Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਨੁੱਖਤਾ ਦੀ ਸੇਵਾ ਲਈ ਖੂਨਦਾਨ ਸਭ ਤੋਂ ਵਧੀਆ ਜ਼ਰੀਆ : ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਡਿਪਟੀ ਕਮਿਸ਼ਨਰ ਨੇ 25ਵੀਂ ਵਾਰ ਕੀਤਾ ਖੂਨਦਾਨ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Blood Camp, Blood Donation Camp

Web Admin

Web Admin

5 Dariya News

ਕੋਟ ਈਸੇ ਖਾਂ (ਮੋਗਾ ) , 20 Sep 2022

Last updated on: Sep 20, 2022, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੱਦੇ ਉੱਤੇ ਕੇ ਆਰ ਬੀ ਟਰੱਸਟ ਕੋਟ ਈਸੇ ਖਾਂ ਵੱਲੋਂ ਖੂਨਦਾਨ ਕੈਂਪ ਟਰੱਸਟ ਦੇ ਕਮਿਊਨਿਟੀ ਸੈਂਟਰ ਵਿਖੇ ਲਗਾਇਆ ਗਿਆ ਜਿਸ ਵਿਚ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਮੁੱਖ ਮਹਿਮਾਨ ਵਜੋਂ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦੀ ਖ਼ਾਸੀਅਤ ਇਹ ਰਹੀ ਕਿ ਇਸ ਕੈਂਪ ਵਿੱਚ ਮੋਗਾ ਦੇ ਡਿਪਟੀ ਕਮਿਸ਼ਨਰ ਨੇ ਜੀਵਨ ਵਿੱਚ 25ਵੀਂ ਵਾਰ ਖੂਨਦਾਨ ਕੀਤਾ। 

ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਲਗਾਏ ਇਸ ਕੈਂਪ ਵਿੱਚ 63 ਯੂਨਿਟ ਖੂਨਦਾਨ ਕੀਤਾ ਗਿਆ।ਕੈਂਪ ਦੌਰਾਨ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਬੰਦੇ ਨੇ ਮਨੁੱਖਤਾ ਦੀ ਸੇਵਾ ਕਰਨੀ ਹੋਵੇ ਤਾਂ ਖੂਨਦਾਨ ਸਭ ਤੋਂ ਵੱਡੀ ਸੇਵਾ ਮੰਨੀ ਗਈ ਹੈ। 

ਉਹਨਾਂ ਕਿਹਾ ਕਿ ਭਾਵੇਂਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਪਰ ਫੇਰ ਵੀ ਖੂਨ ਦੀ ਘਾਟ ਦਾਨੀ ਲੋਕਾਂ ਦੇ ਸਹਿਯੋਗ ਨਾਲ ਹੀ ਪੂਰੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਆਮ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ਹਨ।

ਇਸ ਮੌਕੇ ਖੂਨਦਾਨ ਕਰਨ ਤੋਂ ਬਾਅਦ ਬਹੁਤ ਹੀ ਸੰਤੁਸ਼ਟ ਲੱਗ ਰਹੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਨੇ ਅੱਜ ਆਪਣੇ ਜੀਵਨ ਵਿੱਚ 25ਵੀਂ ਵਾਰ ਖੂਨ ਦਾਨ ਕੀਤਾ ਹੈ। ਉਹ ਜਦੋਂ ਵੀ ਲੋਕ ਹਿਤ ਵਿੱਚ ਲੋੜ੍ਹ ਮਹਿਸੂਸ ਕਰਦੇ ਹਨ ਤਾਂ ਖੂਨ ਦਾਨ ਕਰਨ ਤੋਂ ਪਿਛਾਂਹ ਨਹੀਂ ਹਟਦੇ। ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੂਨ ਦਾਨ ਕਰਨ ਲਈ ਅੱਗੇ ਆਉਣ ਤਾਂ ਜੌ ਖੂਨ ਦੀ ਕਮੀ ਕਾਰਨ ਮਾਰਨ ਵਾਲੇ ਲੋੜਵੰਦਾਂ ਨੂੰ ਬਚਾਇਆ ਜਾ ਸਕੇ। 

ਉਹਨਾਂ ਕੇ ਆਰ ਬੀ ਟਰੱਸਟ ਕੋਟ ਈਸੇ ਖਾਂ ਵੱਲੋਂ ਖੂਨਦਾਨ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀ ਐੱਸ ਪੀ ਸ੍ਰ ਰਵਿੰਦਰ ਸਿੰਘ, ਟਰੱਸਟ ਦੇ ਚੇਅਰਮੈਨ ਸ਼੍ਰੀ ਵਿਜੇ ਧੀਰ, ਸ਼੍ਰੀ ਅੰਕਿਤ ਪੀ ਏ ਡਿਪਟੀ ਕਮਿਸ਼ਨਰ ਅਤੇ ਹੋਰ ਵੀ ਹਾਜ਼ਰ ਸਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD