Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਗਈ ਮੀਟਿੰਗ

Punjab Admin, Additional Deputy Commissioner, Amaninder Kaur Brar Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 19 Sep 2022

Last updated on: Sep 19, 2022, 00:00 IST

ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਟਰੇਸ਼ਨ ਅਫ਼ਸਰ-ਕਮ- ਉਪ ਮੰਡਲ ਮੈਜਿਸਟਰੇਟ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਹਨਾਂ ਵਲੋਂ ਦੱਸਿਆ ਕਿ ਜ਼ਿਲਾ ਐਸ.ਏ.ਐਸ ਨਗਰ ਵਿਚ ਹੁਣ ਤੱਕ ਲਗਭਗ 2,31,000 ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਚੁੱਕਾ ਹੈ| 

ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕੇ ਸੁਪਰਵਾਈਜ਼ਰ/ਬੀ.ਐਲ.ਓ ਨਾਲ ਹਫਤਾਵਰੀ ਮੀਟਿਗਾਂ ਕੀਤੀਆਂ ਜਾਣ ਤਾਂ ਜੋ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸਮੇ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਸਬੰਧ ਵਿੱਚ ਉਹਨਾਂ ਵਲੋਂ ਸ਼੍ਰੀ ਅਵਤੇਸ਼ ਸੰਧੂ ਨੋਡਲ ਅਫ਼ਸਰ ਸਵੀਪ ਨੂੰ ਹਦਾਇਤ ਕੀਤੀ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਆਮ ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਮੁਸਤਰੀ ਮੁਨਿਆਦੀ ਕਰਵਾਈ ਜਾਵੇ। 

ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਬੂਥ ਲੈਵਲ ਅਫ਼ਸਰਾਂ ਨੂੰ ਇਸ ਕੰਮ ਵਿੱਚ ਸਹਿਯੋਗ ਦਿੱਤਾ ਜਾਵੇ ਜੀ ਅਤੇ ਫਾਰਮ 6ਬੀ ਵਿੱਚ ਆਪਣਾ ਆਧਾਰ ਕਾਰਡ ਨੰਬਰ ਮੁਹੱਈਆਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਵੋਟਰ ਆਪਣਾ ਆਧਾਰ ਕਾਰਡ ਨਾਲ ਲਿੰਕ ਕਰਨ ਲਈ  ਫਾਰਮ ਨੰ.6ਬੀ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪ ਲਾਈਨ ਐਪ ਤੇ ਵੀ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

 

Tags: Punjab Admin , Additional Deputy Commissioner , Amaninder Kaur Brar Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD