Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੇ ਯੋਗ ਪ੍ਰਬੰਧਾਂ ਹੇਠ ਸੁਚੱਜੇ ਢੰਗ ਨਾਲ ਚੱਲ ਰਹੇ ਹਨ ਮੁਕਾਬਲੇ

ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਮੇਂ ਤੇ ਰੀਵਿਊ ਕਰਕੇ ਖਿਡਾਰੀਆਂ ਦਾ ਵਧਾਇਆ ਜਾ ਰਿਹੈ ਉਤਸ਼ਾਹ-ਜ਼ਿਲ੍ਹਾ ਖੇਡ ਅਫ਼ਸਰ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਮੋਗਾ , 20 Sep 2022

Last updated on: Sep 20, 2022, 00:00 IST

ਜ਼ਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ ਅਤੇ ਖੇਡ ਵਿਭਾਗ ਦੇ ਪ੍ਰਬੰਧਾਂ ਹੇਠ ਸੁਚੱਜੇ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ। ਬਲਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਸਮੇਂ ਸਮੇਂ ਤੇ ਇਨ੍ਹਾਂ ਖੇਡਾਂ ਦਾ ਰੀਵਿਊ ਕਰਕੇ ਖਿਡਾਰੀਆਂ ਦਾ ਉਤਸ਼ਾਹ ਵਧਾ ਰਹੇ ਹਨ।

ਖਿਡਾਰੀਆਂ ਲਈ ਵਧੀਆ ਖਾਣੇ, ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ। ਸਾਰੀਆਂ ਟੀਮਾਂ ਨਾਲ ਉਨ੍ਹਾਂ ਦੀ ਦੇਖ-ਰੇਖ ਲਈ ਸਕੂਲਾਂ ਦੇ ਕੋਚਾਂ ਜਾਂ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ ਤਾਂ ਕਿ ਇਨ੍ਹਾਂ ਟੀਮਾਂ ਨੂੰ ਵਧੀਆ ਮਹੌਲ ਮਿਲ ਸਕੇ। ਖਿਡਾਰੀਆਂ ਦ ਸੁਰੱਖਿਆ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਜ਼ਿਲ੍ਹਾ ਦੇ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੇ ਬੱਚੇ ਅਤੇ ਵੱਖ ਵੱਖ ਅਕੈਡਮੀਆਂ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਦਿਖਾ ਰਹੇ ਹਨ।    

ਉਨ੍ਹਾਂ ਅੱਜ ਦੇ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਅੰਡਰ-17 (ਲੜਕੀਆਂ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ ਕਲ੍ਹਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਖੇਡ ਕਬੱਡੀ ਸਰਕਲ ਅੰਡਰ 21-40 ਵਿੱਚ ਪਿੰਡ ਰੌਤਾਂ ਤੇ ਪਿੰਡ ਰੋਡੇ ਦੀਆਂ ਟੀਮਾਂ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪਿੰਡ ਰੌਂਤਾ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਖੋ-ਖੋ ਅੰਡਰ-21 (ਲੜਕੇ) ਵਿੱਚ ਪਿੰਡ ਨੰਗਲ ਅਤੇ ਪਿੰਡ ਸਮਾਧ ਭਾਈ ਦੀਆਂ ਟੀਮਾਂ ਆਹਮਣੇ ਸਾਹਮਣੇ ਹੋਈਆਂ, ਜਿਸ ਵਿੱਚ ਪਿੰਡ ਸਮਾਧ ਭਾਈ ਨੇ ਪਹਿਲਾ ਸਥਾਨ ਅਤੇ ਪਿੰਡ ਨੰਗਲ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ 21-40 (ਲੜਕੇ) ਮੁਕਾਬਲਿਆਂ ਵਿੱਚ ਪਿੰਡ ਆਲਮਵਾਲਾ ਅਤੇ ਪਿੰਡ ਭਾਗੀਕੇ ਦਾ ਫਾਈਨਲ ਮੈਚ ਕਰਵਾਇਆ ਗਿਆ। ਜਿਸ ਵਿੱਚ ਪਿੰਡ ਆਲਮਵਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪਿੰਡ ਭਾਗੀਕੇ ਦੂਜੇ ਸਥਾਨ ਤੇ ਰਹੀ।

ਖੇਡ ਵਾਲੀਬਾਲ ਅੰਡਰ-21 ਲੜਕੇ ਵਿੱਚ ਐਸ.ਡੀ. ਮਾਡਲ ਸਕੂਲ ਨੇ ਪਹਿਲਾ ਸਥਾਨ ਅਤੇ ਪਿੰਡ ਬਾਘਾ ਪੁਰਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 21-40 ਵਿੱਚ ਫਾਈਨਲ ਮੈਚ ਪਿੰਡ ਚੱਕ ਕੰਨਿਆਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਦੀ ਸਮਾਪਤੀ 21 ਸਤੰਬਰ, 2022 ਨੂੰ ਕੀਤੀ ਜਾਣੀ ਹੈ ਅਤੇ ਚੁਣੇ ਹੋਏ ਖਿਡਾਰੀ ਆਪਣੇ ਖੇਡ ਅਤੇ ਉਮਰ ਵਰਗ ਅਨੁਸਾਰ ਰਾਜ ਪੱਧਰੀ ਖੇਡਾਂ ਵਿੱਚ ਜਿਲ੍ਹਾ ਮੋਗਾ ਦਾ ਨਾਮ ਰੋਸ਼ਨ ਕਰਨ ਲਈ ਭਾਗ ਲੈਣਗੇ।  

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD