Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੀ ਦਿੜ੍ਹਤਾ ਨਾਲ ਹਿੱਸਾ ਲੈਂਦਿਆਂ ਵੱਖ-ਵੱਖ ਸਥਾਨ ਕੀਤੇ ਹਾਸਲ

ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਦੂਜੇ ਦਿਨ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਫਲਤਾਪੂਰਵਕ ਹੋਏ ਸਪੰਨ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Fazilka

Web Admin

Web Admin

5 Dariya News

ਫਾਜ਼ਿਲਕਾ , 16 Sep 2022

Last updated on: Sep 16, 2022, 00:00 IST

ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਜਿਲ੍ਹਾ ਪੱਧਰ ਟੂਰਨਾਮੈਂਟਾਂ ਦੇ ਦੂਜੇ ਦਿਨ ਲੜਕੇ/ਲੜਕੀਆਂ  ਦੇ ਅੰਡਰ 17 ਦੇ ਖੇਡ ਮੁਕਾਬਲੇ ਬਹੁਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ ਕਰਵਾਏ ਗਏ ਜੋ ਕਿ ਸਫਲਤਾ ਪੂਰਵਕ ਨੇਪਰੇ ਚੜ੍ਹੇ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ. ਹਿਮਾਂਸ਼ੂ ਅਗਰਵਾਲ ਨੇ ਇਨ੍ਹਾਂ ਖੇਡ ਮੁਕਾਬਲਿਆਂ ਦੇ ਖਿਡਾਰੀਆਂ ਨੇ ਪੂਰੀ ਦਿੜ੍ਹਤਾ ਨਾਲ ਹਿੱਸਾ ਲੈਂਦਿਆਂ ਵੱਖ-ਵੱਖ ਸਥਾਨ ਪ੍ਰਾਪਤ ਕੀਤੇ।  

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਹੋਣ ਨਾਲ ਹੁਣ ਖਿਡਾਰੀਆਂ ਨੂੰ ਆਪਣੇ ਅੰਦਰ ਛੁਪੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹੁਣ ਨੌਜਵਾਨਾਂ ਦੀ ਖੇਡ ਪ੍ਰਤੀ ਰੁਚੀ ਹੋਰ ਵਧੇਗੀ ਅਤੇ ਉਹ ਜਿੱਤ ਪ੍ਰਾਪਤ ਕਰਕੇ ਆਪਣੇ ਦੇਸ਼, ਅਧਿਆਪਕ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਗੇ।  

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਨੌਜਵਾਨ ਨਸ਼ਿਆਂ ਤੋਂ ਤਾਂ ਦੂਰ ਰਹਿਣਗੇ ਹੀ ਨਾਲ ਹੀ ਸਰੀਰਕ ਪੱਖੋਂ ਵੀ ਤੰਦਰੁਸਤ ਅਤੇ ਚੁਸਤ ਹੋਣਗੇ।  ਉਨ੍ਹਾਂ ਦੱਸਿਆ ਕਿ ਇਹ ਵੱਖ-ਵੱਖ  ਖੇਡਾਂ ਦੇ ਇਹ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਲਾਲੋਵਾਲੀ ਅਤੇ ਨਹਿਰੂ ਸਟੇਡੀਅਮ ਬੈਡਮਿੰਟਨ ਹਾਲ ਅਬੋਹਰ ਵਿਖੇ ਵੀ ਕਰਵਾਏ ਜਾ ਰਹੇ ਹਨ।

ਇਸ ਮੌਕੇ ਜਿਲ੍ਹਾ ਖੇਡ ਅਫਸਰ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੀਆਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਐਥਲੇਟਿਕਸ ਅੰਡਰ 17 ਦੇ ਖੇਡ ਮੁਕਾਬਲਿਆਂ ਵਿੱਚ ਸ਼ਾਟ ਪੁੱਟ ਲੜਕੀਆਂ ਵਿੱਚ ਅਮਾਨਤ ਕੰਬੋਜ ਨੇ ਪਹਿਲਾ, ਅੰਸ਼ੁਮਨ ਕੌਰ ਨੇ ਦੂਜਾ ਅਤੇ ਜੰਨਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 400 ਮੀ ਲ਼ੜਕੀਆਂ ਵਿੱਚੋਂ ਨੇ ਸੰਜਨ ਨੇ ਪਹਿਲਾ, ਰਾਜਪ੍ਰੀਤ ਨੇ ਦੂਜਾ ਅਤੇ ਦੀਪੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ 400 ਮੀ ਲੜਕੇ ਵਿੱਚੋਂ ਦੀਪਕ ਨੇ ਪਹਿਲਾ, ਸੁਹੇਲ ਨੇ ਦੂਜਾ ਅਤੇ ਗਗਨਦੀਪ ਨੇ ਤੀਜਾ ਸਥਾਨ ਹਾਸਲ ਕੀਤਾ। 

100ਮੀ ਲੜਕੀਆਂ ਵਿੱਚੋਂ ਅਰਪਿਤ ਬਿਸ਼ਨੋਈ ਨੇ ਪਹਿਲਾ, ਮਾਧਵੀ ਨੇ ਦੂਜਾ ਅਤੇ ਉਮੰਗ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਲੜਕੇ ਵਿੱਚੋਂ ਹਰਮਦੀਪ ਸਿੰਘ ਨੇ ਪਹਿਲਾ, ਗੁਰਕੀਰਤ ਨੇ ਦੂਜਾ ਅਤੇ ਜਸਕਰਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। 200ਮੀ ਲੜਕੀਆਂ ਵਿੱਚੋਂ ਹਰਮਨ ਕੰਬੋਜ ਨੇ ਪਹਿਲਾ, ਅਰਪਿਤਾ ਬਿਸ਼ਨੋਈ ਨੇ ਦੂਜਾ ਅਤੇ ਸਲੋਨੀ ਨੇ ਤੀਜਾ ਸਥਾਨ ਹਾਸਲ ਕੀਤਾ। ਜੈਵਲਿਨ ਥ੍ਰੋ ਲ਼ੜਕੀਆਂ ਵਿੱਚ ਅਨੁਰਾਧਾ ਨੇ ਪਹਿਲਾ, ਮਨਵੀਰ ਕੌਰ ਨੇ ਦੂਜਾ ਅਤੇ ਰਿਪਨਜੋਤ ਨੇ ਤੀਜਾ ਸਥਾਨ ਹਾਸਲ ਕੀਤਾ। 

ਜੈਵਲਿਨ ਥ੍ਰੋ ਲੜਕੇ ਵਿੱਚ ਅਸ਼ੀਸ਼ ਨੇ ਪਹਿਲਾ, ਅਮ੍ਰਿਤਪਾਲ ਨੇ ਦੂਜਾ ਅਤੇ ਨਵੀਨ ਨੇ ਤੀਜਾ ਸਥਾਨ ਹਾਸਲ ਕੀਤਾ। ਸ਼ਾਟ ਪੁੱਟ ਲੜਕੇ ਵਿੱਚੋਂ ਵਿਜੇਸ਼ ਨੇ ਪਹਿਲਾ, ਜਸ਼ਨ ਪ੍ਰੀਤ ਸਿੰਘ ਨੇ ਦੂਜਾ ਅਤੇ ਸਮਨਪ੍ਰੀਤ ਸਾਮਾ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਸ਼ਾਟ ਪੁੱਟ ਵਿੱਚੋਂ ਅਮੰਤ ਕੰਬੋਜ ਨੇ ਪਹਿਲਾ, ਅੰਸ਼ੂਮਨ ਕੌਰ ਨੇ ਦੂਜਾ ਅਤੇ ਜਨੰਤ ਨੇ ਤੀਜਾ ਸਥਾਨ ਹਾਸਲ ਕੀਤਾ।

ਡਿਸਕਸ ਥ੍ਰੋ ਵਿੱਚੋਂ ਅਮੰਤ ਕੰਬੋਜ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਰੀਤੋ ਨੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਸਿੰਗਲ ਸੋਟੀ ਟੀਮ ਲੜਕੇ ਵਿੱਚੋਂ ਅਕਾਲ ਅਕੈਡਮੀ, ਥੇਹ ਕਲੰਦਰ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਸ਼ਤੀਰ ਵਾਲਾ ਨੇ ਦੂਜਾ ਅਤੇ ਕੋਫੀ  ਇੰਟਰਨੈਸ਼ਨਲ ਸਕੂਲ, ਹੀਰਾਂ ਵਾਲੀ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਸੋਟੀ ਫਰੀ ਟੀਮ ਵਿੱਚੋਂ ਤੱਤ-ਏ ਖਾਲਸਾ ਗੱਤਕਾ ਅਖਾੜਾ ਨੇ ਪਹਿਲਾ, ਸਫਰ-ਏ ਖਾਲਸਾ ਗੱਤਕਾ ਅਕੈਡਮੀ, ਅਬੋਹਰ ਨੇ ਦੂਜਾ ਅਤੇ ਅਕਾਲ ਅਕੈਡਮੀ , ਥੇਹ ਕਲੰਦਰ ਨੇ ਤੀਜਾ ਸਥਾਨ ਹਾਸਲ ਕੀਤਾ ਲੜਕੀਆਂ ਸਿੰਗਲ ਸੋਟੀ ਟੀਮ ਵਿੱਚੋਂ ਅਕਾਲ ਅਕੈਡਮੀ ਥੇਹ ਕਲੰਦਰ ਨੇ ਪਹਿਲਾ, ਕੌਫੀ ਇੰਟਰਨੈਸ਼ਨਲ ਸਕੂਲ ਹੀਰਾਂ ਵਾਲੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਸ਼ਤੀਰ ਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਸੋਟੀ ਫਰੀ ਟੀਮ ਵਿੱਚੋਂ ਅਕਾਲ ਅਕੈਡਮੀ ਥੇਹ ਕਲੰਦਰ ਨੇ ਪਹਿਲਾ ਅਤੇ ਸਫਰ ਏ ਖਾਲਸਾ ਗੱਤਕਾ ਅਕੈਡਮੀ ਅਬੋਹਰ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਲੜਕੀਆਂ ਵਿੱਚੋਂ ਅਬੋਹਰ ਰਾਜਪੂਰਾ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ ਸ਼੍ਰੀ ਹਰਪਿੰਦਰਜੀਤ ਸਿੰਘ ਕੁਸ਼ਤੀ ਕੋਚ , ਸ਼੍ਰੀ ਹਰਕਮਲ ਜੀਤ ਸਿੰਘ ਬੈਡਮਿੰਟਨ ਕੋਚ ਅਤੇ ਸ਼੍ਰੀ ਪਰਵਿੰਦਰ ਸਿੰਘ ਆਰਚਰੀ ਕੋਚ ਅਤੇ ਸ਼੍ਰੀ ਭੁਪਿੰਦਰ ਸਿੰਘ ਕੁਸ਼ਤੀ ਕੋਚ ਸ਼੍ਰੀ ਭੁਪਿੰਦਰ ਕੁਮਾਰ ਸੀਨੀਅਰ ਸਹਾਇਕ, ਸ਼੍ਰੀ ਕੁਨਾਲ ਕਲਰਕ ਅਤੇ ਦਫਤਰ ਜਿਲ੍ਹਾ ਖੇਡ ਅਫਸਰ ਫਾਜਿਲਕਾ ਦਾ ਸਮੂਹ ਸਟਾਫ ਹਾਜ਼ਰ ਸੀ।      

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD