Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਨੇ ਕਰਵਾਈ ਸਵੱਛਤਾ ਮੈਰਾਥਨ

ਕੈਬਨਿਟ ਮੰਤਰੀ ਜਿੰਪਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਖੁਦ ਵੀ ਬਣੇ ਸਵੱਛਤਾ ਮੈਰਾਥਨ ਦਾ ਹਿੱਸਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Swachh Bharat Mission, Swachhata Raili, Swachh Bharat Abhiyan

Web Admin

Web Admin

5 Dariya News

ਹੁਸ਼ਿਆਰਪੁਰ , 17 Sep 2022

Last updated on: Sep 17, 2022, 00:00 IST

‘ਸਵੱਛ ਭਾਰਤ ਮਿਸ਼ਨ’ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਅੱਜ ਸ਼ਹਿਰ ਦੇ ਸਕੂਲਾਂ ਤੇ ਕਾਲਜਾਂ ਦੇ ਐਨ.ਐਸ.ਐਸ. ਵਲੰਟੀਅਰਾਂ ਤੇ ਐਨ.ਸੀ.ਸੀ. ਵਿਦਿਆਰਥੀਆਂ ਦੇ ਸਹਿਯੋਗ ਨਾਲ ਸਵੱਛਤਾ ਮੈਰਾਥਨ ਦਾ ਆਯੋਜਨ ਕੀਤਾ ਗਿਆ। ਨਗਰ ਨਿਗਮ ਹੁਸ਼ਿਆਰਪੁਰ ਨਾਲ ਇਸ ਸਵੱਛਤਾ ਮੈਰਾਥਨ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਅਤੇ ਉਹ ਖੁਦ ਵੀ ਇਸ ਮੈਰਾਥਨ ਦਾ ਹਿੱਸਾ ਬਣੇ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਮੈਰਾਥਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਹੋਰ ਲੋਕਾਂ ਨੇ ਸ਼ਹਿਰ ਵਾਸੀਆਂ ਨੂੰ ਨੋ ਯੂਜ਼ ਪਲਾਸਟਿਕ ਤੇ ਸਵੱਛਤਾ ਦਾ ਸੰਦੇਸ਼ ਦਿੱਤਾ।ਸਵੱਛਤਾ ਮੈਰਾਥਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਮਿਲ ਕੇ ਸੂਬੇ ਨੂੰ ਸਾਫ਼ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦਾ ਮੁੱਖ ਮਕਸਦ ਹੈ ਕਿ ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਇਆ ਜਾਵੇ, ਜਿਸ ਲਈ ਸੂਬੇ ਦੇ ਹਰ ਜਾਗਰੂਕ ਨਾਗਰਿਕ ਨੂੰ ਅੱਗੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਨਗਰ ਪ੍ਰੀਸ਼ਦ ਤੇ ਨਗਰ ਪੰਚਾਇਤਾਂ ਆਪਣੇ ਕੰਮ ਕਰ ਰਹੀਆਂ ਹਨ, ਪਰੰਤੂ ਆਪਣੇ ਆਸ-ਪਾਸ ਦੀ ਸਫ਼ਾਈ ਰੱਖਣਾ ਸਾਡੀ ਵੀ ਜ਼ਿੰਮੇਵਾਰੀ ਹੈ।

ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਵੱਛਤਾ ਮੈਰਾਥਨ ਦੌਰਾਨ ਸਾਰਿਆਂ ਨਾਲ ਮਿਲ ਕੇ ਦੁਸਹਿਰਾ ਗਰਾਉਂਡ ਦੀ ਸਫ਼ਾਈ ਵਿਚ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸ਼ਹਿਰ ਨਿਵਾਸੀ ਆਪਣੇ-ਆਪਣੇ ਖੇਤਰਾਂ ਵਿਚ ਵੀ ਸਫਾਈ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਜਾਗਰੂਕ ਨਾਗਰਿਕਾਂ ਦੇ ਬਿਨਾਂ ਸਰਕਾਰ ਦਾ ਕੋਈ ਮਿਸ਼ਨ ਕਾਮਯਾਬ ਨਹੀਂ ਹੋ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪੋਲੀਥੀਨ ਨੂੰ ਨਾ ਕਹਿੰਦੇ ਹੋਏ ਇਸ ਦਾ ਪੂਰਨ ਤੌਰ ’ਤੇ ਤਿਆਗ ਕਰਨ ਅਤੇ ਘਰ ਤੋਂ ਖਰੀਦਦਾਰੀ ਲਈ ਨਿਕਲਦੇ ਸਮੇਂ ਕੱਪੜੇ ਜਾਂ ਜੂਟ ਦਾ ਥੈਲਾ ਲੈ ਕੇ ਨਿਕਲਣ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ, ਦਲੀਪ ਓਹਰੀ, ਵਰਿੰਦਰ ਵੈਦ, ਸੁਮੇਸ਼ ਸੋਨੀ, ਗੰਗਾ ਪ੍ਰਸਾਦ, ਮਨੀ ਗੋਗਿਆ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Swachh Bharat Mission , Swachhata Raili , Swachh Bharat Abhiyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD