Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਇੱਕ ਛੋਟੇ ਬੱਚੇ ਨੂੰ ਪੋਲਿੳ ਦੀਆਂ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀੳ ਮੁਹਿੰਮ ਦਾ ਸ਼ੁੰਭ ਆਰੰਭ ਕੀਤਾ ਗਿਆ

Health, Pulse Polio Programme, Pulse Polio, Amritsar

Web Admin

Web Admin

5 Dariya News

ਅੰਮ੍ਰਿਤਸਰ , 17 Sep 2022

Last updated on: Sep 17, 2022, 00:00 IST

ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠਾਂ, ਵਿਸ਼ਵ ਸਿਹਤ ਸੰਗਠਨ ਵਲੋ, ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਪੋਲੀੳ ਤੋਂ ਮੁਕਤੀ ਲਈ ਨੈਸ਼ਨਲ ਪਲਸ ਪੋਲੀੳ ਮੁਹਿੰਮ ਮਿਤੀ 18,19 ਅਤੇ 20 ਸਤੰਬਰ 2022 ਨੂੰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਆਗਾਜ ਅੱਜ ਸੈਟੇਲਾਇਟ ਹਸਪਤਾਲ ਰਣਜੀਤ ਐਵੀਨਿਉ ਵਿਖੇ ਤੋਂ ਕੀਤਾ ਗਿਆ। ਇਸ ਅਵਸਰ ਤੇ ਸਟੇਟ ਪੱਧਰ ਤੋਂ ਆਏ ਸਹਾਇਕ ਡਾਇਰੈਕਟਰ ਡਾ ਬਲਵਿੰਦਰ ਕੌਰ ਅਤੇ ਐਸ.ਐਮ.ਓ.(ਡਬਯੂ.ਐਚ.ਓ.) ਡਾ ਵਿਕਰਮ ਗੁਪਤਾ ਜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਇਸ ਮੁਹਿੰਮ ਦੀ ਜਾਗਰੂਕਤਾ ਅਤੇ ਪ੍ਰਚਾਰ ਕਰਨ ਹਿੱਤ ਸਿਵਲ ਸਰਜਨ, ਅੰਮ੍ਰਿਤਸਰ ਡਾ ਚਰਨਜੀਤ ਸਿੰਘ  ਵਲੋਂ ਇੱਕ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ। ਇਸ ਰੈਲੀ ਵਿਚ 24 ਆਟੋ ਸਨ ਜੋ ਕਿ ਪੂਰੇ ਸ਼ਹਿਰ ਭਰ ਦੇ ਇਲਾਕਿਆਂ ਵਿਚ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕਤ ਕਰਨਗੇ।ਇਸ ਉਪਰੰਤ ਉਹਨਾਂ ਵਲੋਂ ਇੱਕ ਛੋਟੇ ਬੱਚੇ ਨੂੰ ਪੋਲਿੳ ਦੀਆਂ 2 ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀੳ ਮੁਹਿੰਮ ਦਾ ਸ਼ੁੰਭ ਆਰੰਭ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆ ਸਿਵਲ ਸਰਜਨ, ਅੰਮ੍ਰਿਤਸਰ ਨੇ ਦੱਸਿਆ ਕਿ ਭਾਵੇਂ ਸਾਡਾ ਦੇਸ਼ ਪੋਲੀਓ ਮੁਕਤ ਹੋ ਚੁੱਕਾ ਹੈ, ਪਰ ਫਿਰ ਵੀ ਆਂਢ-ਗੁਵਾਂਢ ਦੇ ਦੇਸ਼ਾਂ ਤੋਂ ਇਸਦਾ ਖਤਰਾ ਬਰਕਰਾਰ ਰਹਿੰਦਾ ਹੈ ਇਸ ਲਈ ਉਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਮਿਤੀ 18,19 ਅਤੇ 20 ਸਤੰਬਰ 2022 ਨੂੰ ਆਪਣੇ ਅਤੇ ਆਪਣੇ ਆਂਢ-ਗੁਆਂਢ ਦੇ ਨਵ-ਜਨਮੇਂ ਬੱਚੇ ਤੋਂ ਲੈ ਕੇ 5 ਸਾਲ ਦੀ ੳਮਰ ਦੇ ਬੱਚਿਆ ਨੂੰ ਪੌਲੀੳ ਦੀਆ 2 ਬੂੰਦਾਂ ਜਰੁਰ ਪਿਲਾਉ ਅਤੇ ਸਿਹਤ ਵਿਭਾਗ ਦੀਆਂ ਟੀਮਾ ਨੂੰ ਪੂਰਾ ਸਹਿਯੌਗ ਦਿਉ।

ਜਿਲ੍ਹਾ ਟੀਕਾਕਰਨ ਅਫਸਰ ਡਾ ਕੰਵਲਜੀਤ ਸਿੰਘ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਰਾਊਡ ਤਹਿਤ ਕੁੱਲ 2782768 ਅਬਾਦੀ ਦੇ 549027  ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 297250 ਬੱਚਿਆ ਨੂੰ 1490 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 292 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। 

ਇਸ ਮੁਹਿੰਮ ਦੌਰਾਨ ਸਮੂਹ ਪੇਂਡੁ ਅਤੇ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜਦੂਰਾ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆ ਨੂੰ ਵੀ ਪੌਲੀੳ ਦੀਆ ਦੌ ਬੂੰਦਾ ਪਿਲਾਈਆ ਜਾਣਗੀਆ । ਇਸ ਮੌਕੇ ਤੇ ਡਾ ਰਾਘਵ ਗੁਪਤਾ, ਡਾ ਕੁਲਦੀਪ ਕੌਰ, ਡਾ ਇਸ਼ਿਤਾ, ਡਾ ਮੀਨਾਕਸ਼ੀ, ਮਾਸ ਮੀਡੀਆਂ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਸ਼ਾਮਲ ਹੋਏ।

 

Tags: Health , Pulse Polio Programme , Pulse Polio , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD