Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਸੁਪਰ ਸੀਡਰ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ

ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਦੀ ਸਮੁੱਚੀ ਪ੍ਰੀਕਿ੍ਰਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਗਿਆ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 19 Sep 2022

Last updated on: Sep 19, 2022, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ ’ਤੇ ਦੇਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਲੱਕੀ ਡਰਾਅ ਕੱਢੇ ਗਏ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੰਵਲਪ੍ਰੀਤ ਸਿੰਘ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਖੇਤੀਬਾੜੀ ਅਫ਼ਸਰ ਰਣਬੀਰ ਸਿੰਘ ਠਾਕੁਰ, ਇੰਜੀ: ਦੀਪਕ ਭਾਰਦਵਾਜ ਖੇਤੀਬਾੜੀ ਇੰਜੀਨੀਅਰ, ਡਾ. ਪ੍ਰਭਜੋਤ ਸਿੰਘ ਡੀ.ਪੀ.ਓ, ਏ.ਡੀ.ਓ. ਮਨਜੀਤ ਸਿੰਘ, ਕੇ.ਵੀ.ਕੇ ਗੁਰਦਾਸਪੁਰ ਤੋਂ ਇੰਜੀ: ਅਰਵਿੰਦਰ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ ਬਰਿਆਰ, ਗੁਰਦਿਆਲ ਸਿੰਘ ਸੱਲੋਪੁਰ ਸਮੇਤ ਹੋਰ ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਖੇਤੀ ਸੰਦ ਸੁਪਰ ਸੀਡਰ ਲਈ ਕਿਸਾਨਾਂ ਦੇ ਨਾਵਾਂ ਦੇ 206 ਲੱਕੀ ਡਰਾਅ ਕੱਢੇ ਗਏ। 

ਡਰਾਅ ਕੱਢਣ ਦੀ ਸਾਰੀ ਪ੍ਰੀਕਿ੍ਰਆ ਪੂਰੀ ਤਰਾਂ ਪਾਰਦਰਸ਼ੀ ਸੀ ਅਤੇ ਕਿਸਾਨਾਂ ਵੱਲੋਂ ਖੁਦ ਲੱਕੀ ਡਰਾਅ ਦੀਆਂ ਪਰਚੀਆਂ ਕੱਢੀਆਂ ਗਈਆਂ। ਇਸਦੇ ਨਾਲ ਹੀ ਡਰਾਅ ਕੱਢਣ ਦੀ ਸਮੁੱਚੀ ਪ੍ਰੀਕਿ੍ਰਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।ਲੱਕੀ ਡਰਾਅ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਸਬਸਿਡੀ ਉੱਪਰ ਸੁਪਰ ਸੀਡਰ ਲੈਣ ਲਈ ਖੇਤੀਬਾੜੀ ਵਿਭਾਗ ਕੋਲ 2300 ਤੋਂ ਵੱਧ ਅਰਜ਼ੀਆਂ ਆਈਆਂ ਸਨ, ਜਿਸ ਤਹਿਤ ਇਨਾਂ ਅਰਜ਼ੀਆਂ ਲਈ ਪਹਿਲਾਂ 30 ਅਗਸਤ ਨੂੰ 121 ਜਨਰਲ ਕੈਟਾਗਰੀ ਅਤੇ 7 ਐੱਸ.ਸੀ. ਕੈਟਾਗਰੀ ਲਈ ਅਤੇ ਫਿਰ 13 ਸਤੰਬਰ ਨੂੰ 91 ਡਰਾਅ ਕੱਢੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਹੋਰ 206 ਸੁਪਰ ਸੀਡਰਾਂ ਦੇ ਡਰਾਅ ਕੱਢੇ ਗਏ ਹਨ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਾਲ ਹੁਣ ਤੱਕ ਕੁਲ 425 ਸੁਪਰ ਸੀਡਰ ਦੇਣ ਲਈ ਕਿਸਾਨਾਂ ਦੀ ਲੱਕੀ ਡਰਾਅ ਰਾਹੀਂ ਚੋਣ ਕੀਤੀ ਜਾ ਚੁੱਕੀ ਹੈ।  

ਲੱਕੀ ਡਰਾਅ ਰਾਹੀਂ ਸੁਪਰ ਸੀਡਰ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਸ਼ੀਨਰੀ ਦੀ ਬਦੌਲਤ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾਵਾਂ ੳੁੱਪਰ ਰੋਕ ਲੱਗੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਲਾਹਾਂ ਮੁਤਾਬਕ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਕਾਸ਼ਤ ਕਰਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD