Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਸਰਫੇਸ ਜਲ ਸਪਲਾਈ ਪ੍ਰੋਜੈਕਟ ਤਲਵਾੜਾ ਦੇ ਕੰਮਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੀ ਹਦਾਇਤ

ਤਲਵਾੜਾ, ਹਾਜੀਪੁਰ, ਭੁੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਮਿਲੇਗੀ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Sep 2022

ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਅੱਜ ਸਰਫੇਸ ਜਲ ਸਪਲਾਈ ਪ੍ਰੋਜੈਕਟ ਤਲਵਾੜਾ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਜਲਦੀ ਤੋਂ ਜਲਦੀ ਐਨ.ਓ.ਸੀ. ਜਾਰੀ ਕਰਨ ਅਤੇ ਕੰਮਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਸ ਨੂੰ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਪੀਣ ਯੋਗ ਸਵੱਛ ਪਾਣੀ ਮੁਹੱਈਆ ਕਰਵਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਸਰਫੇਸ ਜਲ ਸਪਲਾਈ ਪ੍ਰੋਜੈਕਟ ਤਲਵਾੜਾ ਤਹਿਤ 4 ਬਲਾਕਾਂ ਤਲਵਾੜਾ, ਹਾਜੀਪੁਰ, ਭੁੰਗਾ ਅਤੇ ਦਸੂਹਾ ਬਲਾਕਾਂ ਅਧੀਨ ਪੈਂਦੇ 197 ਪਿੰਡਾਂ ਨੂੰ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੀਮ ਪਹਾੜੀ/ਕੰਢੀ ਖੇਤਰ ਹੋਣ ਕਾਰਨ ਇਸ ਖੇਤਰ ਦੇ ਵਸਨੀਕਾਂ ਨੂੰ ਪੀਣ ਵਾਲਾ ਪਾਣੀ ਪੂਰੀ ਮਾਤਰਾ ਵਿਚ ਉਪਲਬੱਧ ਨਹੀਂ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਕਤ ਖੇਤਰ ਦੀ ਪਾਣੀ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ, ਜਿਸ ਦੀ 221.44 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਹਫ਼ਤੇ ਬਾਅਦ ਉਹ ਮੁੜ ਤੋਂ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਤਲਵਾੜਾ ਅਨੁਜ ਸ਼ਰਮਾ, ਕਾਰਜਕਾਰੀ ਇੰਜੀਨੀਅਰ ਹੁਸ਼ਿਆਰਪੁਰ ਗੁਰਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਨਵਨੀਤ ਕੁਮਾਰ ਜਿੰਦਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD