Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸੀ.ਜੀ.ਸੀ. ਲਾਂਡਰਾਂ ਵੱਲੋਂ ਐੱਮਐੱਸਐੱਮਈ ਮੰਤਰਾਲੇ ਦੇ ਸਹਿਯੋਗ ਨਾਲ ਉਦਮੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 17 Sep 2022

Last updated on: Sep 17, 2022, 00:00 IST

ਏਸੀਆਈਸੀ ਰਾਈਜ਼ ਐਸੋਸੀਏਸ਼ਨ, ਸੀਜੀਸੀ ਲਾਂਡਰਾਂ ਦੁਆਰਾ ਮਾਈਕ੍ਰੋ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ (ਐੱਮਐੱਸਐੱਮਈ) ਦੇ ਸਹਿਯੋਗ ਨਾਲ ਇੱਕ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਚਾਹਵਾਨ ਉੱਦਮੀਆਂ ਲਈ ਤਿਆਰ ਕੀਤਾ ਗਿਆ। 

ਇਸ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ (ਪੀਐੱਮਈਜੀਪੀ) ਸਣੇ ਐੱਮਐੱਸਐੱਮਈ ਵੱਲੋਂ ਸਮਰਥਿਤ ਯੋਜਨਾਵਾਂ ਜ਼ਰੀਏ ਸਲਾਹਕਾਰ ਜਾਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਨਾਲ ਸਬੰਧਤ ਪਹਿਲੂਆਂ ’ਤੇ ਉਨ੍ਹਾਂ ਦੇ ਉੱਦਮੀ ਵਿਚਾਰਾਂ ਜਾਂ ਉੱਦਮਾਂ ਦਾ ਮਾਰਗਦਰਸ਼ਨ ਕਰਨਾ ਹੈ। ਸੈਸ਼ਨ ਵਿੱਚ 200 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ। 

ਏਮ, ਨੀਤੀ ਆਯੋਗ (ਭਾਰਤ ਸਰਕਾਰ) ਦੁਆਰਾ ਸਮਰਥਤ, ਅਟਲ ਕਮਿਊਨਿਟੀ ਇਨੋਵੇਸ਼ਨ ਸੈਂਟਰ (ਏਸੀਆਈਸੀ) ਰਾਈਜ਼, ਸੀਜੀਸੀ ਲਾਂਡਰਾ ਦਾ ਉਦੇਸ਼ ਅਰਧ ਸ਼ਹਿਰੀ ਅਤੇ ਪੇਂਡੂ ਭਾਰਤ ਵਿੱਚ ਨਵੀਨਤਾ ਅਤੇ ਉੱਦਮੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਸ੍ਰੀ ਵਰਿੰਦਰ ਸ਼ਰਮਾ, ਡਾਇਰੈਕਟਰ, ਐਮਐਸਐਮਈ ਡੀਐਫਓ ਲੁਧਿਆਣਾ, ਸ੍ਰੀ ਕੁੰਦਨ ਲਾਲ ਸਿੰਘ, ਸਹਾਇਕ ਡਾਇਰੈਕਟਰ, ਐਮਐਸਐਮਈ ਡੀਐਫਓ ਲੁਧਿਆਣਾ, ਸ੍ਰੀਮਤੀ ਅਨੁਪਮਾ ਰਾਣੀ, ਸਹਾਇਕ ਡਾਇਰੈਕਟਰ, ਐਮਐਸਐਮਈ ਡੀਐਫਓ ਲੁਧਿਆਣਾ, ਉਦਯੋਗ ਅਤੇ ਵਣਜ ਵਿਭਾਗ ਦੇ ਸ੍ਰੀ ਅਮਰਿੰਦਰ ਸਿੰਘ ਅਤੇ ਐਂਡੀਕੋ ਪਾਵਰ ਟੂਲਜ਼ ਦੇ ਐਮਡੀ ਸ੍ਰੀ ਜਤਿੰਦਰ ਸਿੰਘ ਆਦਿ ਸ਼ਾਮਲ ਸਨ।

ਸ੍ਰੀ ਵਰਿੰਦਰ ਸ਼ਰਮਾ ਨੇ ਹਾਜ਼ਰੀਨ ਨੂੰ ਸੰਬੋਧਿਤ ਕਰਦਿਆਂ ਅਜਿਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ ਜੋ ਉਹ ਆਪਣੇ ਉੱਦਮੀ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਲਾਭ ਉਠਾ ਸਕਦੇ ਹਨ। ਉਨ੍ਹਾਂ ਨੇ ਚੰਡੀਗੜ੍ਹ ਇੰਜਨੀਅਰਿੰਗ ਕਾਲਜ (ਸੀਈਸੀ ਸੀਜੀਸੀ ਲਾਂਡਰਾਂ) ਨੂੰ ਏਐਸ ਅਤੇ ਡੀਸੀ ਐਮਐਸਐਮਈ, ਨਵੀਂ ਦਿੱਲੀ ਦੀ ਪ੍ਰਧਾਨਗੀ ਹੇਠ ਹੋਸਟ ਇੰਸਟੀਚਿਊਟ (ਐਚਆਈ) ਵਜੋਂ ਮਾਨਤਾ ਦੇਣ ਲਈ ਵੀ ਵਧਾਈ ਦਿੱਤੀ, ਜੋ ਸੰਸਥਾ ਨੂੰ ਐੱਮਐੱਸਐੱਮਈ ਮੰਤਰਾਲੇ ਦੁਆਰਾ ਸਮਰਥਿਤ ਐੱਮਐੱਸਐੱਮਈ ਇਨੋਵੇਟਿਵ (ਇਨਕਿਊਬੇਸ਼ਨ ਕੰਪੋਨੈਂਟ) ਅਤੇ ਹੋਰ ਸਕੀਮਾਂ ਦੇ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇਨੋਵੇਟਰਾਂ ਤੋਂ ਪ੍ਰਾਪਤ ਨਵੇਂ, ਨਵੀਨਤਾਕਾਰੀ ਵਿਚਾਰਾਂ ਨੂੰ ਪੇਸ਼ ਕਰਨ ਲਈ ਅਧਿਕਾਰਿਤ ਕਰੇਗਾ।

ਇਸ ਦੌਰਾਨ ਮੌਜੂਦ ਹੋਰਨਾਂ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਇਨ੍ਹਾਂ ਸਾਰੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਿਸ ਤੋਂ ਭਾਗੀਦਾਰ ਲਾਭ ਲੈ ਸਕਦੇ ਹਨ ਅਤੇ ਉਨ੍ਹਾਂ ਦੀ ਵਰਤੋਂ ਆਪਣੇ ਕਾਰੋਬਾਰ ਜਾਂ ਉੱਦਮੀ ਉੱਦਮਾਂ ਨੂੰ ਚਲਾਉਣ ਲਈ ਕਰ ਸਕਦੇ ਹਨ ਜਿਸ ਨਾਲ ਦੇਸ਼ ਨੂੰ ਹੋਰ ਆਤਮ ਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਅੰਤ ਵਿੱਚ ਪ੍ਰਬੰਧਕਾਂ ਨੇ ਉੱਭਰਦੇ ਇਨੋਵੇਟਰਾਂ ਦੀ ਕਾਰੋਬਾਰਾਂ ਨੂੰ ਸਫਲ ਬਣਾਉਣ ਅਤੇ ਸਕੇਲਅੱਪ ਕਰਨ ਵਿੱਚ ਮਦਦ ਕਰਕੇ ਖੇਤਰ ਦੇ ਆਲੇ-ਦੁਆਲੇ ਉੱਦਮੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ। 

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD