Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ’ : ਖੇਡ ਮੁਕਾਬਲਿਆਂ ’ਚ ਨੌਜਵਾਨਾਂ ’ਚ ਲੁਕੀ ਪ੍ਰਤਿਭਾ ਉਭਰ ਕੇ ਆ ਰਹੀ ਹੈ

ਸਾਹਮਣੇ : ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ

Web Admin

Web Admin

5 Dariya News

ਹੁਸ਼ਿਆਰਪੁਰ , 19 Sep 2022

Last updated on: Sep 19, 2022, 00:00 IST

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਵੇਟ ਲਿਫਟਿੰਗ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਖਿਡਾਰੀਆਂ ਵਿਚ ਲੁਕੀ ਹੋਈ ਪ੍ਰਤਿਭਾ ਉਭਰ ਕੇ ਸਾਹਮਣੇ ਆਈ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਦੁਬਾਰਾ ਖੇਡ ਮੈਦਾਨਾਂ ਨਾਲ ਜੋੜ ਕੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਉਪਰਾਲੇ ਕਰ ਰਹੀ ਹੈ।ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਫੁੱਟਬਾਲ ਦੇ ਅੰਡਰ-21 ਮੁਕਾਬਲਿਆਂ ਵਿਚ ਐਸ.ਜੀ.ਜੀ. ਖਾਲਸਾ ਕਾਲਜੀਏਟ ਸਕੂਲ ਮਾਹਿਲਪੁਰ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਜੇਤੂ ਰਹੇ। 

20 ਸਤੰਬਰ ਨੂੰ ਅੰਡਰ-21 ਲੜਕੇ ਫੁੱਟਬਾਲ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਤੇ ਐਸ.ਜੀ.ਜੀ. ਖਾਲਸਾ ਕਾਲਜੀਏਟ ਸਕੂਲ ਮਾਹਿਲਪੁਰ ਵਿਚ ਫਾਈਨਲ ਮੁਕਾਬਲਾ ਹੋਵੇਗਾ ਜਦਕਿ ਐਸ.ਏ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਤੇ ਸੰਤ ਬਾਬਾ ਆਤਮ ਸਿੰਘ ਕਲੱਬ ਬੋਹਣ ਦਰਮਿਆਨ ਤੀਜਾ ਤੇ ਚੌਥੇ ਸਥਾਨ ਲਈ ਮੁਕਾਬਲੇ ਹੋਣਗੇ।

ਬੈਡਮਿੰਟਨ ਦੇ ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਕ੍ਰਿਤਿਕਾ ਤੇ ਤਾਨੀਆ ਪਹਿਲੇ, ਮੰਨਤ ਤੇ ਸਲੋਨੀ ਦੂਜੇ ਅਤੇ ਨਿਸ਼ੂ ਤੇ ਦੀਆ ਤੀਜੇ ਸਥਾਨ ’ਤੇ ਰਹੀ ਜਦਕਿ ਲੜਕਿਆਂ ਦੇ ਡਬਲ ਮੁਕਾਬਲਿਆਂ ਵਿਚ ਮੋਨੂ ਤੇ ਨਿਖਿਲ ਪਹਿਲੇ, ਰੰਜਨ ਤੇ ਸ਼ਿਵਮ ਦੂਜੇ ਅਤੇ ਸਮੀਰ ਤੇ ਸੁਰਿਆ ਪ੍ਰਤਾਪ ਸਿੰਘ ਤੀਜੇ ਸਥਾਨ ’ਤੇ ਰਹੇ। ਅੰਡਰ-21 ਲੜਕੀਆਂ ਦੇ ਸਿੰਗਲ ਮੁਕਾਬਲੇ ਵਿਚ ਕ੍ਰਿਤਿਕਾ ਪਹਿਲੇ, ਨਿਸ਼ੂ ਦੂਜੇ ਤੇ ਸ਼ਿਵਾਨੀ ਤੀਜੇ ਸਥਾਨ ’ਤੇ ਰਹੀ ਜਦਕਿ ਲੜਕਿਆਂ ਦੇ ਮੁਕਾਬਲੇ ਵਿਚ ਨਿਖਿਲ ਮਹੰਤ ਪਹਿਲੇ, ਰੰਜਨ ਦੂਜੇ ਤੇ ਰਿਭਵ ਤੀਜੇ ਸਥਾਨ ’ਤੇ ਰਿਹਾ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Jasvir Singh Raja Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD