Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿੱਥੇ ਵੀ ਰਹੋ,ਕਿੱਥੇ ਵੀ ਜਾੳ : ਪੋਲੀੳ ਖੁਰਾਕ, ਹਰ ਵਾਰ ਪਿਲਾੳ : ਡਾ ਸੀਮਾ

Health, Civil Surgeon Tarn Tarn, Dr. Sima, Pulse Polio Campaign

Web Admin

Web Admin

5 Dariya News

ਤਰਨਤਾਰਨ , 18 Sep 2022

Last updated on: Sep 18, 2022, 00:00 IST

ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਅਤੇ ਘਰ-ਘਰ ਵਿੱਚ ਪਲਸ ਪੋਲੀੳ ਮੁਹਿੰਮ ਜੋ ਕਿ ਮਿਤੀ 18,19,ਅਤੇ 20 ਸਤੰਬਰ 2022 ਨੂੰ ਚਲਾਈ ਜਾ ਰਹੀ ਹੈ, ਬਾਰੇ ਜਾਗਰੂਕ ਕਰਨ ਹਿੱਤ, ਅੱਜ ਮਿਤੀ 18 ਸਤੰਬਰ ਨੂੰ ਸਿਵਲ ਸਰਜਨ ਤਰਨ ਤਾਰਨ ਡਾ ਸੀਮਾ ਦੇ ਦਿਸ਼ਾ ਨਿਰਦੇਸ਼ਾ ਹੇਠਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਇਕ ਛੋਟੇ ਬੱਚੇ ਨੂੰ ਪੋਲਿੳ ਦੀ  2 ਬੂੰਦਾ ਪਿਲਾ ਕੇ ਪੋਲਿਉ ਦਾ ਸ਼ੰਭ ਆਰੰਭ ਕੀਤਾ ਗਿਆ।

ਇਸ ਅਵਸਰ ਤੇ ਡਾ ਵਰਿੰਦਰਪਾਲ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜੌ ਕਿ ਮਿਤੀ 18,19,ਅਤੇ 20 ਸਤੰਬਰ 2022 ਦਿਨ ਐਤਵਾਰ, ਸੌਮਵਾਰ ਅਤੇ ਮੰਗਲਵਾਰ ਨੂੰ ਚਲਾਈ ਜਾ ਰਹੀ ਹੈ ।ਇਸ ਰਾੳਡ ਵਿਚ ਸਿਹਤ ਵਿਭਾਗ ਦੀਆ ਟੀਮਾ ਵਲੋ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱਕ ਦੇ ਬੱਚਿਆਂ  ਨੂੰ ਜੀਵਣ ਰੂਪੀ ਪੌਲੀੳ ਦੀਆ 2 ਬੂੰਦਾਂ ਪਿਲਾਈਆ ਜਾਣਗੀਆ। 

ਉਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਮਿਤੀ 18,19,ਅਤੇ 20 ਸਤੰਬਰ 2022 ਨੂੰ ਆਪਣੇ ਅਤੇ ਆਪਣੇ ਆਂਢ-ਗੁਆਂਢ ਦੇ ਨਵ-ਜਨਮੇਂ ਬੱਚੇ ਤੋਂ ਲੈ ਕੇ 5 ਸਾਲ ਦੀ ੳਮਰ ਦੇ ਬੱਚਿਆ ਨੂੰ ਪੌਲੀੳ ਦੀਆ 2 ਬੂੰਦਾਂ ਜਰੁਰ ਪਿਲਾਉ ਅਤੇ ਸਿਹਤ ਵਿਭਾਗ ਵਲੌ ਘਰਾ ਵਿੱਚ ਆਈਆ ਟੀਮਾ ਨੂੰ ਪੂਰਾ ਸਹਿਯੌਗ ਦਿਉ ।ਇਸ ਦੇ ਨਾਲ ਹੀ ਉਨਾਂ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁਕਾ ਹੈ ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਣ ਵਲੋ ਇਹ ਰਾਉਡ ਚਲਾਏ ਜਾ ਰਹੇ ਹਨ। 

ਪਾਕਿਸਤਾਨ ਅਤੇ ਅਫਗਾਨਿਸਤਾਨ ਗੁਆਢੀ ਦੇਸ਼ਾ ਵਿਚ  Wild Polio Virus  ਹੋਣ ਕਰਕੇ ਇਹ ਖਤਰਾ ਬਣਿਆ ਰਹਿੰਦਾ ਹੈ।ਇਸ ਲਈ ਸਮੇ ਸਮੇ ਤੇ ਇਹ ਰਾਉਡ ਚਲਾਏ ਜਾ ਰਹੇ ਹਨ।। ਇਸ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜਦੂਰਾ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆ ਨੂੰ ਵੀ ਪੌਲੀੳ ਦੀਆ ਦੌ ਬੂੰਦਾ ਪਿਲਾਈਆ ਜਾਣਗੀਆ। 

ਡਾ ਸ਼ਲੇਦਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਰਾਊਡ ਜੋ ਕਿ ਮਿਤੀ 18,19,ਅਤੇ 20 ਸਤੰਬਰ 2022 ਨੂੰ ਚਲਾਇਆ ਜਾ ਰਿਹਾ ਹੈ, ਤਹਿਤ 12,27,495 ਅਬਾਦੀ ਦੇ 206860 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 1,45,747 ਬੱਚਿਆ ਨੂੰ 1208 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 131 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਅਫਸਰ ਤੇ ਸੀਨੀਅਰ ਮੈਡੀਕਲ ਅਫਸਰ ਦਾ ਪੱਡਾ, ਸ਼੍ਰੀ ਸੁਖਦੇਵ ਸਿੰਘ ਮਾਸ ਮੀਡੀਆ ਅਫਸਰ ,ਅਤੇ ਹੋਰ ਅਧਿਕਾਰੀ ਹਾਜਰ ਸਨ।

 

Tags: Health , Civil Surgeon Tarn Tarn , Dr. Sima , Pulse Polio Campaign

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD