Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਫਾਜਿਲਕਾ ਦੇ ਕਾਮਿਆਂ ਵੱਲੋਂ ਕੀਤੀ ਗਈ ਗੇਟ ਰੈਲੀ

ਮੰਗਾਂ ਦੀ ਪੂਰਤੀ ਨਾ ਕਰਨ ਸਬੰਧੀ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜੀ

Fazilka, Protest, Agitation, Demonstration, Strike, Punjab State Ministerial Services Union

Web Admin

Web Admin

5 Dariya News

ਫਾਜ਼ਿਲਕਾ , 21 Sep 2022

Last updated on: Sep 21, 2022, 00:00 IST

ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤੇ ਜਿਲ੍ਹਾ ਫਾਜਿਲਕਾ ਵੱਲੋਂ ਅਮਰਜੀਤ ਚਾਵਲਾ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਜਿਲ੍ਹਾ ਫਾਜਿਲਕਾ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ ਦੀ ਪ੍ਰਧਾਨਗੀ ਹੇਠ ਕਲੈਰੀਕਲ ਕਾਮਿਆਂ ਵੱਲੋਂ ਗੇਟ ਰੈਲੀ ਕੀਤੀ ਗਈ । ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਡੀ.ਸੀ ਦਫਤਰ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ ਜਿਸ ਵਿਚ ਜਿਲ੍ਹਾ ਭਰ ਦੇ ਵੱਖ-ਵੱਖ ਦਫਤਰ ਤੋਂ ਮਨਿਸਟਿਰੀਅਲ ਕਾਮਿਆਂ ਨੇ ਭਾਗ ਲਿਆ ਇਸ ਵਿਚ ਵੱਡੀ ਗਿਣਤੀ ਵਿਚ ਇਸਤਰੀ ਮੁਲਾਜਮ ਵੀ ਸ਼ਾਮਿਲ ਹੋਈਆਂ।

ਅੱਜ ਦੀ ਗੇਟ ਰੈਲੀ ਨੂੰ ਸੰਬੋਧਣ ਕਰਦਿਆ ਜਿਲ੍ਹਾ ਪਰਧਾਨ ਅਮਰਜੀਤ ਸਿੰਘ ਚਾਵਲਾ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਆਉਂਦੇ ਸਾਰੇ ਮੁਲਾਜਮਾਂ ਦੀਆਂ ਮੰਗਾਂ ਦਾ ਹਲ ਕੀਤਾ ਜਾਵੇਗਾ ਜਿਸ ਵਿਚ ਸਭ ਤੋਂ ਜ਼ਰੂਰੀ ਤੇ ਲੋੜੀਂਦੀ ਮੰਗ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ। ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਮੁਲਾਜਮ ਵਿਰੋਧੀ ਨਜਰ ਆ ਰਹੀ ਹੈ। 

ਦੂਜੇ ਰਾਜਾਂ ਵਿਚ ਚੋਣਾਂ ਦੇ ਮੱਦੇਨਜਰ ਮੁਲਾਜਮਾਂ ਨੂੰ ਲੁਭਾਇਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਅਸਲੀਅਤ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਉਥੇ  ਛੇ ਮਹੀਨੇ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਹਾਲੇ ਤੱਕ ਸਿਰਫ ਪੈਨਸ਼ਨ ਬਹਾਲ ਕਰਨ ਬਾਰੇ ਵਿਚਾਰ ਹੀ ਕੀਤਾ ਜਾ ਰਿਹਾ ਹੈ, ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜਮਾਂ ਦੇ ਨਾਲ-ਲਾਲ ਹੋਰਨਾ ਰਾਜਾਂ ਦੇ ਮੁਲਾਜਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਮੁਲਾਜਮਾਂ ਵੱਲੋਂ ਪਿਛਲੀਆਂ ਸਰਕਾਰਾਂ ਤੋਂ ਤੰਗ ਆ ਕੇ ਬਦਲਾਅ ਲਿਆਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੌਕਾ ਦਿੱਤਾ ਗਿਆ। ਪਰ ਇਹ ਸਰਕਾਰ ਵੀ ਮੁਲਾਜਮਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਵਿਚ ਫੇਲ ਸਾਬਿਤ ਹੋਈ ਹੈ। ਸਰਕਾਰ ਵੱਲੋਂ ਵੋਟਾ ਲੈਣ ਵੇਲੇ ਮੁਲਾਜਮਾ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜਮਾਂ ਦੀ ਹੋਰ ਮੰਗਾਂ ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਆਦਿ ਜਾਇਜ ਮੰਗਾਂ ਨੂੰ ਜਲਦ ਬਹਾਲ ਕੀਤਾ ਜਾਵੇਗਾ। 

ਸਰਕਾਰ ਦੇ ਛੇ ਮਹੀਨੇ ਪੂਰੇ ਹੋਣ ਤੱਕ ਹਾਲੇ ਤੱਕ ਸਰਕਾਰ ਵੱਲੋਂ ਮੁਲਾਜਮਾਂ ਪੱਖੀ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਜਿਸ ਕਰਕੇ ਮੁਲਾਜਮ ਵਰਗ ਹੁਣ ਸਖਤ ਕਦਮ ਚੁੱਕਣ ਤੇ ਮਜਬੂਰ ਹੋ ਗਿਆ ਹੈ।ਸਮੂਹ ਕਲੈਰੀਕਲ ਕਾਮਿਆਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ ਗਈ।ਉਨ੍ਹਾ ਕਿਹਾ ਕਿ ਜੇ ਸਰਕਾਰ ਨੇ ਮੁਲਾਜਮਾਂ ਦੀਆਂ ਜਾਇਜ ਮੰਗਾਂ ਨਾ ਮੰਨਿਆ ਤਾਂ ਸੂਬਾ ਫੈਸਲੇ ਅਨੁਸਾਰ ਭਵਿੱਖ ਵਿਚ ਹੋਰ ਸਖਤ ਕਦਮ ਚੁੱਕੇ ਜਾਣਗੇ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਸਤਪ੍ਰੀਤ, ਪਾਇਲ, ਸ਼ਰੂਤੀ, ਕਰਮਜੀਤ ਕੌਰ, ਸੋਨੀਕਾ, ਅਦਿਤੀ,  ਅਜੈ ਕੁਮਾਰ, ਰਾਕੇਸ਼, ਸਾਹਿਲ, ਫੂਡ ਸਪਲਾਈ ਵਿਭਾਗ ਤੋਂ ਇੰਸਪੈਕਟਰ, ਵਾਟਰ ਸਪਲਾਈ ਵਿਭਾਗ ਤੋਂ ਸੁਪਰਡੈਂਟ ਵਿਜੈ, ਡੀ.ਸੀ. ਦਫਤਰ, ਇਰੀਗੇਸ਼ਨ, ਰੋਜਗਾਰ ਦਫਤਰ, ਭਲਾਈ ਦਫਤਰ, ਸਿਖਿਆ ਵਿਭਾਗ ਤੋਂ ਇਲਾਵਾ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

 

Tags: Fazilka , Protest , Agitation , Demonstration , Strike , Punjab State Ministerial Services Union

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD