ ਮੋਹਨ ਸਿੰਘ, ਕੈਪਟਨ ਜਸਵਿੰਦਰ ਸਿੰਘ, ਰਮੇਸ਼ ਲਖਨਪਾਲ ਤੇ ਸੁਰਿੰਦਰ ਸੈਣੀ ਅਤੇ ਰੋਗੀ ਕਲਿਆਣ ਸੰਮਤੀ ਦੇ ਪ੍ਰਧਾਨ ਤਲਵਿੰਦਰ ਸਿੰਘ ਮੌਜੂਦ ਸਨ।

 

Tags: Additional Deputy Commissioner , Jalandhar , Major Amit Sarin , Bhai Ghanaiah Manav Seva Divas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD