Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ-2022 : ਖੇਡਾਂ ਵਤਨ ਪੰਜਾਬ ਦੀਆਂ, ਦੇ ਜ਼ਿਲ੍ਹਾ ਪੱਧਰੀ ਖੇਡ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਸਮਾਪਤੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਨੇ ਕੀਤੀ ਵਿਸ਼ੇਸ਼ ਸ਼ਿਰਕਤ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Moga

Web Admin

Web Admin

5 Dariya News

ਮੋਗਾ , 21 Sep 2022

Last updated on: Sep 21, 2022, 00:00 IST

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਅੰਡਰ-21, 21-40, 40-50 ਅਤੇ 50+ ਲੜਕੇ/ਲੜਕੀਆਂ ਦੇ ਮੁਕਾਬਲੇ ਅੱਜ ਬੜੀ ਹੀ ਧੂਮ-ਧਾਮ ਨਾਲ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ। ਇਨ੍ਹਾਂ ਖੇਡਾਂ ਦੇ ਆਖਰੀ ਦਿਨ ਅੱਜ ਇਨਾਮ ਵੰਡ ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ  ਹਰਮਨਜੀਤ ਸਿੰਘ ਦੀਦਾਰੇ ਵਾਲਾ ਨੇ ਵਿਸ਼ੇਸਤ ਤੌਰ ਤੇ ਸ਼ਿਰਕਤ ਕਰਕੇ ਟੂਰਨਾਮੈਂਟ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ। 

ਉਨ੍ਹਾਂ ਖਿਡਾਰੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਦੌਰਾਨ ਡਾ. ਜਤਿੰਦਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਮੋਗਾ ਅਤੇ ਪ੍ਰਿੰਸੀਪਲ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਸੁਰਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਖਿਡਾਰੀਆਂ ਦਾ ਮਾਣ ਵਧਾਇਆ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ।

ਆਪਣੇ ਸੰਬੋਧਨ ਵਿੱਚ ਸ੍ਰ. ਹਰਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਖੇਤਰ ਵਾਂਗ ਖੇਡਾਂ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਰਦਰਸ਼ਨ ਲਈ ਆਪਣੇ ਅਭਿਆਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਚੰਗੇਰੇ ਭਵਿੱਖ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚੋਂ ਲਗਭਗ 1400 ਦੇ ਕਰੀਬ ਖਿਡਾਰੀ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਹੜੀਆਂ ਖੇਡਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਨਹੀ ਕਰਵਾਈਆਂ ਗਈਆਂ ਉਨ੍ਹਾਂ ਖੇਡਾਂ ਦੇ ਖਿਡਾਰੀਆਂ ਦੀ ਸਿਲੈਕਸ਼ਨ ਟਰਾਇਲਾਂ ਦੇ ਆਧਾਰ ਤੇ ਕੀਤੀ ਜਾਵੇਗੀ ਅਤੇ ਇਨ੍ਹਾਂ ਟਰਾਇਲਾਂ ਦੀਆਂ ਮਿਤੀਆਂ ਜਲਦੀ ਹੀ ਨਿਰਧਾਰਿਤ ਕਰਕੇ ਅਖਬਾਰਾਂ ਵਿੱਚ ਪ੍ਰਕਾਸ਼ਿਤ ਕਰ ਦਿੱਤੀਆਂ ਜਾਣਗੀਆਂ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD