Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ੇਖ ਫ਼ਰੀਦ ਕਵੀ ਦਰਬਾਰ ਸਫਲਤਾਪੂਰਵਕ ਸੰਪੰਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Culture, Faridkot, Advent of Baba Sheikh Farid-2022, Dr. Surjeet Patar

Web Admin

Web Admin

5 Dariya News

ਫ਼ਰੀਦਕੋਟ , 21 Sep 2022

Last updated on: Sep 21, 2022, 00:00 IST

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2022 ਨੂੰ ਸਮਰਪਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਸੈਨੇਟ ਹਾਲ ਵਿਖੇ ਰਾਜ ਪੱਧਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਕਵੀ ਦਰਬਾਰ ਦੀ ਪ੍ਰਧਾਨਗੀ ਪੰਜਾਬੀ ਸ਼ਾਇਰੀ ਦਾ ਮਾਣ ਮਾਣਯੋਗ ਪਦਮਸ੍ਰੀ ਡਾ. ਸੁਰਜੀਤ ਪਾਤਰ ਹੋਰਾਂ ਨੇ ਕੀਤੀ। 

ਡਾ. ਰੂਹੀ ਦੁੱਗ ਆਈ.ਏ.ਐੱਸ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪ੍ਰੋ. ਗੁਰਭਜਨ ਗਿੱਲ, ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ, ਡਾ.ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ ਹੋਏ। ਕਵੀ ਦਰਬਾਰ ਦਾ ਆਗਾਜ਼ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ ਨਾਲ ਕੀਤਾ ਗਿਆ। ਇਸ ਤੋਂ ਉਪਰੰਤ ਡਾ.ਅਜੀਤ ਪਾਲ ਸਿੰਘ, ਜ਼ਿਲ੍ਹਾ ਮਾਲ ਅਫਸਰ ਫ਼ਰੀਦਕੋਟ ਵੱਲੋਂ ਆਏ ਹੋਏ ਕਵੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। 

ਸਵਾਗਤੀ ਭਾਸ਼ਣ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਕਵੀ ਦਰਬਾਰ ਅਸਲ ਵਿੱਚ ਬਾਬਾ ਸ਼ੇਖ ਫਰੀਦ ਜੀ ਨੂੰ ਸੱਚੀ ਸ਼ਰਧਾ ਦਾ ਪ੍ਰਤੀਕ ਹੈ। ਇਸ ਮੌਕੇ 'ਤੇ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫ਼ਰੀਦਕੋਟ ਨੇ ਬੋਲਦਿਆਂ ਹੋਇਆਂ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਪੰਜਾਬੀ ਦੇ ਪਹਿਲੇ ਪ੍ਰਮਾਣਿਕ ਕਵੀ ਸਨ ਅਤੇ ਉਹਨਾ ਦੀ ਯਾਦ ਵਿੱਚ ਇਸ ਤਰ੍ਹਾਂ ਦਾ ਕਵੀ ਦਰਬਾਰ ਹੋਣਾ ਬਾਬਾ ਫ਼ਰੀਦ ਪ੍ਰਤੀ ਅਸਲ ਵਿੱਚ ਸੱਚੀ ਸ਼ਰਧਾ ਹੈ।

ਕਵੀ ਦਰਬਾਰ ਦੀ ਸ਼ੁਰੂਆਤ ਤ੍ਰੈਲੋਚਨ ਲੋਚੀ ਦੀ ਖ਼ੂਬਸੂਰਤ ਆਵਾਜ਼ ਨਾਲ ਹੋਈ। ਇਸ ਤੋਂ ਉਪਰੰਤ ਪੰਜਾਬੀ ਦੇ ਨੌਜਵਾਨ ਸ਼ਾਇਰ ਕੁਲਵਿੰਦਰ ਬੱਛੋਆਣਾ ਨੇ ਆਪਣਾ ਕਲਾਮ ਸੁਣਾ ਕੇ ਵਾਹ ਵਾਹ ਖੱਟੀ। ਦੀਪਕ ਸ਼ਰਮਾ ਚਨਾਰਥਲ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਪਟਿਆਲੇ ਤੋਂ ਪਹੁੰਚੀ ਹੋਈ ਕਵਿੱਤਰੀ ਸਰਬਜੀਤ ਕੌਰ ਜੱਸ ਨੇ 'ਪੰਜਾਬੋ ਮਾਂ ਦਾ ਦਰਦ' ਨਜ਼ਮ ਸੁਣਾਈ ਤਾਂ ਸਰੋਤਿਆਂ ਦੀਆਂ ਅੱਖਾਂ ਨਮ ਹੋ ਗਈਆਂ। 

ਲੁਧਿਆਣਾ ਤੋਂ ਆਏ ਹੋਏ ਸ਼ਾਇਰ ਮਨਜਿੰਦਰ ਧਨੋਆ, ਪ੍ਰੋ ਰਵਿੰਦਰ ਭੱਠਲ, ਬਲਾਚੌਰ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬੀ ਸ਼ਾਇਰ ਸੁਨੀਲ ਚੰਦਿਆਣਵੀ ਤੋਂ ਬਾਅਦ ਵਿਜੇ ਵਿਵੇਕ ਹੁਰਾਂ ਨੇ ਕਵੀ ਦਰਬਾਰ ਨੂੰ ਸਿਖਰ ਉਪਰ ਪਹੁੰਚਾਇਆ। ਕਵੀ ਦਰਬਾਰ ਦਾ ਸੰਚਾਲਨ ਕਰ ਰਹੇ ਕਵੀ ਹਰਮੀਤ ਵਿਦਿਆਰਥੀ ਹੁਰਾਂ ਦੀਆਂ ਨਜ਼ਮਾਂ ਨੇ ਸਰੋਤਿਆਂ ਨੂੰ ਮੰਤਰ ਮੁਗਧ ਹੀ ਕਰ ਦਿੱਤਾ। 

ਪ੍ਰੋ. ਗੁਰਭਜਨ ਗਿੱਲ ਹੁਰਾਂ ਦੇ ਬੋਲ 'ਸੰਤਾਲੀ ਵੇਲੇ ਉਜੜਨ ਦੀ ਗੱਲ ਮਾਂ ਦੇ ਦਿਲ ਤੋਂ ਲਹਿੰਦੀ ਨਹੀਂ, ਮੈਂ ਲੱਖ ਵਾਰੀ ਸਮਝਾਇਆ ਏ ਉਹ ਇਸਨੂੰ ਆਜਾਦੀ ਕਹਿੰਦੀ ਨਹੀਂ ' ਨੇ ਸਰੋਤਿਆਂ ਨੂੰ ਕੀਲ ਕੇ ਹੀ ਬਿਠਾ ਲਿਆ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਸੁਰਜੀਤ ਪਾਤਰ ਹੁਰਾਂ ਨੇ ਸਮੁੱਚੇ ਕਵੀਆਂ ਦੀ ਸ਼ਲਾਘਾ ਕਰਦਿਆਂ ਤਰੰਨਮ ਛੇਡ਼ਿਅ ਤਾਂ ਕਵੀ ਦਰਬਾਰ ਸਿਖਰ ਨੂੰ ਛੋਹ ਗਿਆ।

ਸਮਾਗਮ ਦੇ ਅੰਤ ਵਿਚ ਡਾ .ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਆਏ ਹੋਏ ਸਾਰੇ ਸਰੋਤਿਆਂ ਅਤੇ ਕਵੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਭਾਸ਼ਾ ਵਿਭਾਗ ਅੱਗੇ ਤੋਂ ਵੀ ਇਸ ਤਰਾਂ ਦੇ ਸਮਾਗਮ ਰਚਾਉਂਦਾ ਰਹੇਗਾ। ਸਮਾਗਮ ਦੇ ਮੁੱਖ ਮਹਿਮਾਨ ਡਾ. ਰੂਹੀ ਦੁੱਗ ਆਈ.ਏ.ਐਸ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਾਰੇ ਕਵੀਆਂ ਦਾ ਧੰਨਵਾਦ ਕਰਦਿਆਂ ਕਵੀ ਦਰਬਾਰ ਦੇ ਸਫਲ ਹੋਣ ਦੀ ਸਭ ਨੂੰ ਮੁਬਾਰਕਬਾਦ ਦਿੱਤੀ।

ਸਮਾਗਮ ਦੇ ਅੰਤ ਵਿਚ ਪੰਜਾਬੀ ਦੇ ਪ੍ਰਸਿੱਧ ਕਵੀ ਕੁਮਾਰ ਜਗਦੇਵ ਸਿੰਘ ਨੇ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਵੀ ਦਰਬਾਰ ਦੇ ਦੀ ਸਫਲਤਾ ਤੇ ਸੰਤੁਸ਼ਟੀ ਜਤਾਈ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪਵਨ ਸ਼ਰਮਾ ਸੁੱਖਣਵਾਲਾ ਅਤੇ ਪੰਜਾਬੀ ਦੇ ਪ੍ਰਸਿੱਧ ਕਵੀ ਹਰਮੀਤ ਵਿਦਿਆਰਥੀ ਹੋਰਾਂ ਨੇ ਨਿਭਾਈ

ਸਮਾਗਮ ਵਿਚ ਪ੍ਰਸਿੱਧ ਪੰਜਾਬੀ ਲੋਕ ਗਾਇਕ ਹਰਿੰਦਰ ਸੰਧੂ ਕੁਲਵਿੰਦਰ ਕਮਲ ਗੁਰਚਰਨ ਸਿੰਘ ਭੰਗੜਾ ਕੋਚ ਗੁਰਚਰਨ ਗਿੱਲ ਪ੍ਰਿੰਸੀਪਲ ਸੇਵਾ ਸਿੰਘ ਚਾਵਲਾ ਜਗਤਾਰ ਸਿੰਘ ਸੋਖੀ ਪ੍ਰੀਤ ਛਕੀ ਬਠਿੰਡਾ ਤੋਂ ਪਹੁੰਚੇ ਹੋਏ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਮੁਕਤਸਰ ਤੋਂ ਪਹੁੰਚੀ ਸ਼ਾਇਰਾ ਸ਼ਮਿੰਦਰ ਬਰਾੜ ਸਮੇਤ ਇਲਾਕੇ ਭਰ ਦੀਆਂ ਸਾਹਿਤ ਅਤੇ ਕਲਾ ਨੂੰ ਪਿਆਰ ਕਰਨ ਵਾਲੀਆਂ ਅਜ਼ੀਮ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Culture , Faridkot , Advent of Baba Sheikh Farid-2022 , Dr. Surjeet Patar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD