Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਖਰੀਦ ਪ੍ਰਬੰਧਾਂ ਨਾਲ ਸਬੰਧਤ ਅਧਿਕਾਰੀ ਸਟੇਸ਼ਨ ਨਾ ਛੱਡਣ : ਜਤਿੰਦਰ ਜੋਰਵਾਲ

DC Sangrur, Deputy Commissioner Sangrur, Jitendra Jorwal, Sangrur, Anmol Singh Dhaliwal, Varjit Walia, Navreet Kaur Sekhon, Lehra Suba Singh

Web Admin

Web Admin

5 Dariya News

ਸੰਗਰੂਰ , 20 Sep 2022

Last updated on: Sep 20, 2022, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇੱਕ ਅਕਤੂਬਰ ਤੋਂ ਅਨਾਜ ਮੰਡੀਆਂ ਵਿੱਚ ਆਰੰਭ ਹੋਣ ਵਾਲੀ ਝੋਨੇ ਦੀ ਸਰਕਾਰੀ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਰੋਜ਼ਾਨਾ ਆਪਣੀਆਂ ਸਬ ਡਵੀਜ਼ਨਾਂ ਅੰਦਰ ਨਿਯਮਤ ਤੌਰ ’ਤੇ ਮੰਡੀਆਂ ਦਾ ਦੌਰਾ ਕੀਤਾ ਜਾਵੇ ਅਤੇ ਉਥੇ ਖਰੀਦ ਸੀਜ਼ਨ ਨਾਲ ਸਬੰਧਤ ਹਰ ਬੁਨਿਆਦੀ ਸੁਵਿਧਾ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਮੌਜੂਦਾ ਸੀਜ਼ਨ ਦੌਰਾਨ ਲਗਭਗ 16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾ ਲਏ ਜਾਣ। ਉਨਾਂ ਨੇ ਡੀਐਫਐਸਸੀ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੀਆਂ 166 ਅਨਾਜ ਮੰਡੀਆਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਨੂੰ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਟੇਸ਼ਨ ਨਹੀਂ ਛੱਡੇਗਾ ਅਤੇ ਕਿਸਾਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਆਪਸ ਵਿੱਚ ਪੂਰਾ ਤਾਲਮੇਲ ਰੱਖਦੇ ਹੋਏ ਕਾਰਜ ਅਮਲ ਵਿੱਚ ਲਿਆਂਦੇ ਜਾਣਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜਿਣਸ ਦੀ ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ, ਬਾਰਦਾਨੇ ਦੀ ਉਪਲਬਧਤਾ ਆਦਿ ਦਾ ਵੀ ਜਾਇਜ਼ਾ ਲਿਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ,  ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨੀਤੇਸ਼ ਕੁਮਾਰ ਜੈਨ, ਡੀ.ਐਫ.ਐਸ.ਸੀ ਕਿੰਮੀ ਵਨੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸਤਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur , Anmol Singh Dhaliwal , Varjit Walia , Navreet Kaur Sekhon , Lehra Suba Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD