Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਉੱਦਮ ਸਦਕਾ, ਰੁੱਖਾਂ ਨੂੰ ਮਿਲਿਆ ਨਵਾਂ ਜੀਵਨ

ਰੁੱਖਾਂ ਨੂੰ ਜੜ੍ਹੋ ਪੁੱਟ ਕੇ ਲਈਅਰ ਵੈਲੀ 'ਚ ਕੀਤਾ ਸਥਾਪਤ, ਪੱਖੋਵਾਲ ਰੋਡ 'ਤੇ ਆਰ.ਓ.ਬੀ. ਦੇ ਨਿਰਮਾਣ ਕਾਰਜ਼ਾਂ 'ਚ ਪਾ ਰਹੇ ਸੀ ਅੜਿੱਕਾ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 17 Sep 2022

Last updated on: Sep 17, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸਥਾਨਕ ਪੱਖੋਵਾਲ ਰੋਡ, ਨੇੜੇ ਹੀਰੋ ਬੇਕਰੀ ਤੋਂ ਰੁੱਖਾਂ ਨੂੰ ਜੜ੍ਹੋ ਪੁੱਟ ਕੇ ਕਾਨਵੈਂਟ ਸਕੂਲ ਦੇ ਸਾਹਮਣੇ ਲਈਅਰ ਵੈਲੀ ਵਿਖੇ ਸਥਾਪਤ ਕੀਤਾ ਗਿਆ।ਵਿਧਾਇਕ ਗੋਗੀ ਦੇ ਉੱਦਮ ਸਦਕਾ, ਇਨ੍ਹਾਂ ਰੁੱਖਾਂ ਨੂੰ ਨਵਾਂ ਜੀਵਨ ਮਿਲਿਆ ਹੈ ਅਤੇ ਇਸ ਵਾਤਾਵਰਣ ਪੱਖੀ ਉਪਰਾਲੇ ਦੀ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਐਸ.ਈ. ਸ੍ਰੀ ਸੰਜੇ ਕੁੰਵਰ ਤੋਂ ਇਲਾਵਾ ਨਿਗਮ, ਪੀ.ਐਸ.ਪੀ.ਸੀ.ਐਲ. ਅਤੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਪੱਖੋਵਾਲ ਰੋਡ 'ਤੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ) ਦੇ ਨਿਰਮਾਣ ਕਾਰਜ਼ ਲਈ ਇਨ੍ਹਾਂ 20-25 ਰੁੱਖਾਂ ਨੂੰ ਵੱਢਣਾ ਲਾਜ਼ਮੀ ਸੀ ਜੋਕਿ ਪੁੱਲ ਦੀ ਉਸਾਰੀ ਲਈ ਅੜਿੱਕਾ ਪਾ ਰਹੇ ਸਨ। ਇਹ ਰੁੱਖ ਪਿਛਲੇ ਕਰੀਬ 15 ਸਾਲਾਂ ਤੋਂ ਲੱਗੇ ਹੋਏ ਸਨ।

ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਦਿਮਾਗੀ ਕਾਢ ਨਾਲ ਇਨ੍ਹਾਂ ਦਰੱਖਤਾਂ ਨੂੰ ਵੱਢਣ ਦੀ ਬਜਾਏ ਜੇ.ਸੀ.ਬੀ. ਅਤੇ ਕ੍ਰੇਨ ਦੀ ਸਹਾਇਤਾ ਨਾਲ ਜੜ੍ਹੋਂ ਪੁੱਟਿਆ ਗਿਆ ਅਤੇ ਲਈਅਰ ਵੈਲੀ ਵਿਖੇ ਡੁੰਘੇ ਟੋਏ ਪੁੱਟ ਕੇ ਉਨ੍ਹਾਂ ਵਿੱਚ ਸਥਾਪਤ ਕਰਦਿਆਂ, ਖਾਧ ਅਤੇ ਪਾਣੀ ਵੀ ਪਾਇਆ ਗਿਆ।ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ। ਉਨ੍ਹਾਂ ਲੁਧਿਆਣਾ ਸ਼ਹਿਰ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਵਿੱਚ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਾਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਇਸ ਮੌਕੇ ਜੋਨਲ ਕਮਿਸ਼ਨਰ ਜਸਦੇਵ ਸੇਖੋਂ, ਕ੍ਰਿਪਾਲ ਸਿੰਘ, ਨਵੀਨ ਗੋਗਨਾ, ਵਿਸ਼ਾਲ ਬੱਤਰਾ, ਸਤਨਾਮ ਸੰਨੀ, ਪਰਮਵੀਰ ਸਿੰਘ ਅਟਵਾਲ, ਸਤਵੀਰ ਸਿੰਘ ਸੱਤਾ, ਤਨਵੀਰ ਧਾਲੀਵਾਲ, ਅਰਜੁਨ ਸਿੱਕਾ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD