Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜ਼ਿਲ੍ਹਾ ਪੱਧਰੀ ਖੋ-ਖੋ, ਬਾਕਸਿੰਗ ਅਤੇ ਕੁਸ਼ਤੀ ਮੁਕਾਬਲੇ ਹੋਏ ਸ਼ੁਰੂ

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਨ ਸਮਾਰੋਹ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ 21 ਸਤੰਬਰ ਨੂੰ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Tarn Taran

Web Admin

Web Admin

5 Dariya News

ਤਰਨ ਤਾਰਨ , 20 Sep 2022

Last updated on: Sep 20, 2022, 00:00 IST

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜਿਲ੍ਹਾ ਪੱਧਰ ਖੇਡਾਂ ਜੋ ਕਿ ਮਿਤੀ 12 ਸਤੰਬਰ 2022 ਤੋਂ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ  ਹੋਈਆਂ ਹਨ। ਇਸ ਖੇਡਾਂ ਦੌਰਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਖੋ-ਖੋ, ਪੁਲਿਸ ਲਾਈਨ ਵਿੱਚ ਬਾਕਸਿੰਗ ਅਤੇ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ ਅਖਾੜੇ ਵਿੱਚ ਲੜਕਿਆਂ ਦੇ ਕੁਸ਼ਤੀ ਮੁਕਾਬਲੇ ਅਤੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨਤਾਰਨ ਵਿੱਚ ਲੜਕੀਆਂ ਦੇ ਕੁਸ਼ਤੀ ਮੁਕਾਬਲੇ ਅੱਜ ਤੋਂ ਸ਼ੁਰੂ ਹੋਏ ਗਏ ਹਨ। 

ਇਨ੍ਹਾਂ ਮੈਚਾਂ ਵਿੱਚ ਅੰਡਰ-14, 17, 21 ਅਤੇ 21 ਤੋਂ 40 ਸਾਲ ਤੇ 41 ਤੋਂ 50 ਸਾਲ ਉਮਰ ਵਰਗ ਦੇ ਖਿਡਾਰੀਆਂ ਨੇ ਹਿੱਸਾ ਲਿਆ। ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਗਏ ਖੋ-ਖੋ ਦੇ ਅੰਡਰ-14 ਸੈਮੀਫਾਈਨਲ ਮੁਕਾਬਲਿਆਂ ਵਿੱਵ ਕੁਹਾੜਕਾ ਅਤੇ ਪੱਖੋਕੇ ਦੀਆਂ ਟੀਮਾਂ ਜੇਤੂ ਰਹੀਆਂ।ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿੱਚ ਕਰਵਾਏ ਗਏ ਬਾਕਸਿੰਗ ਮੁਕਾਬਲਿਆਂ ਦੌਰਾਨ ਲੜਕੀਆਂ ਦੇ ਅੰਡਰ-17 ਗਰੁੱਪ ਵਿੱਚ 48 ਤੋਂ 50 ਕਿਲੋ ਮੁਕਾਬਲੇ ਵਿੱਚ ਪਲਕਪ੍ਰੀਤ ਕੌਰ ਨੇ ਪਹਿਲਾ ਤੇ ਅਨਮੋਲਬੀਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤ।

ਇਸ ਤੋਂ ਇਲਾਵਾ 44 -46 ਕਿਲੋ ਮੁਕਾਬਲੇ ਵਿੱਚ ਮਨਦੀਪ ਕੌਰ ਨੇ ਪਹਿਲਾ ਅਤੇ ਰੋਸ਼ਨੀ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ 52 ਕਿਲੋ ਮੁਕਾਬਲੇ ਵਿੱਚ ਜਸ਼ਨਦੀਪ ਕੌਰ ਨੇ ਪਹਿਲਾ ਤੇ ਹੁਸਨਪ੍ਰੀਤ ਨੇ ਦੂਜਾ ਸਥਾਨ ਹਾਲਿਸ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨਤਾਰਨ ਵਿੱਚ ਲੜਕੀਆਂ ਦੇ ਅੰਡਰ-21 ਕੁਸ਼ਤੀ ਮੁਕਾਬਲਿਆ ਵਿੱਚ 53 ਕਿਲੋ ਭਾਰ ਵਰਗ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਇਹਨਾਂ ਖੇਡਾਂ ਦੇ ਫਾਈਨਲ ਮੁਕਾਬਲੇ 21 ਸਤੰਬਰ ਨੂੰ ਕਰਵਾਏ ਜਾਣਗੇ।

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਨ ਸਮਾਰੋਹ 21 ਸਤੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਬਾਅਦ ਦੁਪਹਿਰ ਕਰਵਾਇਆ ਜਾਵੇਗਾ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD