Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ : ਗੁਰਮੀਤ ਸਿੰਘ ਮੀਤ ਹੇਅਰ

ਕਿਹਾ! ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਪਿੰਡ ਢੁੱਡੀਕੇ/ਨਿਹਾਲ ਸਿੰਘ ਵਾਲਾ/ਬੱਧਣੀ ਕਲਾਂ , 21 Sep 2022

Last updated on: Sep 21, 2022, 00:00 IST

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਅਤੇ ਜੂਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। 

ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਸਪੋਰਟਸ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।

ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। 

ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।  ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਸ੍ਰ ਮੀਤ ਹੇਅਰ ਦਾ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD