Friday, 24 May 2024

 

 

ਖ਼ਾਸ ਖਬਰਾਂ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ

 

ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਦੁਸਹਿਰੇ ਦੀਆਂ ਤਿਆਰੀਆਂ ਸਬੰਧੀ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Sep 2022

ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁਰ ਵਿਖੇ ਮਨਾਇਆ ਜਾਣ ਵਾਲਾ ਦੁਸਹਿਰੇ ਦਾ ਤਿਉਹਾਰ ਇਸ ਵਾਰ ਵੀ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਦੀਆਂ ਤਿਆਰੀਆਂ ਵਿਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਅੱਜ ਇਥੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਦੱਸਿਆ ਕਿ ਦੁਸਹਿਰਾ ਗਰਾਊਂਡ ਵਿਖੇ 25 ਸਤੰਬਰ ਤੋਂ 5 ਅਕਤੂਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਪੂਰੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਫ਼ਾਈ, ਟ੍ਰੈਫਿਕ ਵਿਵਸਥਾ, ਪੀਣ ਵਾਲੇ ਪਾਣੀ, ਸੁਖਾਵੀਂ ਐਂਟਰੀ, ਸੁਰੱਖਿਆ ਵਿਵਸਥਾ, ਮੈਡੀਕਲ ਕੈਂਪ, ਐਂਬੂਲੈਂਸਾਂ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ, ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖਣ, ਕਾਜ਼ਵੇਅ ਦੀ ਮੁਰੰਮਤ ਅਤੇ ਗੰਦੇ ਪਾਣੀ ਦੀ ਨਿਕਾਸੀ ਆਦਿ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਉਨ੍ਹਾਂ ਕਿਹਾ ਕਿ 30 ਸਤੰਬਰ ਨੂੰ ਭਗਵਾਨ ਸ੍ਰੀ ਰਾਮ ਜੀ ਦੀ ਬਰਾਤ ਸਬੰਧੀ ਸ਼ੋਭਾ ਯਾਤਰਾ ਅਤੇ 5 ਅਕਤੂਬਰ ਨੂੰ ਦੁਸਹਿਰੇ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਵੱਡੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਸ੍ਰੀ ਰਾਮ ਲੀਲਾ ਕਮੇਟੀ ਨੂੰ ਵਿਸ਼ਵਾਸ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏਗਾ।

ਸ੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਵਲੋਂ ਇਸ ਸਮਾਗਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਦੁਸਹਿਰੇ ਸਮਾਗਮਾਂ ਵਿਚ ਸ਼ਿਰਕਤ ਕਰਨ ਅਤੇ ਸਫ਼ਾਈ ਦਾ ਖਾਸ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇਕਰ ਕੋਈ ਵੀ ਸ਼ੱਕੀ ਵਸਤੂ ਉਨ੍ਹਾਂ ਨੂੰ ਨਜ਼ਰ ਆਵੇ, ਤਾਂ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ।

ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਪ੍ਰੀਤਇੰਦਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਸੰਦੀਪ ਤਿਵਾੜੀ, ਚੇਅਰਮੈਨ ਸ੍ਰੀ ਰਾਮ ਲੀਲਾ ਕਮੇਟੀ ਸ਼੍ਰੀ ਸ਼ਿਵ ਸੂਦ, ਪ੍ਰਧਾਨ ਗੋਪੀ ਚੰਦ ਕਪੂਰ, ਜਨਰਲ ਸਕੱਤਰ ਪ੍ਰਦੀਪ ਹਾਂਡਾ ਤੇ ਬਿੰਦੂਸਾਰ ਸ਼ੁਕਲਾ ਅਤੇ ਸੰਜੀਵ ਐਰੀ ਮੌਜੂਦ ਸਨ। 

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD