Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮ ਨੂੰ ਇਨਾਮਾਂ ਦੀ ਵੰਡ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਫ਼ਰੀਦਕੋਟ , 21 Sep 2022

Last updated on: Sep 21, 2022, 00:00 IST

ਜ਼ਿਲ੍ਹਾ ਪੱਧਰੀ ਹੈਂਡਬਾਲ ਟੂਰਨਾਮੈਂਟ ਇਥੋਂ ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹੈਂਡਬਾਲ ਕੋਚਿੰਗ ਸੈਂਟਰ ਕੰਮੇਆਣਾ ਅਤੇ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਟੀਮ ਵਿਚਕਾਰ ਮੈਚ ਖੇਡਿਆ ਗਿਆ। ਜਿਸ ਵਿੱਚ ਅੰਡਰ 14,17,21 ਅਤੇ 21 ਤੋਂ 40 ਸਾਲ ਦੇ ਚਾਰ ਗਰੁੱਪਾਂ ਦਾ ਮੁਕਾਬਲਾ ਕਰਾਇਆ ਗਿਆ। ਕੰਮੇਆਣਾ ਟੀਮਾਂ ਨੇ ਤਿੰਨਾਂ ਗਰੁੱਪਾਂ ਵਿੱਚ ਚਾਂਦੀ ਦੇ ਤਗਮੇ ਜਿੱਤ ਕੇ 48 ਦੀ ਵੱਡੀ ਗਿਣਤੀ ਵਿੱਚ ਤਗਮੇ ਜਿੱਤੇ ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੀ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਕਰਵਾਏ ਜਾ ਚੁੱਕੇ ਹਨ ਅਤੇ ਹੁਣ ਰਾਜ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਕਰਨ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਖਵੀਰ ਸਿੰਘ ਡੀ.ਪੀ.ਆਈ, ਗੁਰਬਿੰਦਰ ਕੌਰ ਡੀ.ਪੀ,ਕੰਮੇਆਣਾ, ਅੰਤਰ ਰਾਸ਼ਟਰੀ ਕਬੱਡੀ ਕੋਚ ਮਨਜੀਤ ਕੌਰ, ਨੈਸ਼ਨਲ ਖਿਡਾਰਣ ਪੂਜਾ ਦੇਵੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਾਕ ਸੰਧਵਾਂ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੰਦੀਪ ਬਰਾੜ,ਡਾ.ਮਨਜੀਤ ਸਿੰਘ ਬਿੱਟੂ, ਰਾਜਾ ਸੰਧੂ,ਗੋਗਾ ਸ਼ਰਮਾ, ਕੰਵਲਦੀਪ ਸ਼ਰਮਾ,ਮਾਸਟਰ ਕ੍ਰਿਸ਼ਨ ਦਾਸ, ਹੈਂਡਬਾਲ ਕੋਚ ਦਰਸ਼ਨ ਪਾਲ ਸ਼ਰਮਾ,ਮਾਸਟਰ ਗੁਰਚਰਨ ਸਿੰਘ,ਹਰਮੰਦਰ ਢਿੱਲੋਂ ਸ਼ਹੀਦ ਸਿਪਾਹੀ ਪਰਮਜੀਤ ਸਿੰਘ ਕਲੱਬ ਦੇ ਸਾਰੇ ਅਹੁਦੇਦਾਰ ਅਤੇ ਬਾਬਾ ਸ਼ੈਦੂ ਸ਼ਾਹ ਕਲੱਬ ਦੇ ਸਾਰੇ ਮੈਂਬਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD