Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਖੇਡਾਂ ਵਤਨ ਪੰਜਾਬ ਦੀਆਂ : ਐਸ ਡੀ ਕਾਲਜ ਵਿਖੇ ਜ਼ਿਲਾ ਪੱਧਰੀ ਨੈੱਟਬਾਲ ਮੁਕਾਬਲੇ ਆਰੰਭ

ਅੰਡਰ-14 ਵਰਗ ਵਿਚ ਵਾਈਐਸ ਸਕੂਲ ਦੀਆਂ ਕੁੜੀਆਂ ਚੈਂਪੀਅਨ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਬਰਨਾਲਾ , 17 Sep 2022

Last updated on: Sep 17, 2022, 00:00 IST

ਪੰਜਾਬ ਖੇਡ ਵਿਭਾਗ ਵੱਲੋਂ ਆਰੰਭੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਨੈੱਟਬਾਲ ਦੇ ਜ਼ਿਲਾ ਪੱਧਰੀ ਮੁਕਾਬਲੇ ਐਸ ਡੀ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਚ ਆਰੰਭ ਹੋ ਗਏ। ਮੁਕਾਬਲਿਆਂ ਦੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਵਿਚ ਹੋ ਰਹੇ ਇਹਨਾਂ ਮੁਕਾਬਲਿਆਂ ਦਾ ਉਦਘਾਟਨ ਅੰਤਰਰਾਸ਼ਟਰੀ ਨੈੱਟਬਾਲ ਖਿਡਾਰੀਆਂ ਸਬ-ਇੰਸਪੈਕਟਰ ਗੁਰਮੇਲ ਸਿੰਘ ਅਤੇ ਇੰਸਪੈਕਟਰ ਰਾਜਪਾਲ ਸਿੰਘ ਨੇ ਕੀਤਾ। 

ਉਹਨਾਂ ਇਹ ਖੇਡ ਮਹਾਕੁੰਭ ਕਰਵਾਉਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਹਨਾਂ ਮੁਕਾਬਲਿਆਂ ਵਿਚ ਅੰਡਰ14, ਅੰਡਰ-17 ਅਤੇ 21 ਤੋਂ 40 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। 5 ਦਿਨਾਂ ਮੁਕਾਬਲਿਆਂ ਦੇ ਪਹਿਲੇ ਦੋ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਅੰਡਰ-14 ਵਰਗ ਵਿਚ ਵਾਈਐਸ ਸਕੂਲ ਦੀਆਂ ਲੜਕੀਆਂ ਆਪਣੇ ਸਾਰੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਜੀਜੀਐਸ ਵਰਡ ਸਕੂਲ ਨੇ ਦੂਜਾ ਅਤੇ ਗਰੀਨਫੀਲਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। 

ਇਸ ਮੌਕੇ ਅਵਤਾਰ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ (ਸਾਰੇ ਪੰਜਾਬ ਪੁਲਿਸ), ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਸ੍ਰੀ ਰਸ਼ਪਿੰਦਰ ਸਿੰਘ ਬਬਲਾ, ਸ੍ਰੀ ਗੁਰਲਾਲ ਸਿੰਘ, ਗਗਨਦੀਪ ਸਿੰਗਲਾ, ਅਰਵਿੰਦ ਕੁਮਾਰ, ਪਰਦੀਪ ਕੁਮਾਰ, ਲਲਿਤ ਸ਼ਰਮਾ, ਜਸਵੀਰ ਸਿੰਘ, ਦੀਨ ਮੁਹੰਮਦ, ਪਿ੍ਰੰ. ਡਾ. ਤਪਨ ਸਾਹੂ, ਪਿ੍ਰੰ. ਡਾ. ਰਮਾ ਸ਼ਰਮਾ, ਪਿ੍ਰੰ. ਡਾ. ਵਿਜੈ ਕੁਮਾਰ, ਪਿ੍ਰੰ. ਪ੍ਰੋ. ਰਾਕੇਸ਼ ਗਰਗ, ਪਿ੍ਰੰ. ਸ੍ਰੀ ਕਸ਼ਮੀਰ ਸਿੰਘ, ਪ੍ਰੋ. ਜਸਵਿੰਦਰ ਕੌਰ, ਸ੍ਰੀ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

   

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD