Sunday, 19 May 2024

 

 

ਖ਼ਾਸ ਖਬਰਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

 

ਅਨੁਸੂਚਿਤ ਜਾਤੀ ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਲਈ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਮੋਗਾ ਪਹੁੰਚੇ

ਪੀੜਤ ਲੜਕੀ ਨੂੰ ਤੁਰੰਤ ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਹਦਾਇਤ

Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes

Web Admin

Web Admin

5 Dariya News

ਮੋਗਾ , 15 Sep 2022

ਅਨੁਸੂਚਿਤ ਜਾਤੀ ਨਾਲ ਸੰਬੰਧਤ ਲੜਕੀ ਨਾਲ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਸੁੱਟਣ ਦੇ ਮਾਮਲੇ ਦੀ ਜਾਂਚ ਦੇ ਸੰਬੰਧ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਪਹੁੰਚੇ ਅਤੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਦੀ ਪ੍ਰਗਤੀ ਬਾਰੇ ਪੁੱਛਿਆ।

ਦੱਸਣਯੋਗ ਹੈ ਕਿ ਲੰਘੀ 12 ਅਗਸਤ ਨੂੰ ਇਕ ਲੜਕੀ ਨਾਲ ਸਥਾਨਕ ਗੋਧੇਵਾਲਾ ਸਟੇਡੀਅਮ ਵਿਖੇ ਕੁਝ ਮੁੰਡਿਆਂ ਵੱਲੋਂ ਕਥਿਤ ਤੌਰ ਉੱਤੇ ਜਬਰਦਸਤੀ ਕਰਨ ਅਤੇ ਉਚਾਈ ਤੋਂ ਹੇਠਾਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਵਿਚ ਲੜਕੀ ਦੇ ਗੰਭੀਰ ਸੱਟਾਂ ਲੱਗੀਆਂ ਸਨ। ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਉੱਤੇ ਕਥਿਤ ਤੌਰ ਉੱਤੇ ਕੋਈ ਵੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਅੱਜ ਨਿੱਜੀ ਤੌਰ ਉੱਤੇ ਮੋਗਾ ਆਉਣ ਦਾ ਐਲਾਨ ਕੀਤਾ ਸੀ।

ਇਸ ਮੌਕੇ ਉਹਨਾਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੂੰ ਪੀੜਤ ਲੜਕੀ ਨੂੰ ਤੁਰੰਤ ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੀ ਹਦਾਇਤ ਕੀਤੀ। ਜਿਸ ਉੱਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੱਲ੍ਹ ਹੀ ਇਹ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ ਨੂੰ ਇਸ ਕੇਸ ਦੀ ਜਾਂਚ ਨਿਰਪੱਖ ਤਰੀਕੇ ਨਾਲ ਅਤੇ ਜਲਦੀ ਕਰਨ ਬਾਰੇ ਹਦਾਇਤ ਕੀਤੀ ਗਈ। ਸ੍ਰ ਖੁਰਾਣਾ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੂੰ ਜ਼ਿਲ੍ਹਾ ਮੋਗਾ ਵਿੱਚ ਆਉਣ ਉੱਤੇ ਪੁਲਿਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD