Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਬਾ ਫਰੀਦ ਮੇਲਾ 2022 : 10 ਰੋਜ਼ਾ ਚੱਲਣ ਵਾਲੇ ਹੁਨਰ ਹਾਟ ਮੇਲੇ ਦੀ ਸ਼ੁਰੂਆਤ

ਕਮਿਸ਼ਨਰ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਮੇਲੇ ਦਾ ਉਦਘਾਟਨ

Chander Gaind, Fraidkot Divisional Commissioner, Divisional Commissioner Fraidkot

5 Dariya News

5 Dariya News

5 Dariya News

ਫਰੀਦਕੋਟ , 20 Sep 2022

Last updated on: Sep 20, 2022, 00:00 IST

ਬਾਬਾ ਸ਼ੇਖ ਫਰੀਦ ਆਗਮਨ ਪੁਰਬ 2022 ਅਤੇ ਫਰੀਦਕੋਟ ਜਿਲੇ ਦੇ 50 ਸਾਲ ਮੁਕੰਮਲ ਹੋਣ ਨੂੰ ਸਮਰਪਿਤ ਵਿਰਾਸਤ-ਏ-ਫਰੀਦਕੋਟ ਤਹਿਤ ਨਵੀਂ ਦਾਣਾ ਮੰਡੀ ਫਰੀਦਕੋਟ-ਫਿਰੋਜ਼ਪੁਰ ਰੋਡ ਵਿਖੇ ਅੱਜ ਹੁਨਰ ਹਾਟ (ਕਰਾਫਟ) ਮੇਲੇ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਮੇਲੇ ਅਤੇ ਤਿਉਹਾਰ ਸਾਡੇ ਮਹਾਨ ਸੱਭਿਆਚਾਰ ਦਾ ਅਨਿਖੜਵਾਂ ਅੰਗ ਹਨ। ਮੇਲੇ ਸਾਡੇ ਅਤੀਤ ਦੀ ਸ਼ਾਨ ਨੂੰ ਵਰਤਮਾਨ ਦੀ ਤਰੱਕੀ ਨਾਲ ਵੀ ਜੁੜਦੇ ਹਨ ਅਤੇ ਲੋਕਾਂ ਦੇ ਆਪਸੀ ਮੇਲ ਜੋਲ ਦਾ ਇੱਕ ਵਧੀਆ ਸੋਮਾ ਹਨ। ਸਭਿਆਚਾਰਕ ਮੇਲੇ, ਧਾਰਮਿਕ ਮੇਲੇ, ਦਸਤਕਾਰੀ ਮੇਲੇ ਦੇਸ਼ ਦੇ ਵੱਖ ਵੱਖ ਹਿੱਸਿਆਂ ਦੇ ਕਾਰੀਗਰਾਂ, ਕਲਾਕਾਰਾਂ ਦੀ ਪ੍ਰਤੀਭਾ ਨੂੰ ਪਿਆਰ ਅਤੇ ਸਤਿਕਾਰ ਦਿੰਦੇ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਫ਼ਰੀਦਕੋਟ ਵੱਲੋਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਅਤੇ ਵਿਰਾਸਤ-ਏ-ਫ਼ਰੀਦਕੋਟ ਨੂੰ ਸਮਰਪਿਤ ਹੁਨਰ ਹਾਟ (ਕਰਾਫਟ ਮੇਲੇ) ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਤੋਂ 260 ਦੇ ਕਰੀਬ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਪਕਵਾਨਾਂ ਦੇ ਸਟਾਲ ਲਗਾਏ ਗਏ ਹਨ। 

ਉਨ੍ਹਾਂ ਕਿਹਾ ਕਿ ਇਸ ਕਰਾਫਟ ਮੇਲੇ ਦਾ ਉਦੇਸ਼ ਦੇਸ਼ ਦੀ ਕਲਾ ਤੇ ਸੰਸਕ੍ਰਿਤੀ ਨੂੰ ਇੱਕ ਪਲੇਟਫਾਰਮ ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੇਲੇ ਦੇਸ਼ ਦੇ ਕੁਝ ਵੱਡੇ ਰਾਜਾਂ ਦੇ ਹਿੱਸੇ ਹੀ ਆਉਂਦੇ ਸਨ, ਜਦ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੀ ਗਈ ਮਿਹਨਤ ਅਤੇ ਪਹਿਲਕਦਮੀ ਕਾਰਨ ਫ਼ਰੀਦਕੋਟ ਵਿੱਚ ਇਹ ਦੂਜਾ ਕਰਾਫਟ ਮੇਲਾ ਫ਼ਰੀਦਕੋਟ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਕੀਤਾ ਗਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਸ ਹੁਨਰ ਹਾਟ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਤੋਂ 260 ਦੇ ਕਰੀਬ ਦਸਤਕਾਰੀ ਦੀਆਂ ਪ੍ਰਦਰਸ਼ਨੀਆਂ ਪਕਵਾਨਾਂ ਦੇ ਸਟਾਲ ਲਗਾਏ ਗਏ ਹਨ। ਇਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ, ਡਰਾਮੇ ਸਮੇਤ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇ ਕਿ ਫੋਟੋਗ੍ਰਾਫੀ, ਰੰਗੋਲੀ, ਪੇਂਟਿੰਗ ਸਮੇਤ ਕਈ ਤਰ੍ਹਾਂ ਦੇ ਉਸਾਰੂ ਮੁਕਾਬਲੇ ਕਰਵਾਏ ਜਾਣਗੇ। । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਦੀ ਅਪੀਲ ਕੀਤੀ।

ਇਸ ਮੌਕੇ ਨੋਰਥ ਜੋਨ ਕਲਚਰ ਸੈਂਟਰ ਦੇ ਕਲਾਕਾਰਾਂ ਵੱਲੋਂ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਕਮ ਨੋਡਲ ਅਫਸਰ ਬਾਬਾ ਫਰੀਦ ਮੇਲਾ ਡਾ. ਨਿਰਮਲ ਓਸੇਪਚਨ,  ਐਸ.ਡੀ.ਐਮ. ਫਰੀਦਕੋਟ ਮੈਡਮ  ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਡੀ.ਆਰ.ਓ  ਡਾ. ਅਜੀਤਪਾਲ ਸਿੰਘ ਚਹਿਲ, ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਨੋਰਥ ਜੋਨ ਕਲਚਰ ਸੈਂਟਰ ਦੇ ਸ੍ਰੀ ਜਰਨੈਲ ਸਿੰਘ, ਸ੍ਰੀ ਸੁਭਾਸ਼ ਚੰਦਰ ਸੈਕਟਰੀ ਰੈਡ ਕਰਾਸ, ਸ੍ਰੀ ਜਸਬੀਰ ਸਿੰਘ ਜੱਸੀ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਸਮੇਤ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Chander Gaind , Fraidkot Divisional Commissioner , Divisional Commissioner Fraidkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD