Wednesday, 15 May 2024

 

 

ਖ਼ਾਸ ਖਬਰਾਂ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ

 

ਖੇਡਾਂ ਵਤਨ ਪੰਜਾਬ ਦੀਆਂ-2022 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਸਾਨੋ-ਸ਼ੌਕਤ ਨਾਲ ਸਮਾਪਤ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Fazilka

Web Admin

Web Admin

5 Dariya News

ਫਾਜ਼ਿਲਕਾ , 20 Sep 2022

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਅਧੀਨ ਲੜਕੇ/ਲੜਕੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਲੜੀ ਅਨੁਸਾਰ ਅੱਜ ਹੈਂਡਬਾਲ, ਨੈੱਟਬਾਲ ਅਤੇ ਕਿੱਕਬਾਕਸਿੰਗ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸਦੇ ਨਾਲ ਫਾਜ਼ਿਲਕਾ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਆਪਣੀਆਂ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋ ਗਏ।  

ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹੈਂਡਬਾਲ ਅਤੇ ਨੈੱਟਬਾਲ ਖੇਡ ਸਰਕਾਰੀ ਸੀਨੀ. ਸਕੈਂ. ਸਕੂਲ (ਲੜਕੇ) ਅਬੋਹਰ ਅਤੇ ਕਿੱਕ ਬਾਕਸਿੰਗ ਖੇਡ ਰੈਡ ਰੋਜ਼ ਪਬਲਿਕ ਸਕੂਲ ਜੰਡਵਾਲਾ ਵਿਖੇ ਕਰਵਾਏ ਜਾ ਰਹੇ ਸਨ। ਅਬੋਹਰ ਵਿਖੇ ਹੋਏ ਖੇਡ ਮੁਕਾਬਲਿਆਂ ਵਿੱਚ ਸ. ਹਰਬੰਸ ਸਿੰਘ ਸੀਨੀਅਰ ਨੈਸ਼ਨਲ ਗੋਲਡ ਮੈਡਲਿਸਟ ਮੁੱਖ ਤੌਰ ਤੇ ਪਹੁੰਚੇ ਉਨ੍ਹਾਂ ਨੇ ਆਪਣੀ ਸੰਘਰਸ਼ਮਈ ਜਿੰਦਗੀ ਬਾਰੇ ਚਾਨਣਾ ਪਾਇਆ ਅਤੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਦਿਲਚਸਪੀ ਵਿਖਾਉਣ ਬਾਰੇ ਪ੍ਰੇਰਿਤ ਕੀਤਾ।

ਜਿਲ੍ਹਾ ਖੇਡ ਅਫਸਰ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਹੈਂਡਬਾਲ ਲੜਕੀਆਂ ਅੰਡਰ 19 ਦੇ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀ. ਸਕੈਂ. ਸਕੂਲ ਚੱਕ ਮੋਚਨਵਾਲਾ ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀ. ਸਕੈਂ. ਸਕੂਲ ਜਲਾਲਾਬਾਦ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਿਆਮ ਖੇੜਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।  

ਇਸੇ ਤਰ੍ਹਾਂ ਹੈਂਡਬਾਲ ਲੜਕੇ ਅੰਡਰ 19 ਦੇ ਮੁਕਾਬਲਿਆਂ ਵਿੱਚ ਮਾਇਆ ਦੇਵੀ ਸਕੂਲ ਨੇ ਪਹਿਲਾ, ਕੇਰਾ ਖੇੜਾ ਦੀ ਟੀਮ ਨੇ ਦੂਜਾ ਅਤੇ ਭਾਗੂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾ ਬੈਡਮਿੰਟਨ ਦੇ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਬੈਡਮਿੰਟਨ ਹਾਲ ਅਬੋਹਰ ਵਿਖੇ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 21 ਤੋਂ 40 ਡਬਲਜ਼ ਵਿੱਚ ਦਿਗਵਿਜੇ ਅਤੇ ਮਨਪ੍ਰੀਤ ਜੇਤੂ ਰਹੇ। ਅੰਡਰ 21 ਦੇ ਫਾਈਨਲ ਮੈਚ ਵਿੱਚ ਓਜਾਸਵ ਜੇਤੂ ਰਿਹਾ ਅਤੇ ਸਹਿਜਪ੍ਰੀਤ ਨੇ ਦੂਜਾ ਸਥਾਨ ਹਾਸਲ ਕੀਤਾ।  

ਇਸ ਮੌਕੇ ਜਿਲ੍ਹਾ ਖੇਡ ਅਫਸਰ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਸ਼ਾਮਿਲ ਹੋਏ ਸਮੂਹ ਪਤਵੰਤੇ ਸੱਜਣਾ, ਸਮੂਹ ਡੀ.ਪੀ.ਈ./ਪੀ.ਟੀ.ਆਈ. ਅਧਿਆਪਕਾ, ਵੱਖ-ਵੱਖ ਵਿਭਾਗਾ ਦੇ ਸਹਿਯੋਗ ਕਰਤਾ ਕਰਮਚਾਰੀਆਂ ਤੋਂ ਇਲਾਵਾ ਸਮੂਹ ਦਫਤਰੀ ਸਟਾਫ, ਕੋਚਿਜ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਹਰਪਿੰਦਰਜੀਤ ਸਿੰਘ ਕੁਸ਼ਤੀ ਕੋਚ, ਸ਼੍ਰੀ ਹਰਕਮਲਜੀਤ ਸਿੰਘ ਬੈਡਮਿੰਟਨ ਕੋਚ, ਸ੍ਰੀ ਪਰਵਿੰਦਰ ਸਿੰਘ ਆਰਚਰੀ ਕੋਚ ਅਤੇ ਸ੍ਰੀ ਭੁਪਿੰਦਰ ਸਿੰਘ ਕੁਸ਼ਤੀ ਕੋਚ ਵੀ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD