Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਇਕ ਮਹੀਨੇ ਦੀ ਤਨਖ਼ਾਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦੇਣ ਦਾ ਐਲਾਨ

ਕਿਹਾ! ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉੱਥਾਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਬਾਘਾਪੁਰਾਣਾ (ਮੋਗਾ) , 17 Sep 2022

Last updated on: Sep 17, 2022, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਦਿਵਿਯਾਂਗ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਵੰਡਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਉਪਰਾਲਾ ਅਜ਼ਾਦੀ ਕਾ ਅੰਮ੍ਰਿਤ ਮਹਾਂ-ਉਤਸਵ ਤਹਿਤ ਕੀਤਾ ਗਿਆ ਹੈ।

ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਸ ਉਪਰਾਲੇ ਤੋਂ ਖੁਸ਼ ਹੋ ਕੇ ਆਪਣੀ ਇਕ ਮਹੀਨੇ ਦੀ ਤਨਖ਼ਾਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੋਵੇਗੀ ਕਿ ਇਸ ਨੇਕ ਕਾਰਜ ਵਿਚ ਉਹਨਾਂ ਦਾ ਵੀ ਤਿਲ ਫੁੱਲ ਯੋਗਦਾਨ ਪੈ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉੱਥਾਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿੱਥੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਉਥੇ ਹੀ ਦਿਵਿਯਾਂਗ ਲੋਕਾਂ ਦੇ ਜੀਵਨ ਨਿਰਬਾਹ ਨੂੰ ਸੌਖਾ ਕਰਨ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੱਤੀ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ 4 ਜੁਲਾਈ ਤੋਂ 8 ਜੁਲਾਈ ਤੱਕ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਵਿਖੇ ਲਗਾਏ ਗਏ ਸਨ। ਇਹਨਾਂ ਕੈਂਪਾਂ ਵਿੱਚ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਅਸੈਸਮੇਂਟ ਕੀਤੀ ਗਈ ਸੀ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਸੀ। ਉਹਨਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ ਤਾਂ ਜੌ ਰਹਿੰਦੇ ਲੋਕਾਂ ਨੂੰ ਵੀ ਲਾਭ ਦਿੱਤਾ ਜਾ ਸਕੇ। ਉਹਨਾਂ ਦੱਸਿਆ ਕਿ ਜੁਲਾਈ ਮਹੀਨੇ ਕੀਤੀ ਗਈ ਅਸੈਸਮੇਂਟ ਵਿੱਚ 1015 ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਸੀ। ਇਹਨਾਂ ਸਾਰਿਆਂ ਨੂੰ 1 ਕਰੋੜ 56 ਲੱਖ 54 ਹਜ਼ਾਰ ਰੁਪਏ ਦੀ ਲਾਗਤ ਵਾਲੇ 1592 ਉਪਕਰਨਾਂ ਦੀ ਵੰਡ ਕੀਤੀ ਜਾਣੀ ਹੈ। ਮਿਤੀ 18 ਸਤੰਬਰ ਨੂੰ ਨਿਹਾਲ ਸਿੰਘ ਵਾਲਾ ਅਤੇ 19 ਸਤੰਬਰ ਨੂੰ ਧਰਮਕੋਟ ਵਿਖੇ ਅਜਿਹੇ ਕੈਂਪ ਲੱਗਣਗੇ।

ਇਹਨਾਂ ਕੈਂਪਾਂ ਦੌਰਾਨ ਯੋਗ ਵਿਅਕਤੀਆਂ ਨੂੰ ਮੋਟਰਰਾਈਜ਼ਡ ਟ੍ਰਾਈਸਾਈਕਲ, ਟ੍ਰਾਈਸਾਈਕਲ ਚਾਈਲਡ, ਟ੍ਰਾਈਸਾਈਕਲ ਅਡਲਟ, ਵ੍ਹੀਲ ਚੇਅਰ ਚਾਈਲਡ, ਵ੍ਹੀਲ ਚੇਅਰ ਅਡਲਟ, ਐਮ ਐਸ ਆਈ ਈ ਡੀ ਕਿੱਟ, ਬੀ ਟੀ ਈ, ਸਮਾਰਟਫੋਨ, ਐਲਬੋਵ ਕਲੱਚ ਲਾਰਜ, ਕਲੱਚ ਸਮਾਲ, ਕਲੱਚ ਲਾਰਜ, ਕਲੱਚ ਮੀਡੀਅਮ, ਵਾਕਿੰਗ ਸਟਿੱਕ, ਰੋਲੇਟਰ ਅਡਲਟ, ਸੀ ਪੀ ਚੇਅਰ, ਬਨਾਉਟੀ ਅੰਗ ਅਤੇ ਕਲਿੱਪਰ ਆਦਿ ਬਿਲਕੁਲ ਮੁਫ਼ਤ ਮਿਲ ਰਹੇ ਹਨ। ਇਸ ਮੌਕੇ ਐੱਸ ਡੀ ਐੱਮ ਸ੍ਰ ਰਾਮ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤ ਪ੍ਰੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।

 

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD