Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਕ ਦਾ ਮੁਫ਼ਤ ਆਪਰੇਸ਼ਨ ਹੋਇਆ

ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਤਹਿਤ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਫ਼ਾਇਦਾ ਲੈਣ ਦੀ ਅਪੀਲ

Health, Dr. Girish Dogra, S.A.S. Nagar Mohali, Senior Medical Officer Dr. Alkjot Kaur

Web Admin

Web Admin

5 Dariya News

ਮੋਹਾਲੀ , 18 Sep 2022

Last updated on: Sep 18, 2022, 00:00 IST

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ  ਦੀ 6 ਸਾਲਾ ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ, ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ। 

ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।   ਡਾ. ਆਦਰਸ਼ਪਾਲ ਕੌਰ ਮੁਤਾਬਕ ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ) ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਦਿਤੀ ਜਾਣ ਵਾਲੀ ਮਾਲੀ ਸਹਾਇਤਾ ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੇ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ। 

ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਆਪਰੇਸ਼ਨ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ ਤੰਦਰੁਸਤ ਹੈ। ਸਿਵਲ ਸਰਜਨ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੇ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ ਅਤੇ ਪਰਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। 

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health , Dr. Girish Dogra , S.A.S. Nagar Mohali , Senior Medical Officer Dr. Alkjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD