Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਨੇ ਨਾਟਕ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ ਨੂੰ ਜਨਮ ਦਿਹਾੜੇ ’ਤੇ ਕੀਤਾ ਯਾਦ

Culture, Hoshiarpur, Dr. Jaswant Rai, Language Department Punjab

Web Admin

Web Admin

5 Dariya News

ਹੁਸ਼ਿਆਰਪੁਰ , 16 Sep 2022

Last updated on: Sep 16, 2022, 00:00 IST

ਪੰਜਾਬ ਸਰਕਾਰ, ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਵੀਰਪਾਲ ਕੌਰ ਦੇ ਦਿਸ਼ਾ ਨਿਰਦੇਸ਼ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿੱਚ ਡਾ. ਜਸਵੰਤ ਰਾਏ ਖੋਜ ਅਫ਼ਸਰ ਦੀ ਅਗਵਾਈ ਹੇਠ ਪੰਜਾਬੀ ਨਾਟਕ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ ਦੇ ਜਨਮ ਦਿਨ ’ਤੇ ਉਨ੍ਹਾਂ ਦੀ ਨਿੱਘੀ ਯਾਦ ਵਿੱਚ ਇੱਕ ਸਮਾਗਮ ਕਰਵਾਇਆ ਗਿਆ। 

ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਸ. ਗੁਰਸ਼ਰਨ ਸਿੰਘ ਅਤੇ ਬਹੁਰੰਗ ਕਲਾ ਕੇਂਦਰ ਦੇ ਡਾਇਰੈਕਟਰ ਸ਼੍ਰੀ ਅਸ਼ੋਕ ਪੁਰੀ ਉਚੇਚੇ ਤੌਰ ’ਤੇ ਪਹੁੰਚੇ। ਫਿਲਮ ਡਾਇਰੈਕਟਰ ਅਸ਼ੋਕ ਪੁਰੀ ਨੇ ਗੁਰਸ਼ਰਨ ਸਿੰਘ ਦੇ ਜੀਵਨ ਤੇ ਸਾਹਿਤਕ ਕੰਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਸਹੀ ਮਾਇਨਿਆਂ ਵਿੱਚ ਪ੍ਰਗਤੀਸ਼ੀਲ ਲੇਖਕ ਸਨ। ਉਨ੍ਹਾਂ ਨੇ ਪੰਜਾਬੀ ਨਾਟਕ ਨੂੰ ਬੁਲੰਦੀਆਂ ’ਤੇ ਪਹੁੰਚਾਇਆ। 

ਲਗਾਤਾਰ ਛੇ ਦਹਾਕੇ ਨਾਟਕ ਦੇ ਵਿਹੜਿਆ ’ਚ ਉਨ੍ਹਾਂ ਦੀ ਤੂਤੀ ਬੋਲਦੀ ਰਹੀ। ਭਾਈ ਮੰਨਾ ਸਿੰਘ ਕਰਕੇ ਲੋਕਾਂ ਦੇ ਚੇਤਿਆਂ ’ਚ ਵਸੇ ਭਾਅ ਜੀ ਨੇ ਸਾਰੀ ਜ਼ਿੰਦਗੀ ਆਪਣੇ ਨਾਟਕਾਂ ’ਚੋਂ ਲੋਕ ਮੁੱਦੇ ਮਨਫ਼ੀ ਨਹੀਂ ਹੋਣ ਦਿੱਤੇ। ਡਾ. ਜਸਵੰਤ ਰਾਏ ਨੇ ਗੁਰਸ਼ਰਨ ਸਿੰਘ ਨੂੰ ਲੋਕਾਂ ਦਾ ਨਾਟਕਕਾਰ ਕਿਹਾ। ਉਨ੍ਹਾਂ ਕਿਹਾ ਕਿ ਨਾਟਕ ਅਤੇ ਸਟੇਜ ਦੇ ਖੇਤਰ ਵਿੱਚ ਉਨ੍ਹਾਂ ਵਲੋਂ ਪਾਈਆਂ ਪੈੜਾਂ ਸਿਖਾਂਦਰੂਆਂ ਲਈ ਸਦਾ ਰਾਹ ਦਿਸੇਰਾ ਬਣੀਆਂ ਰਹਿਣਗੀਆਂ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ. ਗੁਰਸ਼ਰਨ ਸਿੰਘ ਨੇ ਬਹੁਰੰਗਾ ਕਲਾ ਕੇਂਦਰ ਦੇ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਭਾਅ ਜੀ ਦੇ ਦੱਸੇ ਪੂਰਨਿਆਂ ਨੂੰ ਸਟੇਜ ਰਾਹੀਂ ਹੋਰ ਗੂਹੜਾ ਕਰਨ ਲਈ ਕਿਹਾ ਧੰਨਵਾਦੀ ਸ਼ਬਦ ਡਾ. ਜਸਵੰਤ ਰਾਏ ਨੇ ਆਖੇ। ਇਸ ਮੌਕੇ ਅੰਤਰ ਰਾਸ਼ਟਰੀ ਭੰਗੜਾ ਕੋਚ ਪ੍ਰਮੋਦ , ਗੁਰਮੇਲ ਧਾਲੀਵਾਲ, ਅਸ਼ੀਸ਼ ਪੁਰੀ, ਕੁਲਦੀਪ ਮਾਹੀ, ਤਰੁਣਦੀਪ ਸੈਣੀ, ਸੁਖਵਿੰਦਰ ਪਾਲ, ਵਿਵੇਕ ਆਹੀਰ, ਜੁਗਲ ਕਿਸ਼ੋਰ, ਪਵਨ ਕੁਮਾਰ ਤੇ ਸੁਰਿੰਦਰ ਪਾਲ ਹਾਜ਼ਰ ਸਨ।

 

Tags: Culture , Hoshiarpur , Dr. Jaswant Rai , Language Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD