Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹਾਕੀ ਦੇ ਮੁਕਾਬਲਿਆਂ 'ਚ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਰਹੀ ਪਹਿਲੇ ਸਥਾਨ 'ਤੇ

ਖੋ ਖੋ ਲੜਕੀਆਂ ਦੇ ਹੋਏ ਮੁਕਾਬਲਿਆਂ 'ਚ ਯੂਨੀਵਰਸਿਟੀ ਕਾਲਜ ਘਨੌਰ ਨੇ ਮਾਰੀ ਬਾਜ਼ੀ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Patiala

Web Admin

Web Admin

5 Dariya News

ਪਟਿਆਲਾ , 19 Sep 2022

Last updated on: Sep 19, 2022, 00:00 IST

ਪਟਿਆਲਾ ਜ਼ਿਲ੍ਹੇ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਸੱਤਵੇਂ ਦਿਨ ਹਾਕੀ, ਬਾਸਕਟਬਾਲ, ਖੋ ਖੋ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਅੰਡਰ-14, ਅੰਡਰ-17, ਅੰਡਰ-21, ਅੰਡਰ-21 ਤੋਂ 40, ਅੰਡਰ-41 ਤੋਂ 50 ਅਤੇ 50 ਸਾਲ ਤੋਂ ਵੱਧ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਹਿੱਸਾ ਲਿਆ।

ਅੱਜ ਹੋਏ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਹਾਕੀ ਅੰਡਰ 21 ਵਿੱਚ ਪੋਲੋ ਗਰਾਊਂਡ ਪਟਿਆਲਾ ਨੇ ਪਹਿਲਾ, ਐਨ.ਟੀ.ਸੀ ਸਕੂਲ ਰਾਜਪੁਰਾ ਨੇ ਦੂਜਾ ਅਤੇ ਗੰਗਾ ਇੰਟਰਨੈਸ਼ਨਲ ਸਕੂਲ ਪਾਤੜਾਂ ਨੇ ਤੀਜਾ ਸਥਾਨ ਹਾਸਲ ਕੀਤਾ। ਬਾਸਕਟਬਾਲ ਖੇਡ ਅੰਡਰ 14 ਲੜਕਿਆਂ ਵਿੱਚ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਮਲਟੀਪਰਪਜ਼ ਹਾਈ ਸਕੂਲ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰ੍ਹਾਂ 21-40 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ ਪਹਿਲਾ, ਸਮਾਣਾ ਨੇ ਦੂਜਾ ਅਤੇ ਸਨੌਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਅੰਡਰ 21 ਵਿੱਚ ਜੀ ਬੀ ਆਈ ਐਸ ਨਾਭਾ ਨੇ ਪਹਿਲਾ, ਡੀ ਏ ਵੀ ਨਾਭਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜਟਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।

ਇਸੇ ਤਰ੍ਹਾਂ ਖੋ ਖੋ ਖੇਡ ਅੰਡਰ 17 ਲੜਕੀਆਂ ਵਿੱਚ ਯੂਨੀਵਰਸਿਟੀ ਕਾਲਜ ਘਨੌਰ ਪਹਿਲੇ ਸਥਾਨ ਤੇ, ਪਾਤੜਾਂ ਢਾਬੀਂ ਗੁੱਜਰਾਂ ਨੇ ਦੂਜਾ ਸਥਾਨ, ਵਜੀਦਪੁਰ ਸਕੂਲ ਅਤੇ ਫ਼ਤਿਹਗੜ੍ਹ ਛੰਨਾ ਸਮਾਣਾ ਨੇ ਤੀਜੇ ਸਥਾਨ ਤੇ ਰਹੀ। ਅੰਡਰ 21 ਲੜਕੀਆਂ ਵਿੱਚ ਯੂਨੀਵਰਸਿਟੀ ਸੈਂਟਰ ਘਨੌਰ ਨੇ ਪਹਿਲਾ, ਫ਼ਤਿਹਗੜ੍ਹ ਛੰਨਾ ਨੇ ਦੂਜਾ, ਜੀ ਸੀ ਜੀ ਕਾਲਜ ਪਟਿਆਲਾ ਅਤੇ ਨਾਭਾ ਨੇ ਤੀਜਾ ਸਥਾਨ ਹਾਸਲ ਕੀਤਾ।

ਫੁੱਟਬਾਲ ਅੰਡਰ 21 ਲੜਕੀਆਂ ਵਿੱਚ ਅਕਾਲ ਅਕੈਡਮੀ ਸਮਾਣਾ 4-0 ਨਾਲ ਸਨੌਰ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ 14 ਵਿੱਚ ਸਨੌਰ ਦੀ ਟੀਮ 1-0 ਦੇ ਫ਼ਰਕ ਨਾਲ ਹਰਪਾਲਪੁਰ ਨੂੰ ਹਰਾ ਕੇ ਜੇਤੂ ਰਹੀ। ਅੰਡਰ 17 ਲੜਕੀਆਂ ਵਿੱਚ ਆਰਮੀ ਪਬਲਿਕ ਸਕੂਲ ਨੇ 3-2 ਨਾਲ ਸਰਕਾਰੀ ਹਾਈ ਸਕੂਲ ਸ਼ੁਤਰਾਣਾ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਆਰਮੀ ਪਬਲਿਕ ਸਕੂਲ ਦੀ ਟੀਮ ਨੇ ਏ.ਐਫ.ਸੀ ਦੀ ਟੀਮ ਨੂੰ 1-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD