Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ, ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1500 ਤੈਅ : ਗੁਰਪ੍ਰੀਤ ਸਿੰਘ ਥਿੰਦ

ਜ਼ਿਲ੍ਹੇ ਚ ਪਹਿਲਾਂ 1784 ਪੋਲਿੰਗ ਸਟੇਸ਼ਨ, ਸਨੌਰ ਹਲਕੇ 'ਚ ਦੋ ਪੋਲਿੰਗ ਸਟੇਸ਼ਨ ਵਧਣ ਨਾਲ ਕੁਲ ਗਿਣਤੀ 1786 ਹੋਈ

Patiala, Gurpreet Singh Thind, District Election Officer, Additional Deputy Commissioner

Web Admin

Web Admin

5 Dariya News

ਪਟਿਆਲਾ , 19 Sep 2022

Last updated on: Sep 19, 2022, 00:00 IST

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1500 ਤੈਅ ਕੀਤੀ ਗਈ ਹੈ। ਇਸ ਸਬੰਧੀਂ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਅੰਦਰਲੇ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਦੀ ਗਿਣਤੀ ਤਰਕਸੰਗਤ ਕੀਤੀ ਜਾ ਰਹੀ ਹੈ। ਇਸ ਪ੍ਰਕ੍ਰਿਆ ਬਾਬਤ ਸਮੂਹ ਸਿਆਸੀ ਪਾਰਟੀਆਂ ਨੂੰ ਜਾਣੂ ਕਰਵਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਬੈਠਕ ਕੀਤੀ ਗਈ।

ਏ.ਡੀ.ਸੀ. ਥਿੰਦ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਟਿਆਲਾ ਵਿਖੇ ਕੁਲ 1784 ਪੋਲਿੰਗ ਸਟੇਸ਼ਨ ਹਨ ਅਤੇ ਹੁਣ ਰੈਸ਼ਨੇਲਾਈਜੇਸ਼ਨ ਕਰਕੇ ਦੋ ਹੋਰ ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਣ ਨਾਲ ਪੋਲਿੰਗ ਸਟੇਸ਼ਨਾਂ ਦੀ ਕੁਲ ਗਿਣਤੀ 1786 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸਨੌਰ ਅੰਦਰ ਦੋ ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਇੱਥੇ ਹੁਣ 272 ਪੋਲਿੰਗ ਸਟੇਸ਼ਨ ਹੋ ਗਏ ਹਨ। ਜਦੋਂਕਿ ਨਾਭਾ ਹਲਕੇ 'ਚ 216, ਪਟਿਆਲਾ ਦਿਹਾਤੀ 'ਚ 258, ਰਾਜਪੁਰਾ 'ਚ 201, ਘਨੌਰ 'ਚ 210, ਪਟਿਆਲਾ ਵਿਖੇ 182, ਸਮਾਣਾ 'ਚ 232 ਅਤੇ ਸ਼ੁਤਰਾਣਾ ਹਲਕੇ 'ਚ 205 ਪੋਲਿੰਗ ਸਟੇਸ਼ਨ ਹਨ।

ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਸਮੂਹ ਪੋਲਿਗ ਸਟੇਸ਼ਨਾਂ ਦੀ ਤਜਵੀਜ਼ 22 ਸਤੰਬਰ ਤੱਕ ਮੁੱਖ ਦਫ਼ਤਰ ਵਿਖੇ ਭੇਜੀ ਜਾਵੇਗੀ ਜੋਕਿ ਅੱਗੇ ਭਾਰਤ ਤੇ ਚੋਣ ਕਮਿਸ਼ਨ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਨੌਰ ਹਲਕੇ 'ਚ ਜਿਹੜੇ ਦੋ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਵਾਧੂ ਵੋਟਾਂ ਉਥੇ ਤਬਦੀਲ ਕੀਤੀਆਂ ਗਈਆਂ ਹਨ।

ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਰਾਮਜੀ ਲਾਲ, ਕਾਨੂੰਗੋ ਪ੍ਰਿਯੰਕਾ, ਆਮ ਆਦਮੀ ਪਾਰਟੀ ਤੋਂ ਬਲਾਕ ਇੰਚਾਰਜ ਰਜਿੰਦਰ ਮੋਹਨ, ਕਾਂਗਰਸ ਪਾਰਟੀ ਤੋਂ ਮਹਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਭੋਲਾ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਬਲਦੇਵ ਸਿੰਘ ਹਾਜ਼ਰ ਸਨ।

 

Tags: Patiala , Gurpreet Singh Thind , District Election Officer , Additional Deputy Commissioner

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD