Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਰੰਗਲਾ ਪੰਜਾਬ ਵਿਚ ਯੋਗਦਾਨ ਪਾਓ, ਚੀਮਾ ਨੇ ਇੰਜੀਨੀਅਰ ਦਿਵਸ 'ਤੇ ਇੰਜੀਨੀਅਰਾਂ ਨੂੰ ਦਿੱਤਾ ਸੱਦਾ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਨੇ ਸਮੂਹ ਇੰਜੀਨੀਅਰਾਂ ਨੂੰ ਦੇਸ਼ ਦੇ ਵਿਕਾਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤੀ ਵਧਾਈ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rangla Punjab, Engineers Day

Web Admin

Web Admin

5 Dariya News

ਐਸ.ਏ.ਐਸ. ਨਗਰ , 15 Sep 2022

Last updated on: Sep 15, 2022, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੰਜੀਨੀਅਰਜ਼ ਦਿਵਸ ਮੌਕੇ ਸੂਬੇ ਦੇ ਇੰਜੀਨੀਅਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਮਿਸ਼ਨ ਰੰਗਲਾ ਪੰਜਾਬ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇੰਜੀਨੀਅਰਜ਼ ਦਿਵਸ ਦੇ ਮੌਕੇ 'ਤੇ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇੰਜੀਨੀਅਰਾਂ ਨੇ ਰਾਸ਼ਟਰ ਨਿਰਮਾਣ ਅਤੇ ਮਨੁੱਖਤਾ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਚੀਮਾ ਨੇ ਕਿਹਾ, “ਨਵੀਆਂ ਚੁਣੌਤੀਆਂ ਦਰਮਿਆਨ ਵਧਦੀ ਆਬਾਦੀ ਦੀ ਸੇਵਾ ਲਈ ਸਰਕਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਰਾਜ ਦੇ ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰ ਆਪੋ-ਆਪਣੇ ਤਰੀਕੇ ਨਾਲ ਯੋਗਦਾਨ ਪਾਉਣ।” ਵੱਖ-ਵੱਖ ਵਿਭਾਗਾਂ ਦੇ ਇੰਜੀਨੀਅਰਾਂ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਸਿਹਤ ਨੂੰ ਬੇਹਤਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਇਸ ਵਿੱਤੀ ਸਾਲ ਲਈ ਮਿੱਥੇ ਗਏ ਉੱਚ ਟੀਚੇ ਸਫਲਤਾਪੂਰਵਕ ਹਾਸਲ ਕੀਤੇ ਜਾ ਰਹੇ ਹਨ।  

ਉਨ੍ਹਾਂ ਕਿਹਾ ਕਿ ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸੇ ’ਤੇ ਕੋਈ ਨਵਾਂ ਬੋਝ ਪਾਏ ਬਿਨਾਂ ਮਾਲੀਆ ਵਧਾਉਣ ਲਈ ਅਪਣਾਈਆਂ ਨਵੀਆਂ ਆਰਥਿਕ ਅਤੇ ਪ੍ਰਸ਼ਾਸਨਿਕ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਇਸ ਮੌਕੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੀ ਸਮੂਹ ਇੰਜੀਨੀਅਰਾਂ ਨੂੰ ਸੂਬੇ ਅਤੇ ਦੇਸ਼ ਦੇ ਵਿਕਾਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ।  ਉਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਵੱਖ-ਵੱਖ ਦੌਰਾਂ ਦੌਰਾਨ ਇੰਜੀਨੀਅਰਾਂ ਵੱਲੋਂ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rangla Punjab , Engineers Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD