Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 19 Sep 2022

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਵਿੱਚ ਸਫਲਤਾ ਮਿਲੀ ਹੈ ਜਿਸ ਦੇ ਸਬੂਤ ਵਜੋਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਲਈ ਹਰੇਕ ਉਮਰ ਵਰਗ ਦੇ ਲੋਕਾਂ ਵਿੱਚ ਜ਼ਬਰਦਸਤ ਦਿਲਚਸਪੀ ਦੇਖਣ ਨੂੰ ਮਿਲੀ ਹੈ।

ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਾਰ ਹੀਰੋਜ਼ ਸਟੇਡੀਅਮ ਵਿਖੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ ਕਰਦਿਆਂ ਕੀਤਾ। 

ਵਿਧਾਇਕਾ ਨੇ ਕਿਹਾ ਕਿ ਖੇਡਾਂ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਦੀਆਂ ਹਨ ਇਸ ਲਈ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਖੇਡਾਂ ਦੇ ਅੱਜ ਦੇ ਨਤੀਜਿਆਂ ਤਹਿਤ ਗੇਮ ਰੋਲਰ ਹਾਕੀ ਅੰ-14 (ਲੜਕੇ) ਵਿੱਚ ਸੰਗਰੂਰ ਰੀਅਰਜ ਸਕੇਟਿੰਗ ਕਲੱਬ ਨੇ ਪਹਿਲਾ,

ਜੀ.ਜੀ.ਐਸ. ਰੋਲਰ ਸਕੇਟਿੰਗ ਕਲੱਬ ਨੇ ਦੂਸਰਾ ਅਤੇ ਅਕਾਲ ਕਾਲਜ ਸਕੇਟਿੰਗ ਕਲੱਬ ਨੇ ਤੀਸਰਾ ਸਥਾਨ ਹਾਸਿਲ ਕੀਤਾ।ਅੰ-14 (ਲੜਕੀਆਂ) ਵਿੱਚ ਸੰਗਰੂਰ ਵੋਰੀਅਰਜ਼ ਸਕੇਟਿੰਗ ਕਲੱਬ ਨੇ ਪਹਿਲਾ, ਜੀ.ਜੀ.ਐਸ. ਰੋਲਰ ਸਕੇਟਿੰਗ ਕਲੱਬ ਨੇ ਦੂਸਰਾ ਅਤੇ ਅਕਾਲ ਕਾਲਜ ਸਕੇਟਿੰਗ ਕਲੱਬ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਕਿੱਕ ਬਾਕਸਿੰਗ ਅੰ-14 (ਲੜਕੇ) ਭਾਰ ਵਰਗ -28 ਕਿਲੋ ਈਵੈਂਟ ਲਾਈਟ ਕਾਨਟੈਕਟ ਵਿੱਚ ਅਰਮਾਨ (ਸੰਗਰੂਰ) ਨੇ ਪਹਿਲਾ, ਪੀਰ ਬਖਸ਼ ਸਿੰਘ (ਸੁਨਾਮ) ਦੂਸਰਾ, ਹਰਜਸ (ਭਵਾਨੀਗੜ) ਅਤੇ ਨੀਤੇਸ਼ (ਲਹਿਰਾ) ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਭਾਰ ਵਰਗ -37 ਕਿਲੋ ਵਿੱਚ ਸੁਮਿਤ (ਸੰਗਰੂਰ) ਨੇ ਪਹਿਲਾ, ਸਹਿਜਵੀਰ ਸਿੰਘ (ਮੂਨਕ) ਨੇ ਦੂਸਰਾ, ਅਰਸਦੀਪ ਸਿੰਘ (ਲਹਿਰਾ) ਅਤੇ ਕ੍ਰਿਸ਼ਨ ਸਿੰਘ (ਸੁਨਾਮ) ਨੇ ਤੀਸਰਾ ਸਥਾਨ ਹਾਸਿਲ ਕੀਤਾ। ਭਾਰ ਵਰਗ -42 ਕਿਲੋ ਵਿੱਚ ਚਿੰਟੂ (ਸੰਗਰੂਰ) ਨੇ ਪਹਿਲਾ, ਗਗਨਦੀਪ ਸਿੰਘ (ਸੰਗਰੂਰ) ਨੇ ਦੂਸਰਾ, ਤਰਨਪ੍ਰੀਤ ਸਿੰਘ ਅਤੇ ਬਲਜੋਤ ਸਿੰਘ (ਸੁਨਾਮ) ਨੇ ਤੀਸਰਾ ਸਥਾਨ ਹਾਸਿਲ ਕੀਤਾ।ਗੇਮ ਨੈੱਟਬਾਲ ਅ-21 ਤੋਂ 40 (ਲੜਕੇ) ਵਿੱਚ ਪਿੰਡ ਲਾਲਬੰਜਾਰਾ ਦੀ ਟੀਮ ਨੇ ਪਹਿਲਾ ਅਤੇ ਨੈੱਟਬਾਲ ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।

ਗੇਮ ਐਥਲੈਟਿਕਸ ਅੰ40 ਤੋਂ 50 (ਮੈਨ) ਈਵੈਂਟ 400 ਮੀਟਰ ਵਿੱਚ ਸਰਬਜੀਤ ਸਿੰਘ (ਸੁਨਾਮ), ਪ੍ਰੇਮ ਸਾਗਰ (ਸੁਨਾਮ) ਅਤੇ ਅਰਵਿੰਦਰ ਕੁਮਾਰ (ਧੂਰੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 ਤੋਂ 40 (ਵੂਮੈਨ) ਈਵੈਂਟ 100 ਮੀਟਰ ਵਿੱਚ ਨੈਨੀਬਾਲਾ (ਸੁਨਾਮ), ਮਨਪ੍ਰੀਤ ਕੌਰ (ਲਹਿਰਾਗਾਗਾ) ਅਤੇ ਰਮਨਦੀਪ ਕੌਰ (ਧੂਰੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। 

ਅ-21 ਤੋਂ 40 (ਵੂਮੈਨ) ਈਵੈਂਟ 100 ਮੀਟਰ ਵਿੱਚ ਇਸਦੀਪ (ਸੁਨਾਮ), ਹਨੀਪ (ਸੰਗਰੂਰ) ਅਤੇ ਰਿੰਕੂ (ਸੰਗਰੂਰ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।ਅੰ-21 ਤੋਂ 40 (ਮੈਨ) ਈਵੈਂਟ 100 ਮੀਟਰ ਵਿਚ ਗੁਰਵੀਰ ਸਿੰਘ (ਸੰਗਰੂਰ), ਨੀਰਜ ਕੁਮਾਰ (ਸੰਗਰੂਰ) ਅਤੇ ਨਿਰਮਲ ਸਿੰਘ (ਭਵਾਨੀਗੜ੍ਹ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD