Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ’ਚ ਮਦਦਗਾਰ ਸਾਬਿਤ ਹੋ ਰਿਹੈ ਸਖੀ ਵਨ ਸਟਾਪ ਸੈਂਟਰ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਸਖੀ ਵਨ ਸਟਾਫ਼ ਸੈਂਟਰ ਹੁਸ਼ਿਆਰਪੁਰ ਦੀ ਕੰਮਾਂ ਦੀ ਸਮੀਖਿਆ ਸਬੰਧੀ ਪ੍ਰਬੰਧਕ ਲੋਕਲ ਕਮੇਟੀ ਨਾਲ ਕੀਤੀ ਮੀਟਿੰਗ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Sep 2022

Last updated on: Sep 20, 2022, 00:00 IST

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਔਰਤਾਂ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਵਿਚ ਸਖੀ ਵਨ ਸਟਾਪ ਸੈਂਟਰ ਬਹੁਤ ਮਦਦਗਾਰ ਸਾਬਿਤ ਹੋ ਰਿਹਾ ਹੈ ਅਤੇ ਇਸ ਸੈਂਟਰ ਰਾਹੀਂ ਔਰਤਾਂ ਤੇ ਬੱਚੀਆਂ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਇਨਸਾਫ਼ ਪ੍ਰਾਪਤ ਕਰ ਸਕਦੀਆਂ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਖੀ ਵਨ ਸਟਾਪ ਸੈਂਟਰ ਹੁਸ਼ਿਆਰਪੁਰ ਦੇ ਕੰਮਾਂ ਦੀ ਸਮੀਖਿਆ ਸਬੰਧੀ ਪ੍ਰਬੰਧਕ ਲੋਕਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ ਤੇ ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਵਲੋਂ ਔਰਤਾਂ ਤੇ ਬੱਚੀਆਂ ਲਈ ਚਲਾਈ ਜਾ ਰਹੀ ਸਖੀ ਵਨ ਸਟਾਪ ਸੈਂਟਰ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਵਿਚ ਔਰਤਾਂ ਤੇ ਬੱਚੀਆਂ ਨੂੰ ਜ਼ਰੂਰਤ ਪੈਣ ’ਤੇ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਤੇ ਮਾਨਸਿਕ ਸਹਾਇਤਾ ਮੁਹੱਈਆ ਕੀਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਉਦੇਸ਼ ਇਸ ਵਰਗ ਦੀ ਹਰ ਪੱਖੋਂ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 29 ਨਵੰਬਰ 2018 ਤੋਂ ਸਿਵਲ ਹਸਪਤਾਲ ਦੀ ਹੱਦ ਵਿਚ ਅੱਖਾਂ ਦੇ ਵਿਭਾਗ ਦੇ ਨਜ਼ਦੀਕ ਸਖੀ ਵਨ ਸਟਾਪ ਸੈਂਟਰ ਸਕੀਮ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਸੈਂਟਰ ਵਿਚ ਕੰਮ ਕਰਦੀਆਂ ਕਰਮਚਾਰੀਆਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸਖੀ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ ਇਸ ਸੈਂਟਰ ਵਿਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।

ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਅਥਾਰਟੀ ਵਲੋਂ ਵੀ ਔਰਤਾਂ ਤੇ ਲੜਕੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਵਿਚ ਆਏ ਪ੍ਰੀ ਲਿਟੀਗੇਟਿਵ ਮਾਮਲਿਆਂ ਨੂੰ ਰਾਸ਼ਟਰੀ ਲੋਕ ਅਦਾਲਤਾਂ ਰਾਹੀਂ ਵੀ ਹੱਲ ਕਰਵਾਇਆ ਜਾ ਸਕਦਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਲੜਕੀ ਜਾਂ ਔਰਤ ਆਪਣੀ ਸਮੱਸਿਆ ਦੱਸਣ ਲਈ ਜਾਂ ਗੱਲਬਾਤ ਕਰਨ ਲਈ ਦਫ਼ਤਰ ਦੇ ਫੋਨ ਨੰਬਰ 01882-253112 ’ਤੇ ਸੰਪਰਕ ਕਰ ਸਕਦੀ ਹੈ ਅਤੇ ਹਿੰਸਾ ਤੋਂ ਪੀੜਤ ਔਰਤ ਜਾਂ ਲੜਕੀਆਂ ਫੌਰੀ ਤੌਰ ’ਤੇ ਸਹਾਇਤਾ ਲੈਣ ਲਈ 181 ਜਾਂ 112 ਨੰਬਰ ਡਾਇਲ ਕਰਕੇ ਸੰਪਰਕ ਕਰ ਸਕਦੀਆਂ ਹਨ। 

ਉਨ੍ਹਾਂ ਦੱਸਿਆ ਕਿ ਪੈਰਾਲੀਗਲ ਪਰਸੋਨਲ ਸਖੀ ਵਨ ਸਟਾਪ ਸੈਂਟਰ ਵਲੋਂ ਸਖੀ ਵਨ ਸਟਾਪ ਸੈਂਟਰ ਤੋਂ ਸਾਲ 2022-23 ਦੌਰਾਨ ਜ਼ਰੂਰਤਮੰਦ 54 ਔਰਤਾਂ ਤੇ ਲੜਕੀਆਂ ਨੇ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ, ਸਮਾਜਿਕ ਤੇ ਮਾਨਸਿਕ ਸਹਾਇਤਾ ਪ੍ਰਾਪਤ ਕਰ ਚੁੱਕੀਆਂ ਹਨ। ਮੀਟਿੰਗ ਦੌਰਾਨ ਸਿਹਤ, ਪੁਲਿਸ, ਸਿੱਖਿਆ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD