Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ, ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਕੀਤੀ ਗਈ ਸ਼ੁਰੂਆਤ

Punjab Admin, National Logistics Policy, Sibin C, Ludhiana, Logistics Park Policy, Mahesh Khanna

Web Admin

Web Admin

5 Dariya News

ਲੁਧਿਆਣਾ/ਨਵੀਂ ਦਿੱਲੀ , 17 Sep 2022

ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਮੌਕੇ, ਸ੍ਰੀ ਰਾਕੇਸ਼ ਕਾਂਸਲ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਬੀਤੇ ਕੱਲ੍ਹ ਨੈਸ਼ਨਲ ਲੌਜਿਸਟਿਕਸ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ।

ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਇਸ ਸਮਾਗਮ ਮੌਕੇ ਪੰਜਾਬ ਸੂਬੇ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਤੋਂ ਭਾਗੀਦਾਰ ਵਰਚੂਅਲੀ ਤੌਰ 'ਤੇ ਵੀ ਸ਼ਾਮਲ ਹੋਏ।ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਰਾਜ ਲਈ ਡਰਾਫਟ ਲੌਜਿਸਟਿਕਸ ਅਤੇ ਲੌਜਿਸਟਿਕ ਪਾਰਕ ਪਾਲਿਸੀ 'ਤੇ ਇੱਕ ਪੇਸ਼ਕਾਰੀ ਵੀ ਦਿੱਤੀ ਗਈ। 

ਸਿਬਿਨ ਸੀ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ, ਉਦਯੋਗ ਅਤੇ ਵਣਜ, ਪੰਜਾਬ ਇਸ ਸਮਾਗਮ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਅਤੇ ਰਾਜ ਵਿੱਚ ਲੌਜਿਸਟਿਕਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਭਾਗੀਦਾਰਾਂ ਨੂੰ ਸੰਬੋਧਤ ਕੀਤਾ ਅਤੇ ਹਾਜ਼ਰੀਨ ਨੂੰ ਰਾਜ ਦੀ ਖਰੜਾ ਲੌਜਿਸਟਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਇਸ ਗੱਲ 'ਤੇ ਵੀ ਚਰਚਾ ਕੀਤੀ ਕਿ ਕਿਵੇਂ ਰਾਜ ਦੀ ਨੀਤੀ ਡਰਾਫਟ ਨੈਸ਼ਨਲ ਲੌਜਿਸਟਿਕਸ ਪਾਲਿਸੀ, 2019 ਅਤੇ ਪ੍ਰਧਾਨ ਮੰਤਰੀ ਗਤੀਸ਼ਕਤੀ ਐਨ.ਐਮ.ਪੀ. ਦੇ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਬਣਾਈ ਗਈ ਹੈ। ਇਸ ਮੌਕੇ ਸ਼ਾਮਲ ਵੱਖ-ਵੱਖ ਭਾਗੀਦਾਰਾਂ ਵੱਲੋਂ ਆਉਣ ਵਾਲੀ ਨੀਤੀ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ. ਮਹੇਸ਼ ਖੰਨਾ, ਸੰਯੁਕਤ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ ਦੇ ਨਾਲ ਸ੍ਰੀ. ਉਤਪਲ ਕੁਮਾਰ, ਸੰਯੁਕਤ ਡੀ.ਜੀ.ਐਫ.ਟੀ., ਲੁਧਿਆਣਾ ਵੱਲੋਂ ਕੀਤੀ ਗਈ। ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਰਾਕੇਸ਼ ਕਾਂਸਲ ਵੱਲੋਂ ਭਾਗੀਦਾਰਾਂ ਦੀ ਸਰਗਰਮ ਸ਼ਮੂਲੀਅਤ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

 

Tags: Punjab Admin , National Logistics Policy , Sibin C , Ludhiana , Logistics Park Policy , Mahesh Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD