Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ

ਸਰਹੱਦ ਨੇੜੇ ਹੁੰਦੀ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ - ਡਿਪਟੀ ਕਮਿਸ਼ਨਰ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 17 Sep 2022

Last updated on: Sep 17, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ, ਡਰੋਨ ਦੀ ਗਤੀਵਿਧੀ ਅਤੇ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਬੀ.ਐੱਸ.ਐੱਫ. ਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਕਿਹਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਬੀ.ਐੱਸ.ਐੱਫ ਦੀ 58 ਬਟਾਲੀਅਨ ਦੇ ਕਮਾਂਡਿਟ ਸ੍ਰੀ ਐੱਨ. ਗਾਂਗੁਲੀ, ਸੈਕੰਡ-ਇਨ ਕਮਾਂਡ ਸ੍ਰੀ ਸੁਖਦੇਵ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਵਿਰਕਮਜੀਤ ਸਿੰਘ, ਡੀ.ਐੱਸ.ਪੀ. ਮੰਗਲ ਸਿੰਘ, ਡੀ.ਡੀ.ਪੀ.ਓ ਸ੍ਰੀ ਸੰਦੀਪ ਮਲਹੋਤਰਾ, ਨਾਇਬ ਤਹਿਸੀਲਦਾਰ ਦੀਨਾਨਗਰ ਅਭਿਸ਼ੇਕ ਵਰਮਾਂ, ਬੀ.ਡੀ.ਪੀ.ਓ. ਦੋਰਾਂਗਲਾ ਤੀਰਥ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਦੌਰਾਂਗਲਾ ਬਲਾਕ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਸਲਾਚ, ਹਸਨਪੁਰ, ਇਸਲਾਮਪੁਰ ਅਤੇ ਤਾਜਪੁਰ ਵਿਖੇ ਮੀਟਿੰਗਾਂ ਕਰਕੇ ਇਨ੍ਹਾਂ ਪਿੰਡਾਂ ਤੋਂ ਇਲਾਵਾ ਬਹਾਦਰਪੁਰ, ਚੌਂਤਰਾ, ਮੁਰਾਦਪੁਰ, ਮਿਰਜਾਪੁਰ, ਨਿੱਥਰ, ਠਾਕੁਰਪੁਰ, ਵਜ਼ੀਰਪੁਰ ਜੱਟਾਂ, ਲਾਲੂਚੱਕ, ਸੰਦਲਪੁਰ, ਮਨਸੂਰਾ, ਸਮਸ਼ੇਰਪੁਰਾ, ਚੱਕਰੀ, ਮੈਨੀ ਮਿਲਾਹ, ਮਲੂਕ ਚੱਕ, ਨਡਾਲਾ ਠੁੰਡੀ, ਗੁੰਜੀਆਂ, ਝੰਡੇ, ਚੱਕ ਰਾਜਾ ਹਕੀਮਪੁਰ ਅਤ ਮੱਦੇਪੁਰ ਦੇ ਵਸਨੀਕਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਸਰਹੱਦ ਨੇੜੇ ਹੁੰਦੀ ਹਰ ਨਿੱਕੀ ਤੋਂ ਨਿੱਕੀ ਹਰਕਤ ’ਤੇ ਤਿੱਖੀ ਨਜ਼ਰ ਰੱਖਣ। 

ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਦੇ ਨਾਲ ਸਰਹੱਦੀ ਪਿੰਡਾਂ ਦਾ ਹਰ ਨਾਗਰਿਕ ਸਰਹੱਦ ਪਾਰੋਂ ਹੁੰਦੀ ਨਸ਼ੇ ਤੇ ਹਥਿਆਰਾਂ ਦੀ ਤਸਕਰੀ, ਡਰੋਨ ਦੀ ਗਤੀਵਿਧੀ ਅਤੇ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਪੂਰੀ ਤਰਾਂ ਚੌਕਸ ਰਹੇ ਅਤੇ ਜਦੋਂ ਵੀ ਉਨ੍ਹਾਂ ਨੂੰ ਅਜਿਹੀ ਕਿਸੇ ਦੇਸ਼ ਵਿਰੋਧੀ ਗਤੀਵਿਧੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਇਸਦੀ ਜਾਣਕਾਰੀ 112 ਨੰਬਰ ’ਤੇ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਬੀ.ਐੱਸ.ਐੱਫ. ਦੇ ਜਵਾਨ ਦਿਨ ਰਾਤ ਸਰਹੱਦ ’ਤੇ ਸਾਡੀ ਸੁਰੱਖਿਆ ਲਈ ਖੜ੍ਹੇ ਹਨ ਅਤੇ ਸਾਨੂੰ ਵੀ ਆਪਣੇ ਦੇਸ਼ ਦੀ ਸੁਰੱਖਿਆ ਲਈ ਇਨ੍ਹਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਘੁੰਮਦੇ  ਅਣਪਛਾਤੇ ਵਿਅਕਤੀਆਂ ਉੱਪਰ ਨਜ਼ਰ ਰੱਖੀ ਜਾਵੇ ਅਤੇ ਇਸ ਦੀ ਸੂਚਨਾ ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਨੂੰ ਦਿੱਤੀ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਸ਼ਮਣ ਦੇਸ਼ ਨੇ ਹੁਣ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ ਇਸ ਲਈ ਸਾਨੂੰ ਜਦੋਂ ਵੀ ਡਰੋਨ ਦੀ ਅਵਾਜ਼ ਸੁਣਾਈ ਦੇਵੇ ਤਾਂ ਇਸਦੀ ਸੂਚਨਾ ਵੀ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਸ਼ਨਾਖਤ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ. ਦੇ ਆਈ.ਜੀ. ਵੱਲੋਂ ਤਾਂ ਨਸ਼ੇ ਜਾਂ ਹਥਿਆਰਾਂ ਦੀ ਖੇਪ ਫੜਾਉਣ ਵਿੱਚ ਸਹਿਯੋਗ ਕਰਨ ਵਾਲੇ ਵਿਅਕਤੀ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸਰਗਰਮੀ ਨਾਲ ਕੰਮ ਕਰਨਗੀਆਂ ਅਤੇ ਇਸ ਵਿੱਚ ਪਿੰਡ ਦਾ ਨੰਬਰਦਾਰ, ਸਰਪੰਚ, ਚੌਂਕੀਦਾਰ ਅਤੇ ਹੋਰ ਮੋਹਤਬਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਹਰ ਮਹੀਨੇ ਡਿਫੈਂਸ ਕਮੇਟੀਆਂ ਦੇ ਕੰਮ ਦਾ ਰੀਵਿਊ ਵੀ ਕੀਤਾ ਜਾਵੇਗਾ ਅਤੇ ਜਿਹੜੀਆਂ ਕਮੇਟੀਆਂ ਵਧੀਆ ਕੰਮ ਕਰਨਗੀਆਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। 

ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਵਿਕਾਸ ਸਬੰਧੀ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਸਰਹੱਦੀ ਪਿੰਡਾਂ ਦੇ ਵਸਨੀਕਾਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੇ ਪੂਰਨ ਭਰੋਸਾ ਦਿੱਤਾ ਕਿ ਉਹ ਦੇਸ਼ ਦੀ ਸੁਰੱਖਿਆ ਲਈ ਪੂਰੀ ਤਰਾਂ ਚੌਕਸ ਰਹਿਣਗੇ ਅਤੇ ਬੀ.ਐੱਸ.ਐੱਫ, ਪੁਲਿਸ ਤੇ ਪ੍ਰਸ਼ਾਸਨ ਨੂੰ ਹਰ ਤਰਾਂ ਦਾ ਸਹਿਯੋਗ ਦੇਣਗੇ।

    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD