Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

ਚੰਗੀ ਸਿਹਤ ਤੇ ਜੀਵਨਸ਼ੈਲੀ ਲਈ ਵੱਧ ਤੋਂ ਵੱਧ ਨੌਜਵਾਨ ਖੇਡਾਂ ਵਿੱਚ ਭਾਗ ਲੈਣ : ਡਾ. ਹਰੀਸ਼ ਨਈਅਰ

DC Barnala, Deputy Commissioner Barnala, Harish Nair, Barnala, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਬਰਨਾਲਾ , 16 Sep 2022

Last updated on: Sep 16, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ   ਪੱਧਰੀ ਮੁਕਾਬਲਿਆਂ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵੱਲੋਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਵਿਖੇ ਕੀਤਾ ਗਿਆ। 

ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ 20 ਤੋਂ ਵੱਧ ਤਰ੍ਹਾਂ ਦੀਆਂ ਖੇਡਾਂ ਲਈ ਮੁਕਾਬਲੇ ਹੋਣਗੇ। ਅੱਜ ਉਦਘਾਟਨੀ ਸਮਾਗਮ ਮੌਕੇ ਕਬੱਡੀ ਨੈਸ਼ਨਲ ਸਟਾਈਲ ਦਾ ਪਹਿਲਾ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ ਦੀਆਂ ਲੜਕੀਆਂ ਵਿਚਕਾਰ ਹੋਇਆ। 

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਦੀਆਂ ਲੜਕੀਆਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ  ਬਾਬਾ ਦੀਪ ਸਿੰਘ ਸਪੋਰਟਸ ਕਲੱਬ ਛੀਨੀਵਾਲ ਕਲਾਂ ਵੱਲੋਂ ਗੱਤਕਾ ਪੇਸ਼ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ  ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਤਾਂ ਜੋ ਚੰਗੀ ਸਿਹਤ ਅਤੇ ਚੰਗੀ ਜੀਵਨ ਸ਼ੈਲੀ ਸਿਰਜ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਜਿੱਥੇ ਨੌਜਵਾਨ ਸਿਹਤਯਾਬ ਰਹਿਣ, ਉੱਥੇ ਕੌਮਾਂਤਰੀ ਪੱਧਰ 'ਤੇ ਦੇਸ਼ ਲਈ ਤਗਮੇ ਹਾਸਲ ਕਰ ਸਕਣ।

ਇਸ ਮੌਕੇ ਖੇਡ ਅਧਿਕਾਰੀਆਂ ਨੇ ਦੱਸਿਆ ਕਿ ਭਲਕ ਤੋਂ ਫੁੱਟਬਾਲ ਦੇ ਮੁਕਾਬਲੇ ਪੱਕਾ ਬਾਗ ਸਟੇਡੀਅਮ ਧਨੌਲਾ ਵਿਖੇ ਹੋਣਗੇ। ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਸਰਕਾਰੀ ਕੰਨਿਆ ਹਾਈ ਸਕੂਲ ਬਰਨਾਲਾ ਤੇ ਪੱਕਾ ਬਾਗ ਸਟੇਡੀਅਮ ਧਨੌਲਾ ਵਿਖੇ ਹੋਣਗੇ। 

ਕਬੱਡੀ ਸਰਕਲ ਸਟਾਈਲ ਮੁਕਾਬਲੇ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ’ਚ ਹੋਣਗੇ।  ਖੋ ਖੋ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਹੋਣਗੇ। ਹੈਂਡਬਾਲ ਮੁਕਾਬਲੇ ਵਾਈ ਐੱਸ ਸਕੂਲ ਹੰਡਿਆਇਆ ’ਚ ਹੋਣਗੇ।  ਸਾਫਟਬਾਲ ਲਈ ਮੁਕਾਬਲੇ ਐਸਡੀ ਕਾਲਜ ਬਰਨਾਲਾ ’ਚ ਹੋਣਗੇ।  

ਗਤਕਾ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ’ਚ ਹੋਣਗੇ।  ਕਿੱਕ ਬਾਕਸਿੰਗ ਮੁਕਾਬਲੇ ਐਸਡੀ ਕਾਲਜ ਬਰਨਾਲਾ ’ਚ ਹੋਣਗੇ।  ਹਾਕੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ’ਚ ਤੇ ਨੈਟਬਾਲ ਮੈਚ ਐਸਡੀ ਕਾਲਜ ਬਰਨਾਲਾ ’ਚ ਹੋਣਗੇ। 

ਬਾਸਕਿਟਬਾਲ ਮੁਕਾਬਲੇ ਪੱਕਾ ਬਾਗ ਸਟੇਡੀਅਮ ਧਨੌਲਾ ’ਚ ਤੇ ਪਾਵਰ ਲਿਫਟਿੰਗ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ’ਚ ਹੋਣਗੇ।  ਰੈਸਲਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ’ਚ ਹੋਣਗੇ। ਸਵਿੰਮਿੰਗ ਮੈਚ ਐਮਟੀਐਸ ਹੰਡਿਆਇਆ ਵਿਖੇ ਤੇ ਬੌਕਸਿੰਗ ਮੁਕਾਬਲੇ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਹੋਣਗੇ। 

ਵੇਟ ਲਿਫਟਿੰਗ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ਹੋਣਗੇ ਤੇ ਟੇਬਲ ਟੈਨਿਸ ਮੁਕਾਬਲੇ ਐਲਬੀਐਸ ਕਾਲਜ ’ਚ ਹੋਣਗੇ। ਲਾਅਨ ਟੈਨਿਸ ਮੁਕਾਬਲੇ ਬਰਨਾਲਾ ਕਲੱਬ ’ਚ ਹੋਣਗੇ ਤੇ ਵਾਲੀਬਾਲ ਮੁਕਾਬਲੇ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ’ਚ ਹੋਣਗੇ।  

ਬੈਡਮਿੰਟਨ ਮੁਕਾਬਲੇ ਐਲਬੀਐਸ ਕਾਲਜ ’ਚ ਹੋਣਗੇ। ਅਥਲੈਟਿਕਸ ਮੁਕਾਬਲੇ ਬਾਬਾ ਕਾਲਾ ਮਹਿਰ ਸਟੇਡੀਅਮ ’ਚ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ,  ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਖੇਡ ਕੋਚ ਗੁਰਵਿੰਦਰ ਕੌਰ, ਬਰਿੰਦਰਜੀਤ ਕੌਰ, ਮਲਕੀਅਤ ਸਿੰਘ, ਸਿਮਰਪ੍ਰੀਤ ਸਿੰਘ, ਓਐਸਡੀ ਹੁਸਨਪ੍ਰੀਤ ਭਾਰਦਵਾਜ, ਇਸ਼ਵਿੰਦਰ ਸਿੰਘ ਜੰਡੂ, ਪਰਮਿੰਦਰ ਭੰਗੂ, ਰਾਮ ਤੀਰਥ ਮੰਨਾ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: DC Barnala , Deputy Commissioner Barnala , Harish Nair , Barnala , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD