Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ 352 ਆਧੁਨਿਕ ਮਸ਼ੀਨਾਂ : ਪਰਨੀਤ ਸ਼ੇਰਗਿੱਲ

ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾ ਜਾਗਰੂਕ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Sep 2022

Last updated on: Sep 21, 2022, 00:00 IST

ਪਰਾਲੀ ਦੀ ਸੁਚੱਜੀ ਸੰਭਾਲ ਲਈ ਜਿਥੇ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2022-23 ਦੌਰਾਨ 352  ਆਧੁਨਿਕ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਖੇਤੀ ਮਸ਼ੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਸੱਦੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ। ਉਹਨਾਂਰ ਅਧਿਕਾਰੀਆਂ ਨੂੰ ਕਿਹਾ ਕਿ ਇਹਨ੍ਹਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕਰਵਾ ਕੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ ਸੰਭਾਲ ਕਰਵਾਈ ਜਾਵੇ ਤਾਂ ਜ਼ੋ ਹਵਾ, ਪਾਣੀ ਅਤੇ ਧਰਤੀ ਜੋ ਕਿ ਜੀਵਨ ਦੇ ਤਿੰਨ ਜਰੂਰੀ ਸਾਧਨ ਹਨ ਉਹਨਾਂ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2022-23 ਦੌਰਾਨ ਸੁਪਰ ਸੀਡਰ 235, ਹੈਪੀ ਸ਼ੀਡਰ4, ਐਮ.ਬੀ.ਪਲਾਓ 24, ਜ਼ੀਰੋ ਡਰਿੱਲ 25, ਮਲਚਰ/ਪੈਡੀ ਚੋਪਰ1, ਬੇਲਰ14, ਰੇਕ14, ਸਰਬ ਮਾਸਟਰ20, ਐਸ ਐਮ ਐਸ 1, ਕਰਾਪ ਰੀਪਰ 1, ਐਫ ਪੀ ਓ 1, ਐਸ ਸੀ ਕਿਸਾਨ 7, ਅਤੇ ਸਹਿਕਾਰੀ ਸਭਾਵਾ 5, ਸਮੇਤ ਕੁੱਲ 352 ਮਸ਼ੀਨਾ ਉਪਲੱਭਧ ਕਰਵਾਈਆਂ ਜਾਣਗੀਆਂ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਚੁਣੋਤੀ ਦੀ ਤਰ੍ਹਾਂ ਸਾਹਮਣੇ ਆ ਰਹੀ ਹੈ, ਇਸਦੇ ਕੰਟਲੋਲ ਲਈ ਲਈ ਪ੍ਰਸ਼ਾਸ਼ਨ ਵੱਲੋ਼ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਲਗਾਤਾਰ ਜਾਗਰੁਕਤਾ ਕੈਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ  ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਜਾਗਰੁਕਤਾਂ ਵੈਨਾਂ ਰਵਾਨਾਂ ਕੀਤੀਆਂ ਗਈਆਂ ਹਨ, ਇਹ ਚੇਤਨਾ ਵੈਨਾ ਰਾਹੀਂ ਜ਼ਿਲ੍ਹੇ 454 ਪਿੰਡਾਂ ਵਿੱਚ ਲਗਾਤਾਰ 40 ਦਿਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਆਡੀਓ ਅਤੇ ਲਿਟਰੇਚਰ ਰਾਹੀਂ ਜਾਗਰੂਕ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ 80 ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਜਿਨ੍ਹਾਂ ਵਿੱਚ ਖੇਤੀ ਮਾਹਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਕੂਲੀ ਵਿਦਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਇਸ ਜਾਗਰੂਕਤਾ ਮੁਹਿੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿਸਾਨ ਵੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਲਈ ਅਤੇ ਇਸ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ੀਸ਼ਟ, ਐਸ ਡੀ ਐਮ ਖਮਾਣੋਂ ਪਰਲੀਨ ਕਾਲੇਕਾ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਐਸ ਡੀ ਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ, ਐਸ ਡੀ ਐਮ ਫਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਡੀ.ਡੀ.ਪੀ.ਓ.ਹਿਤੇਸ਼ ਕਪਲਾ, ਖੇਤੀਬਾੜ੍ਹੀ ਵਿਕਾਸ ਅਫਸਰ ਦਮਨ ਝਾਂਜੀ ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD