Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਵਣ ਵਿਭਾਗ ਦੇ ਕਾਮਿਆਂ ਦੀ ਤਨਖਾਹ ਹੋਈ ਜਾਰੀ

ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਾਂਗੀ - ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ/ਲੁਧਿਆਣਾ , 21 Sep 2022

Last updated on: Sep 21, 2022, 00:00 IST

ਵਣ ਵਿਭਾਗ ਪੰਜਾਬ ਦੀ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ ਲਗਭਗ 6 ਮਹੀਨੇ  ਤੋਂ ਤਨਖਾਹ ਰੁਕੀ ਹੋਈ ਸੀ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾਂ ਲਗਾਕੇ ਬੈਠੇ ਸਨ। ਜਿਊਂ ਹੀ ਇਹ ਮਾਮਲਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਪਹਿਲਾਂ ਵਣ ਵਿਭਾਗ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦਾ ਪੱਖ ਜਾਣਿਆਂ ਅਤੇ ਵਣ ਅਫ਼ਸਰ ਅਜੀਤ ਸਿੰਘ ਨਾਲ ਗੱਲਬਾਤ ਕਰਨ ਉਪਰੰਤ ਮਹਿਕਮੇਂ ਦੇ ਉਚ ਅਧਿਕਾਰੀਆਂ ਕੋਲ ਮਾਮਲਾ ਉਠਾਕੇ ਵਣ ਰੇਂਜ ਜਗਰਾਉਂ ਦੇ ਮੁਲਾਜ਼ਮਾਂ ਦੀ ਰੁਕੀ ਹੋਈ ਤਨਖਾਹ ਜਾਰੀ ਕਰਵਾ ਦਿੱਤੀ। 

ਮੁਲਾਜ਼ਮਾਂ ਨੂੰ ਜਦੋਂ ਖਾਤਿਆਂ ਵਿੱਚ ਤਨਖਾਹ ਪੈਣ ਸਬੰਧੀ ਮੋਬਾਇਲ ਫੋਨ 'ਤੇ ਮੈਸੇਜ ਮਿਲੇ ਤਾਂ ਵਣ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੂੰ ਵਿਆਹ ਵਾਗੂੰ ਚਾਅ ਚੜ੍ਹ ਗਿਆ ਅਤੇ ਉਹਨਾਂ ਨੇ ਜੰਗਲਾਤ ਵਰਕਰ ਯੂਨੀਅਨ ਨੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਖੁਸ਼ੀ ਵਿੱਚ ਖੀਵੇ ਹੋ ਕੇ ਲੱਡੂ ਵੰਡੇ ਅਤੇ ਧਰਨੇ ਵਿੱਚ ਪਹੁੰਚੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਹੱਕ ਵਿੱਚ 'ਬੀਬੀ ਮਾਣੂੰਕੇ ਜ਼ਿੰਦਾਬਾਦ' ਦੇ ਨਾਹਰੇ ਲਗਾਏ ਅਤੇ ਪੰਜਾਬ ਸਰਕਾਰ ਤੇ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕੀਤਾ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਮਸਲੇ ਹੱਲ ਕਰਨ ਲਈ ਹਮੇਸ਼ਾਂ ਯਤਨਸ਼ੀਲ ਹੈ ਕਿਸੇ ਪੰਜਾਬ ਅੰਦਰ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਆਖਿਆ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ ਵਣ ਵਿਭਾਗ ਦੇ ਮੁਲਾਜ਼ਮਾਂ ਦੀ ਤਨਖਾਹ ਰੁਕੀ ਹੋਈ ਸੀ, ਜੋ ਕਿ ਉਹਨਾਂ ਵੱਲੋਂ ਯਤਨ ਕਰਨ ਤੇ ਮਹਿਕਮੇਂ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਮੰਗਾਂ ਉਪਰ ਵੀ ਵਿਚਾਰ-ਚਰਚਾ ਕਰਕੇ ਮਹਿਕਮੇਂ ਪਾਸੋਂ ਹੱਲ ਕਰਵਾਇਆ ਜਾਵੇਗਾ। 

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰ ਕਰ ਰਹੀ ਹੈ ਅਤੇ ਵਣ ਵਿਭਾਗ ਦੇ ਕਾਮਿਆਂ ਦਾ ਵੀ ਡਾਟਾ ਇਕੱਤਰ ਕਰਕੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਆਖਿਆ ਕਿ ਉਹ ਖੁਦ ਇੱਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। 

ਇਸ ਲਈ ਉਹ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਲਈ ਪਹਿਲ ਦੇ ਅਧਾਰ ਤੇ ਯਤਨ ਕਰਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਣ ਰੇਂਜ ਅਫਸਰ ਜਗਰਾਉਂ ਅਜੀਤ ਸਿੰਘ, 'ਆਪ' ਆਗੂ ਅਮਰਦੀਪ ਸਿੰਘ ਟੂਰੇ, ਜੰਗਲਾਤ ਵਰਕਰ ਯੂਨੀਅਨ ਜਗਰਾਉਂ ਦੇ ਪ੍ਰਧਾਨ ਸੁਰਜੀਤ ਸਿੰਘ, ਲਛਮਣ ਸਿੰਘ, ਅਜਮੇਰ ਸਿੰਘ, ਲਖਵੀਰ ਸਿੰਘ, ਭਗਵੰਤ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਣ ਵਿਭਾਗ ਜਗਰਾਉਂ ਦੇ ਕਾਮੇ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD