Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ ਸਨਮਾਨਿਤ

ਪੰਜਾਬ ਸਰਕਾਰ ਦੇ ਅਹਿਮ ਉਪਰਾਲੇ "ਖੇਡਾਂ ਵਤਨ ਪੰਜਾਬ ਦੀਆਂ 2022" ਤਹਿਤ ਖਿਡਾਰੀਆਂ ਨੇ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਤਰਨ ਤਾਰਨ , 21 Sep 2022

Last updated on: Sep 21, 2022, 00:00 IST

“ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਤੀ ਸਮਾਰੋਹ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਖੇਡ ਮੁਕਾਬਲਿਆਂ ਦੇ ਆਖਰੀ ਦਿਨ ਅੱਜ ਖੋ-ਖੋ ਦੇ ਫਾਈਨਲ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਾਰਨ ਵਿੱਚ ਕਰਵਾਏ ਗਏ ਅਤੇ ਕੁਸ਼ਤੀ ਦੇ ਫਾਈਨਲ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ ਅਖਾੜਾ ਤਰਨ ਤਾਰਨ (ਲੜਕੇ) ਵਿਖੇ ਕਰਵਾਏ ਗਏ।ਜਿਨਾਂ੍ਹ ਵਿੱਚ ਅੰਡਰ 14, ਅੰਡਰ 17, ਅੰਡਰ 21, 21-40, 40-50 ਅਤੇ 50 ਤੋਂ ਉੱਪਰ ਸੀਮਾ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ "ਖੇਡਾਂ ਵਤਨ ਪੰਜਾਬ ਦੀਆਂ" ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਵਲੋਂ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਉਪਰਾਲਾ ਰਾਜ ਵਿਚ ਖੇਡ ਸੱਭਿਆਚਾਰ ਸਿਰਜਣ ਵਿਚ ਬਹੁਤ ਯੋਗਦਾਨ ਪਾ ਰਿਹਾ ਹੈ। ਇਸ ਸਦਕਾ ਸਾਡੇ ਨੌਜਵਾਨ ਸਰੀਰਕ ਤੇ ਮਾਨਸਿਕ ਤੌਰ ਉੱਤੇ ਮਜ਼ਬੂਤ ਹੋਣ ਦੇ ਨਾਲ ਨਾਲ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕਰਨਗੇ।

ਉਹਨਾਂ ਕਿਹਾ ਕਿ ਸਰੀਰਕ ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਨਾਲ ਮਨੁੱਖ ਕੇਵਲ ਸਰੀਰਕ ਤੌਰ ਉਤੇ ਹੀ ਮਜ਼ਬੂਤ ਨਹੀਂ ਹੁੰਦਾ, ਸਗੋਂ ਮਾਨਸਿਕ ਤੌਰ ਉੱਤੇ ਵੀ ਹੋਰਨਾਂ ਨਾਲੋਂ ਵੱਧ ਮਜ਼ਬੂਤ ਹੋ ਜਾਂਦਾ ਹੈ ਤੇ ਉਸ ਵਿੱਚ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਪੈਦਾ ਹੋ ਜਾਂਦੀ ਹੈ। ਇਸ ਮੌਕੇ ਸ੍ਰੀ ਇੰਦਰਵੀਰ ਸਿੰਘ ਜਿਲਾ੍ਹ ਖੇਡ ਅਫ਼ਸਰ ਤਰਨ ਤਾਰਨ, ਸ੍ਰੀ ਮਨਿੰਦਰ ਸਿੰਘ ਡੀ. ਐਮ. ਸਪੋਰਟਸ, ਸ੍ਰੀ ਸਰੂਪ ਸਿੰਘ, ਸਮੂਹ ਸਟਾਫ਼, ਕੋਚ ਸਾਹਿਬਾਨ ਅਤੇ ਡੀ. ਪੀ / ਪੀ.ਟੀ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD